ਬਲਾਕ ਆਲੋਵਾਲ ਦੇ ਮੰਡਲਾਂ ’ਚ ਮੋਹਿਤ ਮੋਹਿੰਦਰਾ ਦੀ ਅਗਵਾਈ ਹੇਠ ਭਰਵਾਂ ਇਕੱਠ
ਪਟਿਆਲਾ, 18 ਅਗਸਤ (ਧਰਮਿੰਦਰ ਸਿੰਘ ਸਿੱਧੂ)-ਹਲਕਾ ਪਟਿਆਲਾ ਦਿਹਾਤੀ ਅਧੀਨ ਪੈਂਦੇ ਬਲਾਕ ਆਲੋਵਾਲ ਦੇ ਵੱਖ-ਵੱਖ ਮੰਡਲਾਂ ਵਿਚ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਅਹਿਮ ਜਥੇਬੰਦਕ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਇੰਚਾਰਜ ਮੋਹਿਤ ਮੋਹਿੰਦਰਾ ਨੇ ਮੰਡਲ ਪ੍ਰਧਾਨਾਂ, ਬੂਥ ਕਮੇਟੀ ਮੈਂਬਰਾਂ ਅਤੇ ਸੀਨੀਅਰ ਆਗੂਆਂ ਨਾਲ ਪਾਰਟੀ ਦੀ ਮਜ਼ਬੂਤੀ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।
ਪਟਿਆਲਾ, 18 ਅਗਸਤ (ਧਰਮਿੰਦਰ ਸਿੰਘ ਸਿੱਧੂ)-ਹਲਕਾ ਪਟਿਆਲਾ ਦਿਹਾਤੀ ਅਧੀਨ ਪੈਂਦੇ ਬਲਾਕ ਆਲੋਵਾਲ ਦੇ ਵੱਖ-ਵੱਖ ਮੰਡਲਾਂ ਵਿਚ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਅਹਿਮ ਜਥੇਬੰਦਕ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਇੰਚਾਰਜ ਮੋਹਿਤ ਮੋਹਿੰਦਰਾ ਨੇ ਮੰਡਲ ਪ੍ਰਧਾਨਾਂ, ਬੂਥ ਕਮੇਟੀ ਮੈਂਬਰਾਂ ਅਤੇ ਸੀਨੀਅਰ ਆਗੂਆਂ ਨਾਲ ਪਾਰਟੀ ਦੀ ਮਜ਼ਬੂਤੀ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਮੋਹਿਤ ਮੋਹਿੰਦਰਾ ਨੇ ਕਿਹਾ ਕਿ ਪਿੰਡਾਂ ਅਤੇ ਜ਼ਮੀਨੀ ਪੱਧਰ ‘ਤੇ ਕਾਂਗਰਸ ਪਾਰਟੀ ਦਾ ਆਧਾਰ ਬਹੁਤ ਮਜ਼ਬੂਤ ਹੈ। ਉਨ੍ਹਾਂ ਕਿਹਾ ਕਿ ਬਲਾਕ ਆਲੋਵਾਲ ਦੇ ਹਰ ਮੰਡਲ ਵਿਚ ਵਰਕਰਾਂ ਦਾ ਭਰਵਾਂ ਇਕੱਠ ਇਹ ਸਾਫ਼ ਦਰਸਾਉਂਦਾ ਹੈ ਕਿ ਲੋਕ ਮੌਜੂਦਾ ਸਰਕਾਰ ਦੇ ਝੂਠੇ ਲਾਰਿਆਂ ਤੋਂ ਤੰਗ ਆ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਵੱਲ ਉਮੀਦ ਨਾਲ ਦੇਖ ਰਹੇ ਹਨ। ਉਨ੍ਹਾਂ ਸਮੂਹ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ। ਹਾਜ਼ਰ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੇ ਇਕਜੁੱਟ ਹੋ ਕੇ ਵਿਸ਼ਵਾਸ ਦਿਵਾਇਆ ਕਿ ਉਹ ਆਪੋ-ਆਪਣੇ ਮੰਡਲਾਂ ਅਤੇ ਬੂਥਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਵੱਡੀ ਗਿਣਤੀ ’ਚ ਵਰਕਰ ਤੇ ਆਗੂ ਵੀ ਹਾਜ਼ਰ ਸਨ।