19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਰੋਹਟੀ ਪੁਲ ਪੁਲਿਸ ਨੇ ਔਰਤ ਨੂੰ ਹੀਰੋਇਨ ਸਮੇਤ ਕੀਤਾ ਕਾਬੂ ਪੁਲਿਸ ਨੇ ਮਾਮਲਾ ਦਰਜ ਕਰਕੇ ਤਫਤੀਸ਼ ਕੀਤੀ ਸ਼ੁਰੂ

ਨਾਭਾ,18 ਅਗਸਤ (ਜਗਨਾਰ ਸਿੰਘ ਦੁਲੱਦੀ)-ਥਾਣਾ ਸਦਰ ਨਾਭਾ ਅਧਿਨ ਪੈਂਦੀ ਪੁਲਿਸ ਚੌਂਕੀ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਭਜਨ ਸਿੰਘ, ਹੈੱਡ ਕਾਂਸਟੇਬਲ ਪਰਵਿੰਦਰ ਸਿੰਘ ਸਮੇਤ ਮੁਲਾਜ਼ਮ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ ਦੀ ਅਗਵਾਈ ਹੇਠ ਸਮਾਜ ਵਿਰੋਧੀ ਅਨਸਰਾਂ ਦੀ ਚੈਕਿੰਗ ਲਈ ਗਸਤ ’ਤੇ ਸਨ ਤਾਂ ਜਦੋਂ ਉਹ ਰੋਹਟੀ ਛੰਨਾਂ ਕੋਲ ਸਨ ਤਾਂ ਉਨ੍ਹਾਂ ਨੇ ਇਕ ਔਰਤ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਹੀਰੋਇਨ ਬਰਾਮਦ ਹੋਈ। ਇਹ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਭਜਨ ਸਿੰਘ ਨੇ ਦੱਸਿਆ ਕਿ ਹੀਰੋਇਨ ਸਮੇਤ ਗ੍ਰਿਫਤਾਰ ਕੀਤੀ ਗਈ ਔਰਤ ਦੀ ਪਹਿਚਾਣ ਕਰਮਜੀਤ ਕੌਰ ਉਰਫ ਸਰਬੋ ਵਾਸੀ ਰੋਹਟੀ ਛੰਨਾ ਹੋਈ ਹੈ ਅਤੇ ਉਸ ਦੇ ਕਬਜ਼ੇ ’ਚੋਂ 70 ਗ੍ਰਾਮ ਹੈਰੋਇੰਨ ਬਰਾਮਦ ਕੀਤੀ ਗਈ।

ਅਜੀਤ ਡੈਸਕ 19-08-2026
ਨਾਭਾ,18 ਅਗਸਤ (ਜਗਨਾਰ ਸਿੰਘ ਦੁਲੱਦੀ)-ਥਾਣਾ ਸਦਰ ਨਾਭਾ ਅਧਿਨ ਪੈਂਦੀ ਪੁਲਿਸ ਚੌਂਕੀ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਭਜਨ ਸਿੰਘ, ਹੈੱਡ ਕਾਂਸਟੇਬਲ ਪਰਵਿੰਦਰ ਸਿੰਘ ਸਮੇਤ ਮੁਲਾਜ਼ਮ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ ਦੀ ਅਗਵਾਈ ਹੇਠ ਸਮਾਜ ਵਿਰੋਧੀ ਅਨਸਰਾਂ ਦੀ ਚੈਕਿੰਗ ਲਈ ਗਸਤ ’ਤੇ ਸਨ ਤਾਂ ਜਦੋਂ ਉਹ ਰੋਹਟੀ ਛੰਨਾਂ ਕੋਲ ਸਨ ਤਾਂ ਉਨ੍ਹਾਂ ਨੇ ਇਕ ਔਰਤ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਹੀਰੋਇਨ ਬਰਾਮਦ ਹੋਈ। ਇਹ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਭਜਨ ਸਿੰਘ ਨੇ ਦੱਸਿਆ ਕਿ ਹੀਰੋਇਨ ਸਮੇਤ ਗ੍ਰਿਫਤਾਰ ਕੀਤੀ ਗਈ ਔਰਤ ਦੀ ਪਹਿਚਾਣ ਕਰਮਜੀਤ ਕੌਰ ਉਰਫ ਸਰਬੋ ਵਾਸੀ ਰੋਹਟੀ ਛੰਨਾ ਹੋਈ ਹੈ ਅਤੇ ਉਸ ਦੇ ਕਬਜ਼ੇ ’ਚੋਂ 70 ਗ੍ਰਾਮ ਹੈਰੋਇੰਨ ਬਰਾਮਦ ਕੀਤੀ ਗਈ। ਸਹਾਇਕ ਥਾਣੇਦਾਰ ਨੇ ਦੱਸਿਆ ਕਿ ਹੀਰੋਇਨ ਸਮੇਤ ਕਾਬੂ ਕੀਤੀ ਕਰਮਜੀਤ ਕੌਰ ਉਰਫ਼ ਸਰਬੋ ਨੂੰ ਅਦਾਲਤ ਵਿਖੇ ਪੇਸ਼ ਕਰਕੇ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਇਸ ਖਿਲਾਫ਼ ਐਨ.ਡੀ.ਪੀ.ਐਸ. ਐਕਟ ਦੇ ਪਹਿਲਾ ਵੀ 5 ਮਾਮਲੇ ਦਰਜ ਹਨ।
ਪਿਛਲੀ ਖ਼ਬਰ ਖੜ੍ਹੇ ਟਰਾਲੇ ’ਚ ਟਕਰਾਉਣ ਨਾਲ ਕੈਂਟਰ ਦੇ ਡਰਾਈਵਰ ਦੀ ਮੌਤ ਅਗਲੀ ਖ਼ਬਰ ਲੋਕ ਮਿਲਣੀ ਦੌਰਾਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਲੋਕਾਂ ਨੇ ਲੱਡੂਆਂ ਨਾਲ ਤੋਲਿਆ ਕਿਹਾ ਲੋਕਾਂ ਦਾ ਵਿਸ਼ਵਾਸ ਕਦੇ ਟੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।