23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਇਰਫਾਨ ਬਬਲੂ ਸ਼੍ਰੋਮਣੀ ਅਕਾਲੀ ਦਲ (ਬ) ਮੁਸਲਿਮ ਵਿੰਗ ਦੇ ਹਲਕਾ ਪ੍ਰਧਾਨ ਨਿਯੁਕਤ

ਨਾਭਾ, 22 ਅਗਸਤ (ਜਗਨਾਰ ਸਿੰਘ ਦੁਲੱਦੀ)-ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਉਸੇ ਤਹਿਤ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਆਪਣੀਆਂ ਗਤੀਵਿਧੀਆਂ ਤੇਜ਼ ਕਰਦੇ ਹੋਏ ਪਾਰਟੀ ਪ੍ਰਤੀ ਵਫਾਦਾਰੀ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਅਹੁਦੇਦਾਰੀਆਂ ਨਾਲ ਨਿਵਾਜਿਆ ਜਾ ਰਿਹਾ ਹੈ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਨੌਜਵਾਨ ਆਗੂ ਇਰਫਾਨ ਬਬਲੂ ਨੂੰ ਮੁਸਲਿਮ ਵਿੰਗ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 23-08-2026
ਨਾਭਾ, 22 ਅਗਸਤ (ਜਗਨਾਰ ਸਿੰਘ ਦੁਲੱਦੀ)-ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਉਸੇ ਤਹਿਤ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਆਪਣੀਆਂ ਗਤੀਵਿਧੀਆਂ ਤੇਜ਼ ਕਰਦੇ ਹੋਏ ਪਾਰਟੀ ਪ੍ਰਤੀ ਵਫਾਦਾਰੀ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਅਹੁਦੇਦਾਰੀਆਂ ਨਾਲ ਨਿਵਾਜਿਆ ਜਾ ਰਿਹਾ ਹੈ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਨੌਜਵਾਨ ਆਗੂ ਇਰਫਾਨ ਬਬਲੂ ਨੂੰ ਮੁਸਲਿਮ ਵਿੰਗ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਹਲਕਾ ਪ੍ਰਧਾਨ ਲੱਗਣ ’ਤੇ ਇਰਫਾਨ ਬਬਲੂ ਨੂੰ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਵਲੋਂ ਅੱਜ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਉਪਰੰਤ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਜੋ ਵੀ ਵਿਅਕਤੀ ਪਾਰਟੀ ਪ੍ਰਤੀ ਵਫਾਦਾਰੀ ਰੱਖਦਾ ਹੈ ਅਤੇ ਇਮਾਨਦਾਰੀ ਨਾਲ ਕੰਮ ਕਰਦਾ ਹੈ ਪਾਰਟੀ ਹਮੇਸ਼ਾ ਹੀ ਉਸ ਵਿਅਕਤੀ ਨੂੰ ਅਹੁਦੇਦਾਰੀ ਨਾਲ ਨਿਵਾਜ਼ਦੀ ਹੈ। ਲਾਲਕਾਰ ਨੇ ਕਿਹਾ ਕਿ ਜਿਥੇ ਇਰਫਾਨ ਬਬਲੂ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੀ ਪ੍ਰਤੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਉਥੇ ਆਉਣ ਵਾਲੇ ਦਿਨਾਂ ਵਿਚ ਵੀ ਪਾਰਟੀ ਦੀ ਮਜਬੂਤੀ ਲਈ ਉਹ ਦਿਨ-ਰਾਤ ਮਿਹਨਤ ਕਰਨਗੇ। ਨਵ ਨਿਯੁਕਤ ਹਲਕਾ ਪ੍ਰਧਾਨ ਮੁਸਲਿਮ ਵਿੰਗ ਇਰਫਾਨ ਬਬਲੂ ਨੇ ਪਾਰਟੀ ਹਾਈਕਮਾਨ ਤੇ ਪਾਰਟੀ ਪ੍ਰਧਾਨ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਾਲ ਨਾਲ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਨੇ ਜੋ ਉਸ ਨੂੰ ਜ਼ਿੰਮੇਵਾਰੀ ਸੌਂਪੀ ਹੈ ਉਸ ਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਵਿਖੇ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਅਗਲੀ ਖ਼ਬਰ ਸੜਕਾਂ ਦੀ ਬਦਹਾਲੀ ਨੇ ਖੋਲ੍ਹੀ ‘ਆਪ’ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ-ਕੌਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।