ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਦਸਮੀ ਦਾ ਦਿਹਾੜਾ ਮਨਾਇਆ
ਭਾਦਸੋਂ, 22 ਅਗਸਤ (ਪ੍ਰਦੀਪ ਦੰਦਰਾਲਾ)-ਸੰਤ ਬਾਵਾ ਪੂਰਨ ਦਾਸ ਦੇ ਤਪ ਅਸਥਾਨ ਫਕੀਰੋਂ ਕੇ ਬਖਸ਼ਿਸ਼-ਏ -ਤਖਤ ਗੁਰਦੁਆਰਾ ਗੁਫਾਸਰ ਰੋੜੇਵਾਲ ਸਾਹਿਬ ਵਿਖੇ ਦਸਮੀ ਦਾ ਦਿਹਾੜਾ ਗੱਦੀ ਨਸ਼ੀਨ ਬਾਬਾ ਗੁਰਚਰਨ ਸਿੰਘ ਦੀ ਅਗਵਾਈ ’ਚ ਸ਼ਰਧਾ ਭਾਵਨਾ ਨਾਲ ਮਨਾਇਆ। ਇਸ ਸਮੇਂ ਬਾਬਾ ਗੁਰਚਰਨ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਦਿਆਂ ਸੇਵਾ-ਸਿਮਰਨ ਦੇ ਧਾਰਨੀ ਬਣਨ ਲਈ ਪ੍ਰੇਰਿਆ।
ਅਜੀਤ ਡੈਸਕ
23-08-2026