27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਹਲਕਾ ਸਨੌਰ ਦੇ ਪਿੰਡ ਚਰਾਸੋਂ ’ਚ ਕਬੱਡੀ ਕੱਪ, ਹਡਾਣਾ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ

ਭੁੱਨਰਹੇੜੀ, 26 ਅਗਸਤ (ਧਨਵੰਤ ਸਿੰਘ)- ਹਲਕਾ ਸਨੌਰ ਅਧੀਨ ਪੈਂਦੇ ਪਿੰਡ ਚਰਾਸੋਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਵੱਲੋਂ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਕਬੱਡੀ ਕੱਪ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਪੁੱਜੀਆਂ ਨਾਮਵਰ ਟੀਮਾਂ ਨੇ ਭਾਗ ਲੈਂਦਿਆਂ ਆਪਣੀ ਖੇਡ ਕਲਾ ਦੇ ਸ਼ਾਨਦਾਰ ਜੌਹਰ ਦਿਖਾਏ।

ਅਜੀਤ ਡੈਸਕ 27-08-2026
ਭੁੱਨਰਹੇੜੀ, 26 ਅਗਸਤ (ਧਨਵੰਤ ਸਿੰਘ)- ਹਲਕਾ ਸਨੌਰ ਅਧੀਨ ਪੈਂਦੇ ਪਿੰਡ ਚਰਾਸੋਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਵੱਲੋਂ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਕਬੱਡੀ ਕੱਪ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਪੁੱਜੀਆਂ ਨਾਮਵਰ ਟੀਮਾਂ ਨੇ ਭਾਗ ਲੈਂਦਿਆਂ ਆਪਣੀ ਖੇਡ ਕਲਾ ਦੇ ਸ਼ਾਨਦਾਰ ਜੌਹਰ ਦਿਖਾਏ।ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ । ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਸਪੋਰਟਸ ਕਲੱਬ, ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਕਰਵਾਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਕਬੱਡੀ ਪੰਜਾਬ ਦੀ ਮਾਂ ਖੇਡ ਹੈ ਅਤੇ ਅਜਿਹੇ ਪੇਂਡੂ ਖੇਡ ਮੁਕਾਬਲੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡ ਮੈਦਾਨਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਹੋਣ ਵਾਲੇ ਅਜਿਹੇ ਟੂਰਨਾਮੈਂਟ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ । ਉਨ੍ਹਾਂ ਕਿਹਾ ਕਿ ਹਲਕਾ ਸਨੌਰ ਦੇ ਖਿਡਾਰੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਪਿੰਡ ਪੱਧਰ ’ਤੇ ਖੇਡ ਸਹੂਲਤਾਂ ’ਚ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਇਸ ਮੌਕੇ ਕੁਲਵਿੰਦਰ ਸਿੰਘ ਸਾਬਕਾ ਸਰਪੰਚ, ਸੋਨੀ ਚਰਾਸੋਂ, ਹਰਮਨ ਚਰਾਸੋਂ, ਰਾਮ ਮੈਂਬਰ ਪੰਚਾਇਤ, ਕਲੱਬ ਦੇ ਅਹੁਦੇਦਾਰ, ਪੰਚਾਇਤੀ ਨੁਮਾਇੰਦੇ, ‘ਆਪ ’ ਆਗੂ, ਖੇਡ ਪ੍ਰੇਮੀ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਹਾਜ਼ਰ ਸਨ।ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਚੇਅਰਮੈਨ ਬਲਦੇਵ ਸਿੰਘ ਦੇਵੀਗੜ੍ਹ, ਚੇਅਰਮੈਨ ਗੁਰਵਿੰਦਰ ਸਿੰਘ ਪਹਾੜੀਪੁਰ, ਗੁਰਵਿੰਦਰ ਸਿੰਘ ਅਦਾਲਤੀਵਾਲਾ,ਰਾਜਾ ਧੰਜੂ ਸਰਪੰਚ ਤੇ ਬਲਾਕ ਪ੍ਰਧਾਨ, ਚੇਅਰਮੈਨ ਜਗਪ੍ਰੀਤ ਰਹਿਲ, ਅਜੈਬ ਸਿੰਘ ਚਰਾਸੋਂ ਸੀਨੀਅਰ ‘ਆਪ’ ਆਗੂ, ਬਲਕਾਰ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗੁਰਤੇਜ ਸਿੰਘ ਬਲਾਕ ਸੰਮਤੀ ਮੈਂਬਰ, ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ ਅਤੇ ਹੋਰ ‘ਆਪ’ ਆਗੂ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਪਿਛਲੀ ਖ਼ਬਰ ਦੇਵੀਗੜ੍ਹ ਇਲਾਕੇ ’ਚ ਨੂਨਗਰ ਬਰਾਦਰੀ ਦੀਆਂ ਸਰਗਰਮੀਆਂ ਤੇਜ਼, ਪਿੰਡ-ਪਿੰਡ ਕੀਤੀਆਂ ਜਾ ਰਹੀਆਂ ਹਨ ਬੈਠਕਾਂ ਰਾਜਨੀਤਕ ਪਾਰਟ... ਅਗਲੀ ਖ਼ਬਰ ਕੰਬਾਇਨ ਵੈਲਫੇਅਰ ਸੁਸਾਇਟੀ ਉਪਲੀ ਵਲੋਂ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।