25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪਾਵਰਕਾਮ ਆਊਟ-ਸੋਰਸਿੰਗ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ’ਚ ਸ਼ਾਮਿਲ ਕਰਵਾਉਣ ਦੀ ਮੰਗ ਨੂੰ ਲੈ ਕੇ ਲਗਾਤਾਰ 30 ਦਿਨ ਤੋਂ ਧਰਨਾ ਜਾਰੀ

ਪਟਿਆਲਾ, 24 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜਮ ਯੂਨੀਅਨ ਪੰਜਾਬ ਦੇ ਐਨ. ਸੀ.

ਪਾਵਰਕਾਮ ਆਊਟ-ਸੋਰਸਿੰਗ ਠੇਕਾ ਕਾਮੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਮਾਰਚ ਕਰਦੇ ਹੋਏ। ਤਸਵੀਰ : ਪ੍ਰਭਨੂਰ ਸਿੰਘ 25-08-2026
ਪਟਿਆਲਾ, 24 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜਮ ਯੂਨੀਅਨ ਪੰਜਾਬ ਦੇ ਐਨ. ਸੀ. ਸੀ., ਸੀ. ਆਰ. ਸੀ., ਪੈਸਕੋ ਮੀਟਰ ਰੀਡਰ ਤੇ ਸਟੋਰਾਂ ਦੇ ਕਾਮਿਆਂ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਲਗਾਤਾਰ ਉਨੀਵੇਂ ਦਿਨ ਵੀ ਧਰਨਾ ਜਾਰੀ ਰਿਹਾ। ਆਊਟ-ਸੋਰਸਿੰਗ ਕਾਮਿਆਂ ਵਲੋਂ ਪਰਿਵਾਰਾਂ ਸਮੇਤ ਨਾਅਰੇ ਲਗਾਉਂਦਿਆਂ ਪਟਿਆਲਾ ਦੇ ਫੁਆਰਾ ਚੌਕ ਤੋਂ ਬਿਜਲੀ ਬੋਰਡ ਦੇ ਮੁੱਖ ਦਫਤਰ ਦੇ ਗੇਟ ਤੱਕ ਮੁਜ਼ਾਹਰਾ ਕੀਤਾ। ਪਾਵਰਕਾਮ ਤੋਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਐਨ. ਸੀ. ਸੀ. ਤੇ ਸੀ. ਆਰ. ਸੀ. ਤੋਂ ਬਲਵਿਦਰ ਸਿੰਘ, ਪੈਸਕੋ ਸੰਦੀਪ ਖੱਤਰੀ ਨੇ ਵਿਚਾਰ ਰੱਖਦੇ ਹੋਏ ਕਿਹਾ ਕਿ ਸਾਮਰਾਜੀ ਦਿਸ਼ਾ ਨਿਰਦੇਸ਼ਤ ਆਰਥਿਕ ਤੇ ਸਨਅਤੀ ਨੀਤੀਆਂ ਨੂੰ ਲਾਗੂ ਕਰਦਿਆਂ ਕੇਦਰ ਤੇ ਪੰਜਾਬ ਸਰਕਾਰ ਵਲੋਂ ਆਰਥਿਕ ਸੁਧਾਰਾਂ ਦੇ ਦੰਭੀ ਐਲਾਨ ਹੇਠ ਕਾਰਪੋਰੇਟ ਘਰਾਣਿਆਂ ਵਲੋਂ ਪਹਿਲਾਂ ਕੀਤੀ ਜਾਂਦੀ ਲੁੱਟ ’ਚ ਵਾਧਾ ਕਰਨ ਲਈ ਨਿੱਜੀਕਰਨ ਕੀਤਾ ਜਾ ਰਿਹਾ ਹੈ। ਲੋਕ ਇਨ੍ਹਾਂ ਸਾਮਰਾਜੀ ਦਿਸ਼ਾ ਨਿਰਦੇਸ਼ਤ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਹੀ ਪੰਜਾਬ ਸਰਕਾਰ ਵਲੋਂ ਬਿਜਲੀ ਐਕਟ 2003 ਤੇ 2025 ਲਾਗੂ ਕਰਦਿਆਂ ਬਿਜਲੀ ਕਾਰਪੋਰੇਸ਼ਨ ਦੇ ਨਿਜੀਕਰਨ ਦਾ ਹੱਲਾ ਤੇਜ਼ ਕੀਤਾ ਹੋਇਆ ਹੈ, ਪੱਕੀ ਭਰਤੀ ਦੀ ਥਾਂ ਆਊਟਸੋਰਸਡ ਠੇਕਾ ਭਰਤੀ ਲਾਗੂ ਕੀਤੀ ਗਈ ਹੈ। ਆਗੂਆਂ ਨੇ ਮੰਗ ਕੀਤੀ ਕਿ ਆਊਟਸੋਰਸਡ ਐਨ. ਸੀ. ਸੀ., ਸੀ. ਆਰ. ਸੀ., ਪੈਸਕੋ ਦਫ਼ਤਰੀ ਸਟਾਫ ਕਟੈਗਰੀ, ਕੰਪਿਊਟਰ ਆਪ੍ਰੇਟਰ, ਸੇਵਾਦਾਰ, ਸਟੋਰ ’ਚ ਕੰਮ ਕਰਦੇ ਕਾਮੇ, ਸਮੇਤ ਸੁਪਰਵਾਈਜਰ ਠੇਕਾ ਕਾਮਿਆਂ ਨੂੰ ਬਿਨਾਂ ਸ਼ਰਤ ਵਿਭਾਗ ਵਿਚ ਸ਼ਾਮਿਲ ਕੀਤਾ ਜਾਵੇ, 1948 ਐਕਟ ਮੁਤਾਬਕ ਘੱਟੋ-ਘੱਟ ਗੁਜ਼ਾਰੇ ਯੋਗ ਤਨਖਾਹ ਲਾਗੂ ਕੀਤੀ ਜਾਵੇ ਤੇ ਹਾਦਸਾ ਪੀੜਤ ਲਈ ਪੱਕੀ ਨੌਕਰੀ ਪੱਕੀ ਪੈਨਸ਼ਨ ਦਾ ਪ੍ਰਬੰਧ ਕੀਤਾ ਜਾਵੇ। ਠੇਕਾ ਕਾਮਿਆਂ ਦੇ ਨਾਲ ਕੰਪਨੀਆਂ ਵਲੋਂ ਕੀਤੇ ਗਏ ਘਪਲੇ ਦਾ ਪੁਰਾਣਾ ਪਿਆ ਬਕਾਇਆ ਏਰੀਆ ਜਾਰੀ ਕਰਵਾਇਆ ਜਾਵੇ, ਦਰਜ ਮੰਗਾਂ ਦਾ ਹੱਲ ਕੀਤਾ ਜਾਵੇ, ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿਚ ਜਥੇਬੰਦੀਆਂ ਵਲੋਂ ਮੈਨੇਜਮੈਂਟ ਨੂੰ ਨੋਟਿਸ ਦਿੱਤਾ ਗਿਆ ਕਿ ਜੇ ਮਸਲਿਆਂ ਦਾ ਹੱਲ ਨਾ ਹੋਇਆ ਤਾਂ 26 ਤਰੀਕ ਨੂੰ ਬਿਜਲੀ ਮੰਤਰੀ ਜਾਂ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਊਗਾ ਤੇ ਪਟਿਆਲਾ ਵਿਖੇ ਮੁੱਖ ਦਫ਼ਤਰ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਕੀਤਾ ਤੇ ਭਰਾਤਰੀ ਜਥੇਬੰਦੀ ਦੇ ਤੌਰ ’ਤੇ ਟੀ. ਐਸ. ਯੂ. ਭੰਗਲ ਗਰੁੱਪ ਦੀ ਪਟਿਆਲਾ ਦੀ ਲੀਡਰਸ਼ਿਪ ਵਿਜੇ ਦੇਵ ਅਗਵਾਈ ਵਿਚ ਸਮੂਲੀਅਤ ਕੀਤੀ।
ਪਿਛਲੀ ਖ਼ਬਰ ਸੁਣਨ ਤੇ ਬੋਲਣ ਤੋਂ ਅਸਮਰਥ ਨਾਬਾਲਗ ਲੜਕੀ ਨਾਲ ਜਬਰਦਸਤੀ ਦੀ ਕੋਸ਼ਿਸ਼-ਇਕ ਕਾਬੂ ਸਬਜ਼ੀ ਵੇਚਣ ਵਾਲੇ ਦੇ ਨਾਂਅ ’ਤੇ ਸਾਇਬਰ ਠੱ... ਅਗਲੀ ਖ਼ਬਰ ਤੇਜਿੰਦਰਪਾਲ ਸਿੰਘ ਸੰਧੂ ਨੇ ਸੁਖਬੀਰ ਦਾ ਹਾਲ-ਚਾਲ ਜਾਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।