23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਭਾਂਖਰ-ਬੋਲੜ ਕਲਾਂ ਸੜਕ ਦੀ ਮਾੜੀ ਹਾਲਤ ਬਣੀ ਰਾਹਗੀਰਾਂ ਲਈ ਮੁਸੀਬਤ-ਮੋਹਣੀ ਭਾਂਖਰ

ਸਨੌਰ, 22 ਅਗਸਤ (ਸੋਖਲ)-ਸਨੌਰ ਹਲਕੇ ਦੇ ਪਿੰਡ ਭਾਂਖਰ ਤੋਂ ਬੋਲੜ ਕਲਾਂ ਤੱਕ ਬਣ ਰਹੀ ਸੜਕ ਦੀ ਹਾਲਤ ਰਾਹਗੀਰਾਂ ਲਈ ਮੁਸੀਬਤ ਬਣਦੀ ਨਜ਼ਰ ਆ ਰਹੀ ਹੈ। ਸੜਕ ਦੇ ਨਿਰਮਾਣ ਅਧੂਰਾ ਹੋਣ ਕਾਰਨ ਰੋਜ਼ਾਨਾ ਇਸ ਰਸਤੇ ਤੋਂ ਲੰਘਣ ਵਾਲੇ ਲੋਕਾਂ, ਖਾਸ ਕਰਕੇ ਸਕੂਲ ਜਾਣ ਵਾਲੇ ਬੱਚਿਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 23-08-2026
ਸਨੌਰ, 22 ਅਗਸਤ (ਸੋਖਲ)-ਸਨੌਰ ਹਲਕੇ ਦੇ ਪਿੰਡ ਭਾਂਖਰ ਤੋਂ ਬੋਲੜ ਕਲਾਂ ਤੱਕ ਬਣ ਰਹੀ ਸੜਕ ਦੀ ਹਾਲਤ ਰਾਹਗੀਰਾਂ ਲਈ ਮੁਸੀਬਤ ਬਣਦੀ ਨਜ਼ਰ ਆ ਰਹੀ ਹੈ। ਸੜਕ ਦੇ ਨਿਰਮਾਣ ਅਧੂਰਾ ਹੋਣ ਕਾਰਨ ਰੋਜ਼ਾਨਾ ਇਸ ਰਸਤੇ ਤੋਂ ਲੰਘਣ ਵਾਲੇ ਲੋਕਾਂ, ਖਾਸ ਕਰਕੇ ਸਕੂਲ ਜਾਣ ਵਾਲੇ ਬੱਚਿਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸੰਬੰਧੀ ਪ੍ਰਮੁੱਖ ਕਿਸਾਨ ਆਗੂ ਪੰਜਾਬ ਜਸਵਿੰਦਰ ਸਿੰਘ ਮੋਹਣੀ ਭਾਂਖਰ ਨੇ ਦੱਸਿਆ ਕਿ ਸੜਕ ਦੀ ਉਸਾਰੀ ਦਾ ਕੰਮ ਵਿਚਾਲੇ ਛੱਡਣ ਨਾਲ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਸਕੂਲਾਂ ਅਤੇ ਹੋਰ ਕੰਮਾਂ ਲਈ ਆਉਣ-ਜਾਣ ਵਾਲੇ ਬੱਚਿਆਂ ਨੂੰ ਕਾਫ਼ੀ ਦਿੱਕਤਾਂ ਆ ਰਹੀਆਂ ਹਨ ਅਤੇ ਕਈ ਵਾਰ ਹਾਲਾਤ ਹਾਦਸੇ ਦਾ ਕਾਰਨ ਵੀ ਬਣ ਸਕਦੇ ਹਨ। ਉਨ੍ਹਾਂ ਕਿਹਾ ਕਿ ਸੜਕ ਨੂੰ ਲੰਬੇ ਸਮੇਂ ਤੋਂ ਲੁੱਕ ਦੀ ਉਡੀਕ ਹੈ ਪਰ ਕੰਮ ਦੀ ਰਫ਼ਤਾਰ ਹੌਲੀ ਹੋਣ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧ ਰਹੀਆਂ ਹਨ। ਉਨ੍ਹਾਂ ਅਖੀਰ ਵਿਚ ਕਿਹਾ ਕਿ ਜੀਰੀ ਦਾ ਸੀਜ਼ਨ ਵੀ ਆਵੇਗਾ, ਜਿਸ ਕਾਰਨ ਇਸ ਸੜਕ ਦੀ ਮਾੜੀ ਹਾਲਤ ਕਿਸਾਨਾਂ ਤੇ ਰਾਹਗੀਰਾਂ ਲਈ ਹੋਰ ਵੱਡੀ ਮੁਸ਼ਕਿਲ ਖੜ੍ਹੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਜੀਰੀ ਦੀ ਫ਼ਸਲ ਦੀ ਢੋਆ-ਢੁਆਈ ਦੋਰਾਨ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ ਅਤੇ ਆਵਾਜਾਈ ਵੀ ਪ੍ਰਭਾਵਿਤ ਹੋਵੇਗੀ। ਉਨ੍ਹਾਂ ਹਲਕਾ ਇੰਚਾਰਜ ਸਨੌਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੇ ਸੜਕ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਵਾਉਣ।
ਪਿਛਲੀ ਖ਼ਬਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਚੌਕੀ ਅੱਗੇ ਲਾਇਆ ਧਰਨਾ ਅਗਲੀ ਖ਼ਬਰ ਭਾਜਪਾ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਆਮ ਲੋਕਾਂ ਦੀ ਭਲਾਈ ਨੂੰ ਪਹਿਲ ਦਿੰਦੀ ਹੈ-ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।