22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸੀ. ਬੀ. ਐਸ. ਈ. ਕਲਸਟਰ-17 ਵਿਚ ਮਾਤਾ ਗੁਜਰੀ ਸਕੂਲ ਦੇਵੀਗੜ੍ਹ ਦਾ ਦਬਦਬਾ, ਅੰਡਰ-14 ਟੀਮ ਦੀ ਨੈਸ਼ਨਲ ਲਈ ਹੋਈ ਚੋਣ

ਦੇਵੀਗੜ੍ਹ, 21 ਅਗਸਤ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੇ ਹੋਣਹਾਰ ਖਿਡਾਰੀਆਂ ਨੇ ਖੇਡਾਂ ਦੇ ਖੇਤਰ ਵਿਚ ਇਕ ਹੋਰ ਵੱਡੀ ਪ੍ਰਾਪਤੀ ਆਪਣੇ ਨਾਂਅ ਦਰਜ ਕਰਵਾਈ ਹੈ। ਮਾਈਲਸਟੋਨ ਸਮਾਰਟ ਸਕੂਲ, ਘਨੌਰ ਵਿਖੇ ਕੀਤੇ ਗਏ ਸੀ.

ਅਜੀਤ ਡੈਸਕ 22-08-2026
ਦੇਵੀਗੜ੍ਹ, 21 ਅਗਸਤ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੇ ਹੋਣਹਾਰ ਖਿਡਾਰੀਆਂ ਨੇ ਖੇਡਾਂ ਦੇ ਖੇਤਰ ਵਿਚ ਇਕ ਹੋਰ ਵੱਡੀ ਪ੍ਰਾਪਤੀ ਆਪਣੇ ਨਾਂਅ ਦਰਜ ਕਰਵਾਈ ਹੈ। ਮਾਈਲਸਟੋਨ ਸਮਾਰਟ ਸਕੂਲ, ਘਨੌਰ ਵਿਖੇ ਕੀਤੇ ਗਏ ਸੀ. ਬੀ. ਐਸ. ਈ. ਕਲਸਟਰ-17 ਮੁਕਾਬਲਿਆਂ ਦੌਰਾਨ ਸਕੂਲ ਦੀ ਅੰਡਰ-14 ਲੜਕਿਆਂ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਟੀਮ ਦੀ ਚੋਣ ਹੁਣ ਸਿੱਧੇ ਤੌਰ ’ਤੇ ਸੀ. ਬੀ. ਐਸ. ਈ. ਨੈਸ਼ਨਲ ਪੱਧਰ ਦੇ ਮੁਕਾਬਲਿਆਂ ਲਈ ਹੋਈ ਹੈ। ਇਸ ਉਪਲਬਧੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ ਨੇ ਕਿਹਾ ਕਿ, ਸਾਡੇ ਖਿਡਾਰੀਆਂ ਦੀ ਇਹ ਜਿੱਤ ਉਨ੍ਹਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਤੇ ਲਗਨ ਦਾ ਨਤੀਜਾ ਹੈ। ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਸਕੂਲ ਪ੍ਰਬੰਧਨ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਉਤਸ਼ਾਹਿਤ ਕਰਦਾ ਰਹਿੰਦਾ ਹੈ। ਨੈਸ਼ਨਲ ਪੱਧਰ ‘ਤੇ ਵੀ ਸਾਡੇ ਵਿਦਿਆਰਥੀ ਮੱਲਾਂ ਮਾਰ ਕੇ ਸਕੂਲ ਦਾ ਨਾਂਅ ਹੋਰ ਉੱਚਾ ਕਰਨਗੇ, ਇਸ ਦੀ ਸਾਨੂੰ ਪੂਰੀ ਉਮੀਦ ਹੈ। ਸਕੂਲ ਦੀ ਪ੍ਰਧਾਨ ਸ੍ਰੀਮਤੀ ਰਵਿੰਦਰ ਕੌਰ ਅਤੇ ਪ੍ਰਿੰਸੀਪਲ ਸ੍ਰੀਮਤੀ ਪੂਨਮ ਧੀਮਾਨ ਨੇ ਜੇਤੂ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਸਕੂਲ ਵਲੋਂ ਖਿਡਾਰੀਆਂ ਨੂੰ ਲੋੜੀਂਦੀਆਂ ਸਹੂਲਤਾਂ ਅਤੇ ਕੋਚਿੰਗ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਟੀਮ ਦੇ ਕੋਚ ਅਰਸ਼ਦੀਪ ਸਿੰਘ ਨੇ ਖਿਡਾਰੀਆਂ ਦੀ ਕਾਰਗੁਜ਼ਾਰੀ ‘ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਮੈਦਾਨ ਵਿਚ ਖਿਡਾਰੀਆਂ ਨੇ ਜਿਸ ਤਰ੍ਹਾਂ ਦੀ ਤਕਨੀਕੀ ਮੁਹਾਰਤ ਤੇ ਖੇਡ ਭਾਵਨਾ ਦਿਖਾਈ ਹੈ, ਉਹ ਕਾਬਿਲੇ-ਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਪੱਧਰ ਦੀਆਂ ਤਿਆਰੀਆਂ ਲਈ ਹੁਣ ਤੋਂ ਹੀ ਵਿਸ਼ੇਸ਼ ਅਭਿਆਸ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਪ੍ਰਾਪਤੀ ਨਾਲ ਸਕੂਲ ਦੇ ਸਮੂਹ ਸਟਾਫ, ਵਿਦਿਆਰਥੀਆਂ ਅਤੇ ਮਾਪਿਆਂ ਵਿਚ ਭਾਰੀ ਉਤਸ਼ਾਹ ਹੈ।
ਪਿਛਲੀ ਖ਼ਬਰ ਪਾਤੜਾਂ ਦੇ ਭਗਤ ਸਿੰਘ ਚੌਕ ’ਚ ਲਾਇਆ ਧਰਨਾ ਅਗਲੀ ਖ਼ਬਰ ਹੋਲੀ ਮੈਰੀ ਸਕੂਲ ਬਨੂੜ ਦੇ ਅਥਲੀਟਾਂ ਨੇ ਰਾਸ਼ਟਰੀ ਅਥਲੈਟਿਕਸ ਚੈਂਪੀਅਨਸ਼ਿਪ ਲਈ ਕੀਤਾ ਕੁਆਲੀਫਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।