ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਅਬਰਾਵਾ ’ਚ ਖੋਲ੍ਹੀ ਚੈਰੀਟੇਬਲ ਲੈਬੋਰਟਰੀ
ਬਨੂੜ, 17 ਅਗਸਤ (ਭੁਪਿੰਦਰ ਸਿੰਘ)-ਗੁਰਦੁਆਰਾ ਪ੍ਰਬੰਧਕ ਕਮੇਟੀ ਅਬਰਾਵਾ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਲਾਈਫ ਕੇਅਰ ਫਾਊਂਡੇਸ਼ਨ ਵਲੋਂ ਗੁਰਦੁਆਰਾ ਸਾਹਿਬ ਅਬਰਾਵਾ ਵਿਖੇ ਚੈਰੀਟੇਬਲ ਲੈਬੋਟਰੀ ਖੋਲ੍ਹੀ ਗਈ ਹੈ। ਜਿਸ ਦਾ ਉਦਘਾਟਨ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਵਲੋਂ ਅਰਦਾਸ ਕਰਨ ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਤੇ ਸਰਪੰਚ ਗੁਰਚਰਨ ਸਿੰਘ ਵਲੋਂ ਸਾਂਝੇ ਤੌਰ ’ਤੇ ਕੀਤਾ।
ਅਜੀਤ ਡੈਸਕ
18-08-2026