15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਪੰਜਾਬੀ ਯੂਨੀਵਰਸਿਟੀ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਪਟਿਆਲਾ, 14 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਨਾਰੀ ਅਧਿਐਨ ਕੇਂਦਰ ਵਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਇਕ ਰੋਜ਼ਾ ਸੈਮੀਨਾਰ ਕਰਵਾਇਆ। ਸਮਾਗਮ ਦੀ ਪ੍ਰਧਾਨਗੀ ਉਪ-ਕੁਲਪਤੀ ਡਾ.

ਅਜੀਤ ਡੈਸਕ 15-08-2026
ਪਟਿਆਲਾ, 14 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਨਾਰੀ ਅਧਿਐਨ ਕੇਂਦਰ ਵਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਇਕ ਰੋਜ਼ਾ ਸੈਮੀਨਾਰ ਕਰਵਾਇਆ। ਸਮਾਗਮ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਵਲੋਂ ਕੀਤੀ ਗਈ। ਐੱਸ. ਯੂ. ਐੱਸ. ਸੀ. ਟੀ. ਟੰਗੋਰੀ (ਮੋਹਾਲੀ) ਦੇ ਸਾਬਕਾ ਡੀਨ ਡਾ. ਸੁਖਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਨ ਵਿਚ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਵਿਚ ਔਰਤਾਂ ਦਾ ਯੋਗਦਾਨ ਅਤਿਅੰਤ ਮਹੱਤਵਪੂਰਨ ਰਿਹਾ ਹੈ, ਜਿਸ ਨੂੰ ਕਦੇ ਵੀ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਪੰਜਾਬ ਯੂਨੀਵਰਸਿਟੀ,ਚੰਡੀਗੜ੍ਹ ਤੋਂ ਸਾਬਕਾ ਪ੍ਰੋਫੈਸਰ ਡਾ. ਰਾਜੇਸ਼ ਗਿੱਲ ਵਲੋਂ ਕੂੰਜੀਵਤ ਭਾਸ਼ਨ ਦਿੱਤਾ ਗਿਆ। ਉਨ੍ਹਾਂ ‘ਔਰਤਾਂ ਤੇ ਸੁਤੰਤਰਤਾ ਭਾਰਤ ਦਾ ਨਿਰਮਾਣ : ਆਜ਼ਾਦੀ ਬਟਵਾਰਾ ਅਤੇ ਪੁਨਰ ਵਸੇਬਾ ਵਿਸ਼ੇ ’ਤੇ ਆਪਣੇ ਵਿਚਾਰ ਪ੍ਰਗਟਾਏ। ਨਾਰੀ ਅਧਿਐਨ ਕੇਂਦਰ ਦੇ ਡਾਇਰੈਕਟਰ ਡਾ. ਨੈਨਾ ਸ਼ਰਮਾ ਵਲੋਂ ਇਸ ਪ੍ਰੋਗਰਾਮ ਦੇ ਉਦੇਸ਼ ਬਾਰੇ ਜਾਣੂ ਕਰਵਾਇਆ। ਪ੍ਰੋਗਰਾਮ ਦੌਰਾਨ ਯੂਨੀਵਰਸਿਟੀ ਦੇ ਪੱਤਰਕਾਰੀ ਤੇ ਜਨ-ਸੰਚਾਰ ਵਿਭਾਗ ਦੇ ਸਹਿਯੋਗ ਨਾਲ ਬਣਾਈ ਡਾਕੂਮੈਂਟਰੀ ‘ਵੰਡ ਤੋਂ ਵਜੂਦ ਤੱਕ’ ਵੀ ਇਸ ਮੌਕੇ ਵਿਖਾਈ ਗਈ। ਸੰਤਾਲੀ ਦੀ ਵੰਡ ਦੇ ਸਮੇਂ ਪੱਛਮੀ ਪੰਜਾਬ (ਅਜੋਕਾ ਪਾਕਿਸਤਾਨ) ਤੋਂ ਆਸਰੇ ਦੀ ਤਲਾਸ਼ ਵਿਚ ਆਏ ਇਹ ਬਿਰਤਾਂਤਕਾਰ ਤੇ ਉਨ੍ਹਾਂ ਦੇ ਬੱਚਿਆਂ ਦਾ ਇਸ ਮੌਕੇ ਸਨਮਾਨ ਕੀਤਾ। ਪ੍ਰੋਗਰਾਮ ਵਿਚ 97 ਸਾਲਾਂ ਬੀਬੀ ਕਰਤਾਰ ਕੌਰ 90 ਸਾਲ ਤੋਂ ਉੱਪਰ ਬੀਬੀ ਬਲਵੀਰ ਕੌਰ, ਬੀਬੀ ਬਸੰਤ ਕੌਰ ਤੇ ਬੀਬੀ ਬਲਜਿੰਦਰ ਕੌਰ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਡਾ. ਅਮਨਦੀਪ ਕੌਰ ਫੀਲਡ ਇਨਵੈਸਟੀਗੇਟਰ ਨਾਰੀ ਅਧਿਐਨ ਕੇਂਦਰ ਵਲੋਂ ਇਸ ਪ੍ਰੋਗਰਾਮ ਵਿਚ ਉਚੇਚੇ ਤੌਰ ’ਤੇ ਪੁੱਜੇ ਬਿਰਤਾਂਤਕਾਰਾਂ ਦੀਆਂ ਕਹਾਣੀਆਂ ਨੂੰ ਲੋਕਾਂ ਦੇ ਨਾਲ ਸਾਂਝਾ ਕੀਤਾ। ਮੰਚ ਸੰਚਾਲਨ ਦੀ ਕਾਰਵਾਈ ਡਾ. ਸੁਖਵਿੰਦਰ ਸਿੰਘ ਵਲੋਂ ਨਿਭਾਈ ਗਈ।
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋਹਟਾ ਵਲੋਂ ਪ੍ਰਧਾਨ ਹਰਮੀਤ ਮਾਨ ਦਾ ਸਨਮਾਨ ਅਗਲੀ ਖ਼ਬਰ ਸੁਖਬੀਰ ’ਤੇ ਹਮਲੇ ਦੀ ਜਸਪਾਲ ਸਿੰਘ ਬਿੱਟੂ ਚੱਠਾ ਵਲੋਂ ਸਖ਼ਤ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।