19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਕੇਂਦਰੀ ਜੇਲ੍ਹ ’ਚ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜਾਗਰੂਕਤਾ ਸੈਮੀਨਾਰ ਤੇ ਕੌਂਸਲਿੰਗ ਕੈਂਪ

ਪਟਿਆਲਾ, 18 ਅਗਸਤ (ਧਰਮਿੰਦਰ ਸਿੰਘ ਸਿੱਧੂ)-ਕੇਂਦਰੀ ਜੇਲ੍ਹ ਪਟਿਆਲਾ ਵਿਖੇ ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜੇਲ੍ਹ ਦੇ ਬੰਦੀ ਕੈਦੀਆਂ ਅਤੇ ਹਵਾਲਾਤੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਅਤੇ ਕੌਂਸਲਿੰਗ ਕੈਂਪ ਲਗਾਇਆ ਗਿਆ। ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਦੌਰਾਨ ਬ੍ਰਹਮ ਕੁਮਾਰੀ ਡਾ.

ਅਜੀਤ ਡੈਸਕ 19-08-2026
ਪਟਿਆਲਾ, 18 ਅਗਸਤ (ਧਰਮਿੰਦਰ ਸਿੰਘ ਸਿੱਧੂ)-ਕੇਂਦਰੀ ਜੇਲ੍ਹ ਪਟਿਆਲਾ ਵਿਖੇ ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜੇਲ੍ਹ ਦੇ ਬੰਦੀ ਕੈਦੀਆਂ ਅਤੇ ਹਵਾਲਾਤੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਅਤੇ ਕੌਂਸਲਿੰਗ ਕੈਂਪ ਲਗਾਇਆ ਗਿਆ। ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਦੌਰਾਨ ਬ੍ਰਹਮ ਕੁਮਾਰੀ ਡਾ. ਰਮਾ ਨੇ ਬੰਦੀਆਂ ਨੂੰ ਨਸ਼ਿਆਂ ਕਾਰਨ ਸਰੀਰਕ ਅਤੇ ਮਾਨਸਿਕ ਸਿਹਤ ’ਤੇ ਪੈਣ ਵਾਲੇ ਘਾਤਕ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਸੇ ਵੀ ਪ੍ਰਕਾਰ ਦੇ ਨਸ਼ੇ ਤੋਂ ਦੂਰ ਰਹਿਣ ਅਤੇ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੰਦੀਆਂ ਅਤੇ ਜੇਲ੍ਹ ਸਟਾਫ਼ ਨੂੰ ਨਸ਼ਾ-ਮੁਕਤੀ ਦੀ ਸਹੁੰ ਵੀ ਚੁਕਾਈ ਗਈ ਅਤੇ ਭਵਿੱਖ ਵਿਚ ਨਸ਼ੇ ਤੋਂ ਦੂਰ ਰਹਿਣ ਦੇ ਨਾਲ-ਨਾਲ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਵਿੱਚ ਯੋਗਦਾਨ ਪਾਉਣ ਦਾ ਪ੍ਰਣ ਲਿਆ ਗਿਆ। ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਜੇਲ੍ਹਾਂ) ਆਰ. ਕੇ. ਜੈਸਵਾਲ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੀਆਂ ਜੇਲ੍ਹਾਂ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਰੱਖਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਅਮਲ ਵਿਚ ਲਿਆਂਦੇ ਜਾ ਰਹੇ ਹਨ। ਇਸ ਦੇ ਨਾਲ ਹੀ ਬੰਦੀਆਂ ਦੇ ਮਾਨਸਿਕ ਅਤੇ ਸਮਾਜਿਕ ਸੁਧਾਰ ਲਈ ਜੇਲ੍ਹ ਵਿਭਾਗ ਵਲੋਂ ਵੱਖ-ਵੱਖ ਉਪਰਾਲੇ ਵੀ ਕੀਤੇ ਜਾ ਰਹੇ ਹਨ। ਸੁਪਰਡੈਂਟ ਧਾਲੀਵਾਲ ਨੇ ਦੱਸਿਆ ਕਿ ਹਾਲ ਹੀ ਵਿਚ ਪੰਜਾਬ ਪ੍ਰੀਜ਼ਨ ਓਲੰਪਿਕਸ ਕਰਵਾਈਆਂ ਗਈਆਂ ਸਨ, ਜਿਸ ਵਿਚ ਪੰਜਾਬ ਰਾਜ ਦੀਆਂ ਸਾਰੀਆਂ ਜੇਲ੍ਹਾਂ ਦੇ ਬੰਦੀਆਂ ਨੇ ਵੱਖ-ਵੱਖ ਖੇਡਾਂ ਵਿੱਚ ਹਿੱਸਾ ਲਿਆ। ਇਸ ਤੋਂ ਇਲਾਵਾ ਜੇਲ੍ਹਾਂ ਵਿਚ ਕੈਦੀਆਂ ਦੇ ਹੁਨਰ ਵਿਕਾਸ ਲਈ ਆਈ.ਟੀ.ਆਈਜ਼ ਨਾਲ ਤਾਲਮੇਲ ਕਰਕੇ ਵੱਖ-ਵੱਖ ਕੋਰਸ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੰਦੀਆਂ ਦੇ ਸੁਧਾਰ ਅਤੇ ਪੁਨਰਵਾਸ ਲਈ ਅਜਿਹੇ ਉਪਰਾਲੇ ਭਵਿੱਖ ਵਿਚ ਵੀ ਜਾਰੀ ਰਹਿਣਗੇ। ਸੈਮੀਨਾਰ ਦੌਰਾਨ ‘ਸਿੱਖਿਆ ਦਾਤ’ ਪ੍ਰੋਗਰਾਮ ਅਧੀਨ ਵੱਖ-ਵੱਖ ਕਲਾਸਾਂ ਦੇ ਸਮੈਸਟਰ ਪਾਸ ਕਰਨ ਵਾਲੇ ਬੰਦੀਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ। ਇਸ ਮੌਕੇ ਵਧੀਕ ਸੁਪਰਡੈਂਟ ਅਰਪਨਜੋਤ ਸਿੰਘ ਅਤੇ ਜੈਦੀਪ ਸਿੰਘ, ਡਿਪਟੀ ਸੁਪਰਡੈਂਟ ਆਦਰਸ਼ਪਾਲ ਸਿੰਘ ਅਤੇ ਸਹਾਇਕ ਸੁਪਰਡੈਂਟ ਗੁਰਜਿੰਦਰ ਸਿੰਘ ਵੀ ਮੌਜੂਦ ਸਨ।
ਪਿਛਲੀ ਖ਼ਬਰ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਐਮ.ਸੀ. ਰੋਡ ’ਤੇ ਸਥਿਤ ਦੁਕਾਨਾਂ ਤੇ ਕਈ ਘਰਾਂ ’ਚ ਵੜਿਆ ਬਰਸਾਤੀ ਪਾਣੀ, ਹਰ ਸਾਲ ਹੁੰਦਾ ਵੱਡਾ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।