22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸਕੂਲ ਆਫ ਐਮੀਨੈਂਸ ਫੀਲਖਾਨਾ ਨੇ ਜ਼ੋਨਲ ਕੁਰਾਸ਼ ਤੇ ਜੂਡੋ ਵਿਚ 19 ਸੋਨ ਤੇ 4 ਚਾਂਦੀ ਦੇ ਤਗਮੇ ਜਿੱਤੇ

ਪਟਿਆਲਾ, 20 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਕੂਲ ਖੇਡਾਂ 2026-27 ਤਹਿਤ ਜ਼ੋਨ ਪਟਿਆਲਾ-2 ਦਾ ਜ਼ੋਨਲ ਜੂਡੋ ਤੇ ਕੁਰਾਸ਼ ਟੂਰਨਾਮੈਂਟ ਪੋਲੋ ਗਰਾਊਂਡ ਪਟਿਆਲਾ ਵਿਖੇ ਸਫ਼ਲਤਾਪੂਰਵਕ ਸਮਾਪਤ ਹੋਇਆ। ਇਹ ਟੂਰਨਾਮੈਂਟ ਡਾ.

ਅਜੀਤ ਡੈਸਕ 21-08-2026
ਪਟਿਆਲਾ, 20 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਕੂਲ ਖੇਡਾਂ 2026-27 ਤਹਿਤ ਜ਼ੋਨ ਪਟਿਆਲਾ-2 ਦਾ ਜ਼ੋਨਲ ਜੂਡੋ ਤੇ ਕੁਰਾਸ਼ ਟੂਰਨਾਮੈਂਟ ਪੋਲੋ ਗਰਾਊਂਡ ਪਟਿਆਲਾ ਵਿਖੇ ਸਫ਼ਲਤਾਪੂਰਵਕ ਸਮਾਪਤ ਹੋਇਆ। ਇਹ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ), ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ), ਸ੍ਰੀਮਤੀ ਮਮਤਾ ਰਾਣੀ, ਸ੍ਰੀ ਮੋਂਟੀ (ਜੂਡੋ ਕੋਚ, ਖੇਡ ਵਿਭਾਗ) ਤੇ ਡਾ. ਮਨਦੀਪ ਕੁਮਾਰ ਦੀ ਸੁਚੱਜੀ ਅਗਵਾਈ ਹੇਠ ਕਰਵਾਇਆ। ਟੂਰਨਾਮੈਂਟ ਵਿਚ ਜ਼ੋਨ ਪਟਿਆਲਾ-2 ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਵੱਡੀ ਗਿਣਤੀ ਵਿਚ ਹਿੱਸਾ ਲਿਆ ਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲੇ ਦੌਰਾਨ ਸਕੂਲ ਆਫ਼ ਐਮੀਨੈਂਸ ਫੀਲਖਾਨਾ ਦੇ ਖਿਡਾਰੀਆਂ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਕੁੱਲ 19 ਸੋਨ ਤੇ 4 ਚਾਂਦੀ ਤਗਮੇ ਜਿੱਤ ਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਟੂਰਨਾਮੈਂਟ ਦੇ ਸੁਚੱਜੇ ਸੰਚਾਲਨ ਤੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਲਈ ਵਿਸ਼ੇਸ਼ ਤੌਰ ‘ਤੇ ਰੁਪਿੰਦਰ ਕੌਰ, ਯਾਦਵਿੰਦਰ ਕੌਰ, ਕਿਰਨਜੀਤ ਕੌਰ, ਰਵਿੰਦਰਪਾਲ ਕੌਰ, ਸੰਦੀਪ ਕੌਰ, ਰਾਜਵਿੰਦਰ ਕੌਰ, ਜਸਦੇਵ ਸਿੰਘ, ਸੁਰਿੰਦਰਪਾਲ ਸਿੰਘ, ਮਲਕੀਤ ਸਿੰਘ ਤੇ ਮਨਪ੍ਰੀਤ ਸਿੰਘ (ਪ੍ਰੈੱਸ ਇੰਚਾਰਜ) ਸਮੇਤ ਹੋਰ ਅਧਿਆਪਕ ਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿਚ ਹਾਜ਼ਰ ਰਹੇ। ਅੰਤ ਵਿਚ ਟੂਰਨਾਮੈਂਟ ਕਮੇਟੀ ਦੇ ਅਹੁਦੇਦਾਰਾਂ ਵਲੋਂ ਜੇਤੂ ਖਿਡਾਰੀਆਂ ਤੇ ਟੀਮਾਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਖੇਡਾਂ ਦੇ ਖੇਤਰ ਵਿਚ ਇਸੇ ਤਰ੍ਹਾਂ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਪੱਤਰਕਾਰ ਗੁਰਮੁੱਖ ਸਿੰਘ ਭੋਜੋਮਾਜਰੀ ਨੂੰ ਸਦਮਾ, ਵੱਡੇ ਭਰਾ ਦਾ ਦਿਹਾਂਤ ਅਗਲੀ ਖ਼ਬਰ ਚੇਅਰਮੈਨ ਸੰਦੀਪ ਬਾਂਸਲ ਨੇ ਦਵਿੰਦਰ ਅੱਤਰੀ ਐਸ. ਪੀ. ਪਟਿਆਲਾ ਦਾ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।