ਭਗਵਾਨ ਪਰਸ਼ੂਰਾਮ ਧਰਮਸ਼ਾਲਾ ਵਿਖੇ ਮੂਰਤੀਆਂ ਦੀ ਸਥਾਪਨਾ ਲਈ ਭੂਮੀ ਪੂਜਨ ਤੇ ਨੀਂਹ ਪੱਥਰ ਸਮਾਗਮ
ਸਮਾਣਾ, 20 ਅਗਸਤ (ਪ੍ਰੀਤਮ ਸਿੰਘ ਨਾਗੀ)-ਪਰਸ਼ੂਰਾਮ ਧਰਮਸ਼ਾਲਾ ਵਿਖੇ ਭਗਵਾਨ ਪਰਸ਼ੂਰਾਮ ਜੀ, ਸ਼ਿਵ ਮੰਦਰ ਤੇ ਹਨੂੰਮਾਨ ਜੀ ਦੀਆਂ ਮੂਰਤੀਆਂ ਦੀ ਸਥਾਪਨਾ ਤਹਿਤ ਭੂਮੀ ਪੂਜਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਸੁਰਜੀਤ ਸਿੰਘ ਰੱਖੜਾ, ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ, ਸਮਾਣਾ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਰਦਾਰ ਜਗਮੀਤ ਸਿੰਘ ਹਰਿਆਊ, ਰਸ਼ਪਾਲ ਸਿੰਘ ਜੌੜਾਮਾਜਰਾ, ਕਾਂਗਰਸ ਦੇ ਸਾਬਕਾ ਵਿਧਾਇਕ ਰਜਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਗੁਰਸ਼ਰਨ ਕੌਰ ਸਮਾਣਾ ਸਿਵਲ ਹਸਪਤਾਲ ਦੇ ਐਸ.
ਸਮਾਣਾ, 20 ਅਗਸਤ (ਪ੍ਰੀਤਮ ਸਿੰਘ ਨਾਗੀ)-ਪਰਸ਼ੂਰਾਮ ਧਰਮਸ਼ਾਲਾ ਵਿਖੇ ਭਗਵਾਨ ਪਰਸ਼ੂਰਾਮ ਜੀ, ਸ਼ਿਵ ਮੰਦਰ ਤੇ ਹਨੂੰਮਾਨ ਜੀ ਦੀਆਂ ਮੂਰਤੀਆਂ ਦੀ ਸਥਾਪਨਾ ਤਹਿਤ ਭੂਮੀ ਪੂਜਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਸੁਰਜੀਤ ਸਿੰਘ ਰੱਖੜਾ, ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ, ਸਮਾਣਾ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਰਦਾਰ ਜਗਮੀਤ ਸਿੰਘ ਹਰਿਆਊ, ਰਸ਼ਪਾਲ ਸਿੰਘ ਜੌੜਾਮਾਜਰਾ, ਕਾਂਗਰਸ ਦੇ ਸਾਬਕਾ ਵਿਧਾਇਕ ਰਜਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਗੁਰਸ਼ਰਨ ਕੌਰ ਸਮਾਣਾ ਸਿਵਲ ਹਸਪਤਾਲ ਦੇ ਐਸ. ਐਮ. ਓ. ਡਾ. ਨੰਦਨੀ, ਡਾ. ਜਤਿਨ ਡਾਰਾ ਡਾਕਟਰ ਦੀਪਕ ਮੰਗਾ, ਸਮਾਜ ਸੇਵੀ ਜੀਵਨ ਗਰਗ, ਕੌਂਸਲਰ ਟਿੰਕਾ ਗਾਜੇਵਾਸ, ਅਗਰਵਾਲ ਧਰਮਸ਼ਾਲਾ ਦੇ ਪ੍ਰਧਾਨ ਦਰਸ਼ਨ ਮਿੱਤਲ ਗੋਪਾਲ ਸ਼ਰਮਾ ਪਰਵੀਨ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਰਾਜਨੀਤਿਕ ਤੇ ਸਮਾਜਿਕ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਆਏ ਹੋਏ ਮਹਿਮਾਨਾਂ ਅਤੇ ਸੰਗਤਾਂ ਵਲੋਂ ਮੰਦਰ ਦੀ ਉਸਾਰੀ ਵਿਚ ਆਪਣਾ ਯੋਗਦਾਨ ਪਾਇਆ ਗਿਆ ਅਤੇ ਨੀਂਹ ਪੱਥਰ ਰੱਖਣ ਦੀ ਰਸਮ ਵਿਚ ਭਾਗ ਲਿਆ ਗਿਆ। ਇਸ ਮੌਕੇ ਭਗਵਾਨ ਪਰਸ਼ੂਰਾਮ ਧਰਮਸ਼ਾਲਾ ਦੇ ਪ੍ਰਧਾਨ ਕੈਲਾਸ਼ ਸ਼ਰਮਾ ਵਲੋਂ ਪਹੁੰਚੇ ਹੋਏ ਸਾਰੇ ਮਹਿਮਾਨਾਂ ਦਾ ਸਨਮਾਨ ਕੀਤਾ। ਸਮਾਗਮ ਵਿਚ ਪਹੁੰਚੀਆਂ ਸੰਗਤਾਂ ਲਈ ਅਤੁੱਟ ਲੰਗਰ ਵੀ ਵਰਤਾਇਆ।