20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

70 ਵੀਆਂ ਜ਼ੋਨਲ ਸਕੂਲ ਗੇਮਜ਼ ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਦੇ ਕ੍ਰਿਕਟ ਖਿਡਾਰੀਆਂ ਨੇ ਹਾਸਲ ਕੀਤਾ ਦੂਜਾ ਸਥਾਨ

ਦੇਵੀਗੜ੍ਹ, 19 ਅਗਸਤ (ਰਾਜਿੰਦਰ ਸਿੰਘ ਮੌਜੀ)-70ਵੀਆਂ ਜ਼ੋਨਲ ਸਕੂਲ ਗੇਮਜ਼ ਅਧੀਨ ਕ੍ਰਿਕਟ ਦੇ ਮੁਕਾਬਲੇ ਸਰਕਾਰੀ ਸਕੂਲ, ਘੜਾਮ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫ਼ਗਾਨਾ ਦੀ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ।

ਅਜੀਤ ਡੈਸਕ 20-08-2026
ਦੇਵੀਗੜ੍ਹ, 19 ਅਗਸਤ (ਰਾਜਿੰਦਰ ਸਿੰਘ ਮੌਜੀ)-70ਵੀਆਂ ਜ਼ੋਨਲ ਸਕੂਲ ਗੇਮਜ਼ ਅਧੀਨ ਕ੍ਰਿਕਟ ਦੇ ਮੁਕਾਬਲੇ ਸਰਕਾਰੀ ਸਕੂਲ, ਘੜਾਮ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫ਼ਗਾਨਾ ਦੀ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਟੈਗੋਰ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਪਹਿਲਾ ਮੁਕਾਬਲਾ ਪੈਪਸੂ ਇੰਟਰਨੈਸ਼ਨਲ ਸਕੂਲ ਨਾਲ ਅਤੇ ਦੂਜਾ ਮੁਕਾਬਲਾ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਨਾਲ ਖੇਡਿਆ। ਇਸ ਤੋਂ ਬਾਅਦ ਟੀਮ ਦਾ ਮੁਕਾਬਲਾ ਕੈਂਟਲ ਸਕੂਲ ਨਾਲ ਹੋਇਆ, ਜਿਸ ਵਿੱਚ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜੋਨਲ ਪੱਧਰ ‘ਤੇ ਦੂਜੀ ਪੁਜ਼ੀਸ਼ਨ ਹਾਸਲ ਕੀਤੀ। ਇਸ ਮੌਕੇ ਸਕੂਲ ਦੇ ਡਾਇਰੈਕਟਰ ਗੌਰਵ ਗੁਲਾਟੀ, ਪ੍ਰੈਜ਼ੀਡੈਂਟ ਸ਼੍ਰੀਮਤੀ ਸਲੋਨੀ ਗੁਲਾਟੀ, ਮੈਨੇਜਰ ਸੁਸ਼ੀਲ ਮਿਸ਼ਰਾ ਅਤੇ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਨੇ ਕ੍ਰਿਕਟ ਟੀਮ ਦੇ ਖਿਡਾਰੀਆਂ ਨੂੰ ਇਸ ਸ਼ਾਨਦਾਰ ਉਪਲੱਬਧੀ ਲਈ ਹਾਰਦਿਕ ਵਧਾਈ ਦਿੱਤੀ। ਕੋਚ ਪ੍ਰਦੀਪ ਵਰਮਾ ਨੇ ਵੀ ਖਿਡਾਰੀਆਂ ਦੀ ਮਿਹਨਤ ਅਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਟੈਗੋਰ ਇੰਟਰਨੈਸ਼ਨਲ ਸਕੂਲ ਵਿਦਿਆਰਥੀਆਂ ਦੇ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਸਰਵਪੱਖੀ ਵਿਕਾਸ ਨੂੰ ਵੀ ਵਿਸ਼ੇਸ਼ ਮਹੱਤਵ ਦਿੰਦਾ ਹੈ।
ਪਿਛਲੀ ਖ਼ਬਰ ਅਕਾਲੀ ਦਲ ਆਪਣੇ ਸਿਆਸੀ ਹਿਤਾਂ ਲਈ ਭਾਜਪਾ ਨਾਲ ਗਠਜੋੜ ਲਈ ਹੋ ਰਿਹਾ ਤਰਲੋ ਮੱਛੀ - ਮਨਜੀਤ ਮੋਟੇ ਮਾਜਰਾ ਅਗਲੀ ਖ਼ਬਰ 15 ਜ਼ਿਲ੍ਹਿਆਂ ਤੋਂ ਵੱਧ ਖੇਤਾਂ ’ਚ ਖਾਲ਼ਾਂ ਰਾਹੀਂ ਨਹਿਰੀ ਪਾਣੀ ਪਹੁੰਚਣ ਨਾਲ ਕਿਸਾਨਾਂ ਨੂੰ ਝੋਨੇ ਦੀ ਲਵਾਈ ਵੇਲੇ ਮਿਲੀ ਵੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।