ਹਨੀ ਫੱਤਣਵਾਲਾ ਨੇ ਆਪਣੇ ਸਾਥੀਆਂ ਨਾਲ ਸੁਖਬੀਰ ਬਾਦਲ ਦੀ ਸਿਹਤਯਾਬੀ ਲਈ ਅਰਦਾਸ ਕਰਵਾਈ
ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਬੀਤੇਂ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਵਿਚ ਉਹ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਦੀ ਸਿਹਤਯਾਬੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋ ਕੇ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਜਗਬੀਰ ਸਿੰਘ ਵਲੋਂ ਅਰਦਾਸ ਕਰਵਾਈ ਗਈ।
ਰ
ਰਾਜਪੁਰਾ ਨੇੜੇ ਸ਼ੰਭੂ ਵਿਖੇ ਐਡਵੋਕੇਟ ਚੌਧਰੀ ਕਰਮਜੀਤ ਸਿੰਘ ਵਿਧਾਨ ਸਭਾ ਚੋਣਾਂ ਦਾ ਆਗਾਜ਼ ਕਰਦੇ ਹੋਏ ਨਾਲ ਹਨ ਸਾ. ਇੰਸ. ਪ੍ਰੇਮ ਸਿੰਘ ਭੰਗੂ ਅਤੇ ਹੋਰ। ਤਸਵੀਰ : ਰਣਜੀਤ ਸਿੰਘ
18-08-2026
ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)-ਬੀਤੇਂ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਵਿਚ ਉਹ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਦੀ ਸਿਹਤਯਾਬੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋ ਕੇ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਜਗਬੀਰ ਸਿੰਘ ਵਲੋਂ ਅਰਦਾਸ ਕਰਵਾਈ ਗਈ। ਇਸ ਤੋਂ ਪਹਿਲਾਂ ਹਨੀ ਫੱਤਣਵਾਲਾ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੜ੍ਹਦੀ ਕਲਾ ਲਈ ਦੇਗ ਕਰਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸ ਕੀਤੀ ਕਿ ਉਹ ਜਲਦ ਠੀਕ ਹੋ ਕੇ ਮੁੜ ਤੋਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ। ਇਸ ਮੌਕੇ ਮਨਜੀਤ ਸਿੰਘ ਫੱਤਣਵਾਲਾ ਸਾਬਕਾ ਚੇਅਰਮੈਨ ਸ਼ੂਗਰ ਮਿਲ ਫ਼ਰੀਦਕੋਟ, ਨਿਰਮਲਜੀਤ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਜੈਰਾਜ ਸਿੰਘ ਬਰਾੜ ਫੱਤਣਵਾਲਾ ਵਾਈਸ ਪ੍ਰਧਾਨ ਯੂਥ ਅਕਾਲੀ ਦਲ, ਸੰਜੀਵ ਕਾਲਾ ਧੂੜੀਆ ਸਾਬਕਾ ਕੌਂਸਲਰ, ਗਗਨਦੀਪ ਸਿੰਘ ਕੌਂਸਲਰ, ਮਨਰਾਜ ਸਿੰਘ ਬਰਾੜ ਫੱਤਣਵਾਲਾ, ਮੁਕੇਸ਼ ਕੁਮਾਰ ਬਰੀਵਾਲਾ, ਰੇਸ਼ਮ ਸਿੰਘ ਪੂਨੀਆ, ਇਕਬਾਲ ਸਿੰਘ ਸੰਧੂ, ਹਰਜਿੰਦਰ ਸਿੰਘ ਸਾਬਕਾ ਸਰਪੰਚ, ਸ਼ਮਸ਼ੇਰ ਸਿੰਘ ਕੋਟਲੀ, ਕੁਲਦੀਪ ਸਿੰਘ ਕੋਟਲੀ ਸੰਘਰ, ਅੰਗਰੇਜ਼ ਸਿੰਘ ਬੁੜਾ ਗੁੱਜਰ, ਵਰਿੰਦਰ ਸਿੰਘ ਗਿੱਲ, ਨਿਰਮਲ ਸਿੰਘ ਬਰਾੜ ਕਿਸਾਨ ਯੂਨੀਅਨ, ਡਾ. ਬੇਅੰਤ ਸਿੰਘ, ਇਕਬਾਲ ਸਿੰਘ ਸੰਗੂਧੌਣ, ਗੁਰਜੀਤ ਸਿੰਘ ਸੰਧੂ, ਲਖਵੀਰ ਸਿੰਘ ਅਟਾਰੀ, ਸ਼ਮਿੰਦਰ ਸਿੰਘ ਸੰਧੂ, ਜੀਤ ਸਿੰਘ ਬੂੜਾ ਗੁੱਜਰ ਆਦਿ ਹਾਜ਼ਰ ਸਨ।