24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਬਾਰ ਐਸੋਸੀਏਸ਼ਨ ਸਮਾਣਾ ਦੀਆਂ ਮਹਿਲਾ ਵਕੀਲਾਂ ਨੇ ਮਨਾਇਆ ਤੀਆਂ ਦਾ ਤਿਉਹਾਰ

ਸਮਾਣਾ, 23 ਅਗਸਤ (ਪ੍ਰੀਤਮ ਸਿੰਘ ਨਾਗੀ)-ਸਥਾਨਕ ਰੈਸਟੋਰੈਂਟ ਵਿਖੇ ਬਾਰ ਐਸੋਸੀਏਸ਼ਨ ਸਮਾਣਾ ਦੀਆਂ ਮਹਿਲਾ ਵਕੀਲਾਂ ਵਲੋਂ ਪੰਜਾਬੀ ਸੱਭਿਆਚਾਰ ਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੇ ਚਾਵਾਂ, ਉਤਸ਼ਾਹ ਤੇ ਖੁਸ਼ੀ ਦੇ ਮਾਹੌਲ ਵਿਚ ਮਨਾਇਆ। ਸਮਾਗਮ ਦਾ ਪ੍ਰਬੰਧ ਬਾਰ ਐਸੋਸੀਏਸ਼ਨ ਸਮਾਣਾ ਦੇ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਢਿੱਲੋਂ ਵਲੋਂ ਕੀਤਾ।

ਅਜੀਤ ਡੈਸਕ 24-08-2026
ਸਮਾਣਾ, 23 ਅਗਸਤ (ਪ੍ਰੀਤਮ ਸਿੰਘ ਨਾਗੀ)-ਸਥਾਨਕ ਰੈਸਟੋਰੈਂਟ ਵਿਖੇ ਬਾਰ ਐਸੋਸੀਏਸ਼ਨ ਸਮਾਣਾ ਦੀਆਂ ਮਹਿਲਾ ਵਕੀਲਾਂ ਵਲੋਂ ਪੰਜਾਬੀ ਸੱਭਿਆਚਾਰ ਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੇ ਚਾਵਾਂ, ਉਤਸ਼ਾਹ ਤੇ ਖੁਸ਼ੀ ਦੇ ਮਾਹੌਲ ਵਿਚ ਮਨਾਇਆ। ਸਮਾਗਮ ਦਾ ਪ੍ਰਬੰਧ ਬਾਰ ਐਸੋਸੀਏਸ਼ਨ ਸਮਾਣਾ ਦੇ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਢਿੱਲੋਂ ਵਲੋਂ ਕੀਤਾ। ਇਸ ਮੌਕੇ ਮਹਿਲਾ ਵਕੀਲਾਂ ਨੇ ਤੀਆਂ ਦੇ ਤਿਉਹਾਰ ਦੀਆਂ ਰਵਾਇਤੀ ਰੀਤਾਂ ਨੂੰ ਯਾਦ ਕਰਦਿਆਂ ਆਪਸੀ ਮਿਲਵਰਤਣ ਅਤੇ ਖੁਸ਼ੀਆਂ ਸਾਂਝੀਆਂ ਕੀਤੀਆਂ। ਸਮਾਗਮ ਦੌਰਾਨ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਰੰਗਾਰੰਗ ਮਾਹੌਲ ਦੇਖਣ ਨੂੰ ਮਿਲਿਆ ਅਤੇ ਸਾਰਿਆਂ ਨੇ ਮਿਲ ਕੇ ਤੀਆਂ ਦੀਆਂ ਖੁਸ਼ੀਆਂ ਮਨਾਈਆਂ। ਇਸ ਮੌਕੇ ਬਾਰ ਐਸੋਸੀਏਸ਼ਨ ਸਮਾਣਾ ਦੇ ਸਾਬਕਾ ਪ੍ਰਧਾਨ ਐਡਵੋਕੇਟ ਕਰਮਜੀਤ ਸਿੰਘ ਰੰਧਾਵਾ, ਮੌਜੂਦਾ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਢਿੱਲੋਂ ਅਤੇ ਸਕੱਤਰ ਕਸ਼ਮੀਰ ਸਿੰਘ ਚੁੰਬਰ ਨੇ ਸਮੂਹ ਮਹਿਲਾ ਵਕੀਲਾਂ ਨੂੰ ਤੀਆਂ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਬੁਲਾਰਿਆਂ ਨੇ ਕਿਹਾ ਕਿ ਤੀਆਂ ਪੰਜਾਬੀ ਸੱਭਿਆਚਾਰ ਦਾ ਅਹਿਮ ਤਿਉਹਾਰ ਹੈ, ਜੋ ਆਪਸੀ ਭਾਈਚਾਰੇ, ਖੁਸ਼ੀ ਅਤੇ ਸਾਂਝ ਦਾ ਸੰਦੇਸ਼ ਦਿੰਦਾ ਹੈ। ਅਜਿਹੇ ਸਮਾਗਮ ਸਾਡੀ ਅਮੀਰ ਵਿਰਾਸਤ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਦੌਰਾਨ ਐਡਵੋਕੇਟ ਨਵਦੀਪ ਸਿੰਘ ਢਿੱਲੋਂ ਵਲੋਂ ਸਮਾਗਮ ਵਿਚ ਸ਼ਾਮਿਲ ਸਾਰੀਆਂ ਮਹਿਲਾ ਵਕੀਲਾਂ ਨੂੰ ਤੋਹਫ਼ੇ ਵਜੋਂ ਡਾਇਰੀ ਤੇ ਪੈਨ ਭੇਟ ਕੀਤੇ ਗਏ। ਮਹਿਲਾ ਵਕੀਲਾਂ ਨੇ ਇਸ ਉਪਰਾਲੇ ਲਈ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਦਾ ਧੰਨਵਾਦ ਕੀਤਾ। ਅੰਤ ਵਿਚ ਸਮੂਹ ਹਾਜ਼ਰੀਨ ਨੇ ਪੰਜਾਬੀ ਸੱਭਿਆਚਾਰ ਤੇ ਵਿਰਸੇ ਨੂੰ ਸੰਭਾਲਣ ਅਤੇ ਅਜਿਹੇ ਤਿਉਹਾਰ ਮਿਲਜੁਲ ਕੇ ਮਨਾਉਣ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਪੰਜਾਬ ਵਾਸੀਆਂ ਦਾ ਭਾਜਪਾ ਪ੍ਰਤੀ ਵਧਦਾ ਪਿਆਰ ਸੂਬੇ ‘ਚ ਭਾਜਪਾ ਸਰਕਾਰ ਆਉਣ ਦੇ ਸੰਕੇਤ-ਬੱਬੂ, ਬਿੱਟੂ ਅਗਲੀ ਖ਼ਬਰ ਮਾਡਰਨ ਸਕੂਲ ’ਚ ਚੌਥੀ ਸਰਦਾਰ ਮੋਹਨ ਸਿੰਘ ਇੰਟਰ-ਸਕੂਲ ਬਹਿਸ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।