26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਨੀਟ (ਪੀ.ਜੀ.)-2026 ਦੀ ਪ੍ਰੀਖਿਆ ਲਈ ਪਟਿਆਲਾ ਵਿਚ ਕੰਟਰੋਲ ਰੂਮ ਸਥਾਪਤ

ਪਟਿਆਲਾ, 25 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਦੇ ਸਿੱਖਿਆ ਸੈੱਲ ਵਲੋਂ ਜਾਰੀ ਹਦਾਇਤਾਂ ਅਨੁਸਾਰ ਨੀਟ (ਪੀ. ਜੀ.)

ਅਜੀਤ ਡੈਸਕ 26-08-2026
ਪਟਿਆਲਾ, 25 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਦੇ ਸਿੱਖਿਆ ਸੈੱਲ ਵਲੋਂ ਜਾਰੀ ਹਦਾਇਤਾਂ ਅਨੁਸਾਰ ਨੀਟ (ਪੀ. ਜੀ.)-2026 ਦੀ ਪ੍ਰੀਖਿਆ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਅਤੇ ਪ੍ਰੀਖਿਆਰਥੀਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਏ, ਕਮਰਾ ਨੰਬਰ 122 ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਨੀਟ (ਪੀ. ਜੀ.)-2026 ਦੀ ਪ੍ਰੀਖਿਆ ਮਿਤੀ 30 ਅਗਸਤ 2026 ਨੂੰ ਜ਼ਿਲ੍ਹਾ ਪਟਿਆਲਾ ਵਿਖੇ ਸਥਿਤ ਦੋ ਪ੍ਰੀਖਿਆ ਕੇਂਦਰਾਂ ’ਤੇ ਕਰਵਾਈ ਜਾ ਰਹੀ ਹੈ। ਇਹ ਪ੍ਰੀਖਿਆ ਗਲੋਬਲ ਪੋਲੀਟੈਕਨਿਕ ਕਾਲਜ, ਪਟਿਆਲਾ-ਨਾਭਾ ਰੋਡ, ਪਟਿਆਲਾ ਤੇ ਆਈ. ਓ. ਐੱਨ. ਡਿਜੀਟਲ ਜ਼ੋਨ, ਆਈ. ਡੀ. ਜ਼ੈੱਡ., ਬਹਾਦਰਗੜ੍ਹ, ਪਟਿਆਲਾ ਵਿਖੇ ਹੋਵੇਗੀ। ਵਧੀਕ ਜ਼ਿਲ੍ਹਾ ਮੈਜਿਟਰੇਟ ਨੇ ਦਸਿਆ ਕਿ ਪ੍ਰੀਖਿਆ ’ਚ ਭਾਗ ਲੈਣ ਵਾਲੇ ਵਿਦਿਆਰਥੀ ਪ੍ਰੀਖਿਆ ਨਾਲ ਸੰਬੰਧਤ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਕੰਟਰੋਲ ਰੂਮ ਦੇ 0175-2350550 ਅਤੇ 0175-2358550 ਹੈਲਪਲਾਈਨ ਨੰਬਰਾਂ ’ਤੇ ਸੰਪਰਕ ਕਰ ਸਕਦੇ ਹਨ।
ਪਿਛਲੀ ਖ਼ਬਰ ਢਾਡੀ ਕਲਾ ਪੰਜਾਬ ਦੇ ਇਤਿਹਾਸ ਨੂੰ ਸੇਧ ਦੇਣ ਵਾਲੀ ਮਾਣਮੱਤੀ ਕਲਾ- ਕੁਲਤਾਰ ਸਿੰਘ ਸੰਧਵਾਂ ਅਗਲੀ ਖ਼ਬਰ ਔਰਤ ਸਮੇਤ 2 ਖ਼ਿਲਾਫ਼ ਛੇੜਛਾੜ ਦੇ ਦੋਸ਼ਾਂ ਤਹਿਤ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।