19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਰਣਜੋਧ ਸਿੰਘ ਹਡਾਣਾ ਵਲੋਂ ਪੰਜੇਟਾ ਪਿੰਡ ’ਚ ਲੋਕ ਮਿਲਣੀ

ਭੁੱਨਰਹੇੜੀ, 18 ਅਗਸਤ (ਧਨਵੰਤ ਸਿੰਘ)-ਹਲਕਾ ਇੰਚਾਰਜ ਤੇ ਪੀ. ਆਰ.

ਅਜੀਤ ਡੈਸਕ 19-08-2026
ਭੁੱਨਰਹੇੜੀ, 18 ਅਗਸਤ (ਧਨਵੰਤ ਸਿੰਘ)-ਹਲਕਾ ਇੰਚਾਰਜ ਤੇ ਪੀ. ਆਰ. ਟੀ. ਸੀ. ਦੇ ਸਾਬਕਾ ਚੇਅਰਮੈਨ ਰਣਜੋਧ ਸਿੰਘ ਹਡਾਣਾ ਪਿੰਡ ਪੰਜੇਟਾ ਵਿਖੇ ਪਹੁੰਚੇ। ਇਸ ਮੌਕੇ ਜਸਵਿੰਦਰ ਸਿੰਘ ਪੰਜੇਟਾ ਤੇ ਕਰਨੈਲ ਸਿੰਘ ਸਮੇਤ ਉਨ੍ਹਾਂ ਦੇ ਸਾਥੀਆਂ ਵਲੋਂ ਰਣਜੋਧ ਸਿੰਘ ਹਡਾਣਾ ਦਾ ਨਿੱਘਾ ਸਵਾਗਤ ਕੀਤਾ। ਇੰਚਾਰਜ ਹਡਾਣਾ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਹਡਾਣਾ ਨੇ ਲੋਕਾਂ ਦੀਆਂ ਗੱਲਾਂ ਗੰਭੀਰਤਾ ਨਾਲ ਸੁਣਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਯੋਗ ਹੱਲ ਕਰਨ ਲਈ ਲੋੜੀਂਦੇ ਕਦਮ ਚੁੱਕਣ ਲਈ ਆਖਿਆ। ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਪਿਛਲੇ 10 ਮਹੀਨਿਆਂ ਤੋਂ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਸਮਾਂ ਬਹੁਤ ਥੋੜਾ ਹੈ ਪਰ ਇਸ ਦੌਰਾਨ ਹਲਕਾ ਸਨੌਰ ਦੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ’ਤੇ ਅੱਗੇ ਵਧਾਇਆ ਗਿਆ ਹੈ। ਹਡਾਣਾ ਨੇ ਕਿਹਾ ਕਿ ਹਲਕਾ ਸਨੌਰ ਦੇ ਵਿਕਾਸ ਲਈ ਆਉਣ ਵਾਲੇ ਸਮੇਂ ਵਿਚ ਵੀ ਨਵੇਂ ਪ੍ਰਾਜੈਕਟ ਲਿਆਂਦੇ ਜਾਣਗੇ।
ਪਿਛਲੀ ਖ਼ਬਰ ਮਰਹੂਮ ਡਾ. ਗੋਪਾਲ ਸਿੰਘ ਦੀ ਯਾਦ ’ਚ ਡਾਕਟਰ ਪਰਿਵਾਰ ਵਲੋਂ ਭੁੱਨਰਹੇੜੀ ’ਚ ਖੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।