22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਡਾ. ਬਲਬੀਰ ਸਿੰਘ ਵਲੋਂ ਬਹੁ-ਵਿਸ਼ੇਸ਼ਤਾ ਵਾਲੇ ਮੈਡੀਕਲ ਕੈਂਪ ਦਾ ਉਦਘਾਟਨ

ਪਟਿਆਲਾ, 21 ਅਗਸਤ (ਮਨਦੀਪ ਸਿੰਘ ਖਰੌੜ)-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੀ.

ਅਜੀਤ ਡੈਸਕ 22-08-2026
ਪਟਿਆਲਾ, 21 ਅਗਸਤ (ਮਨਦੀਪ ਸਿੰਘ ਖਰੌੜ)-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੀ. ਐਚ. ਸੀ. ਤ੍ਰਿਪੜੀ ਵਿਖੇ ਬਹੁ-ਵਿਸ਼ੇਸ਼ਤਾ ਵਾਲੇ ਮੈਗਾ ਮੁਫ਼ਤ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਮੰਤਵ ਹਰ ਨਾਗਰਿਕ ਤੱਕ ਮਿਆਰੀ ਤੇ ਸਮੇਂ ਸਿਰ ਸਿਹਤ ਸੇਵਾਵਾਂ ਪਹੁੰਚਾਉਣਾ ਹੈ, ਖਾਸ ਕਰਕੇ ਉਨ੍ਹਾਂ ਲੋਕਾਂ ਤੱਕ ਜੋ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਆਸਾਨੀ ਨਾਲ ਹਾਸਲ ਨਹੀਂ ਕਰ ਸਕਦੇ। ਸਿਹਤ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ ਤੋਂ ਵੱਖ-ਵੱਖ ਵਿਭਾਗਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਕੈਂਪ ਵਿਚ ਪਹੁੰਚੀ ਹੈ, ਜਿੱਥੇ ਲੋਕਾਂ ਨੂੰ ਇਕੋ ਛੱਤ ਹੇਠ ਮਾਹਿਰ ਡਾਕਟਰੀ ਸਲਾਹ, ਜਾਂਚ ਤੇ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਦੀਆਂ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਉਦੇਸ਼ ਸਿਰਫ਼ ਬਿਮਾਰੀ ਹੋਣ ਤੋਂ ਬਾਅਦ ਇਲਾਜ ਕਰਨਾ ਨਹੀਂ, ਸਗੋਂ ਬਿਮਾਰੀਆਂ ਦੀ ਰੋਕਥਾਮ, ਸਮੇਂ ਸਿਰ ਜਾਂਚ ਤੇ ਸ਼ੁਰੂਆਤੀ ਪੜਾਅ ‘ਤੇ ਇਲਾਜ ਨੂੰ ਉਤਸ਼ਾਹਿਤ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਸ਼ੂਗਰ, ਬਲੱਡ ਪ੍ਰੈੱਸ਼ਰ, ਦਿਲ ਦੀਆਂ ਬਿਮਾਰੀਆਂ, ਕੈਂਸਰ ਤੇ ਹੋਰ ਗੰਭੀਰ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਨਾਲ ਕਈ ਕੀਮਤੀ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ। ਇਸ ਮੌਕੇ ਸਿਹਤ ਮੰਤਰੀ ਨੇ ਸੀ. ਐਚ. ਸੀ. ਤ੍ਰਿਪੜੀ ਵਿਖੇ ਨਵੇਂ ਅਲਟਰਾਸਾਊਂਡ ਮਸ਼ੀਨ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਵਿਚ ਆਧੁਨਿਕ ਸਹੂਲਤਾਂ ਉਪਲਬਧ ਕਰਵਾਉਣ ਨਾਲ ਲੋਕਾਂ ਨੂੰ ਆਪਣੇ ਨੇੜੇ ਹੀ ਬਿਹਤਰ ਸਿਹਤ ਸੇਵਾਵਾਂ ਮਿਲਣਗੀਆਂ। ਉਨ੍ਹਾਂ ਕੈਂਪ ’ਚ ਪਹੁੰਚੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਨਾਲ ਸੰਬੰਧਿਤ ਕਿਸੇ ਵੀ ਲੱਛਣ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ ਅਤੇ ਸਮੇਂ ਸਿਰ ਡਾਕਟਰੀ ਸਲਾਹ ਲਈ ਜਾਵੇ। ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨ-ਸ਼ੈਲੀ, ਸੰਤੁਲਿਤ ਖੁਰਾਕ, ਨਿਯਮਿਤ ਕਸਰਤ ਤੇ ਸਮੇਂ ਸਿਰ ਸਿਹਤ ਜਾਂਚ ਨੂੰ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।
ਪਿਛਲੀ ਖ਼ਬਰ ਗੂਹਲਾ ਚੀਕਾ ਵਿਚ ਪਦਮ ਭੂਸ਼ਣ ਡਾ. ਬਰਜਿੰਦਰ ਸਿੰਘ ਹਮਦਰਦ ਦਾ ਜਨਮ ਦਿਨ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਸਨੌਰ ਜਸ਼ਨ ਕਤਲ ਕਾਂਡ: ਬੀ. ਕੇ. ਯੂ. ਸ਼ਾਦੀਪੁਰ ਵਲੋਂ ਪੁਲਿਸ ਨੂੰ 3 ਦਿਨਾਂ ਦਾ ਹੋਰ ਸਮਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।