28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪੰਜਾਬ ਮਹਾਂਬੰਦ ਦੌਰਾਨ ਤਹਿਸੀਲ ਪਾਤੜਾਂ ਦੇ ਸਮੂਹ ਸਕੂਲ ਅਤੇ ਦਫ਼ਤਰ ਰਹੇ ਬੰਦ

ਪਾਤੜਾਂ, 27 ਅਗਸਤ (ਜਗਦੀਸ਼ ਸਿੰਘ ਕੰਬੋਜ)-ਸਾਂਝੀ ਤਾਲਮੇਲ ਕਮੇਟੀ ਵੱਲੋਂ ਪੰਜਾਬ ਮਹਾਂ ਬੰਦ ਕਰਨ ਦੇ ਦਿੱਤੇ ਗਏ ਸੱਦੇ ਦਾ ਪਾਤੜਾਂ ਇਲਾਕੇ ’ਚ ਪੂਰਾ ਅਸਰ ਦੇਖਣ ਨੂੰ ਮਿਲਿਆ। ਇਸ ਬੰਦ ਦੌਰਾਨ ਤਹਿਸੀਲ ਦੇ ਸਮੂਹ ਸਕੂਲ ਅਤੇ ਦਫਤਰ ਮੁਕੰਮਲ ਬੰਦ ਰਹੇ।

ਅਧਿਆਪਕ ਅਤੇ ਹੋਰ ਕਰਮਚਾਰੀ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜੀ ਕਰਦੇ ਹੋਏ। ਤਸਵੀਰ : ਜਗਦੀਸ਼ ਸਿੰਘ ਕੰਬੋਜ 28-08-2026
ਪਾਤੜਾਂ, 27 ਅਗਸਤ (ਜਗਦੀਸ਼ ਸਿੰਘ ਕੰਬੋਜ)-ਸਾਂਝੀ ਤਾਲਮੇਲ ਕਮੇਟੀ ਵੱਲੋਂ ਪੰਜਾਬ ਮਹਾਂ ਬੰਦ ਕਰਨ ਦੇ ਦਿੱਤੇ ਗਏ ਸੱਦੇ ਦਾ ਪਾਤੜਾਂ ਇਲਾਕੇ ’ਚ ਪੂਰਾ ਅਸਰ ਦੇਖਣ ਨੂੰ ਮਿਲਿਆ।ਇਸ ਬੰਦ ਦੌਰਾਨ ਤਹਿਸੀਲ ਦੇ ਸਮੂਹ ਸਕੂਲ ਅਤੇ ਦਫਤਰ ਮੁਕੰਮਲ ਬੰਦ ਰਹੇ। ਜਿਲ੍ਹੇ ਦੀਆਂ ਸੰਘਰਸ਼ੀਲ ਅਧਿਆਪਕ ਜੱਥੇਬੰਦੀਆਂ ਦੀ ਅਗਵਾਈ ਵਿੱਚ ਸੈਂਕੜੇ ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਐਸ.ਡੀ.ਐਮ. ਦਫਤਰ ਪਾਤੜਾਂ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ। ਇਸ ਮਹਾਂਬੰਦ ਦੌਰਾਨ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂਆਂ ਅਤਿੰਦਰ ਪਾਲ ਘੱਗਾ, ਜਸਪਾਲ ਖਾਂਗ ਰਾਜੀਵ ਕੁਮਾਰ, ਬਲਵਿੰਦਰ ਸਿੰਘ,ਰਾਜਪਾਲ ਖਨੌਰੀ, ਗੁਰਧਿਆਨ ਸਿੰਘ, ਸ਼ੰਕਰ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਮੰਗਾਂ ਨੂੰ ਮੰਨਣ ਤੋਂ ਇਨਕਾਰੀ ਹੋ ਕੇ ਮੁਲਾਜ਼ਮਾਂ ਦੇ ਵਿਰੋਧ ਵਿੱਚ ਖੜੀ ਹੋ ਚੁੱਕੀ ਹੈ ਜਿਸ ਕਰਕੇ ਆਪ ਸਰਕਾਰ ਖਿਲਾਫ ਮੁਲਾਜ਼ਮਾਂ ਦਾ ਰੋਹ ਸਿਖਰ ’ਤੇ ਪਹੁੰਚ ਚੁੱਕਿਆ ਹੈ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਨਜ਼ਰਅੰਦਾਜ਼ ਕਰਨ ਖ਼ਿਲਾਫ਼ 7 ਅਗਸਤ ਨੂੰ ਹੋਈ ਚੰਡੀਗੜ ਮਹਾਂਰੈਲੀ ਵਿੱਚ ਹੋਏ ਲੱਖਾਂ ਦੇ ਇਕੱਠ ਅਤੇ ਮਹਾਂਬੰਦ ਨੂੰ ਮਿਲੇ ਸ਼ਤਪ੍ਰਤੀਸ਼ਤ ਹੁੰਗਾਰੇ ਨੂੰ ਦੇਖ ਕੇ ਸਰਕਾਰ ਨੂੰ ਜਰੂਰ ਸਮਝ ਲੈਣਾਂ ਚਾਹੀਦਾ ਹੈ ਅਤੇ ਨਹੀ ਤਾਂ ਮੁਲਾਜ਼ਮਾਂ ਦੇ ਇਸ ਜਨਉਭਾਰ ਨੂੰ ਅਣਡਿੱਠਾ ਕਰਨ ਦੀ ਆਪ ਸਰਕਾਰ ਨੂੰ ਵੱਡੀ ਸਿਆਸੀ ਕੀਮਤ ਚੁਕਾਉਣੀ ਪਵੇਗੀ। ਅਧਿਆਪਕ ਆਗੂਆਂ ਦਵਿੰਦਰ ਸਿੰਘ, ਸਨੀ ਸਿੰਘ, ਕੁਲਵਿੰਦਰ ਵੜੈਚ, ਰੁਪਿੰਦਰ ਕੌਰ, ਵਿਨੋਦ ਕੁਮਾਰ, ਕਿਰਨਾ ਰਾਣੀ, ਗੁਰਲਾਲ ਸਿੰਘ, ਮਨਿੰਦਰ ਕਾਫਰ, ਲਖਵਿੰਦਰ ਸਿੰਘ ਨੇ ਕਿਹਾ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਦਾ ਆਰਥਿਕ ਸੋਸ਼ਣ ਕਰਨ ਵਾਲੇ ਕੇਂਦਰੀ ਪੈਟਰਨ ਅਧਾਰਿਤ ਨਵੇਂ ਤਨਖਾਹ ਸਕੇਲਾਂ ਨੂੰ ਰੱਦ ਨਾ ਕਰਨਾ, ਬਜਾਰੂ ਜੋਖਮਾਂ ਨਾਲ ਜੁੜੀ ਨਵੀਂ ਪੈਨਸ਼ਨ ਪ੍ਰਣਾਲੀ ਰੱਦ ਨਾ ਕਰਨ, ਮੁਲਾਜ਼ਮਾਂ ਦਾ 18 ਫੀਸਦੀ ਪੈਂਡਿੰਗ ਮਹਿੰਗਾਈ ਭੱਤਾ ਰੋਕਣ, ਪੇਂਡੂ ਤੇ ਬਾਰਡਰ ਏਰੀਆ ਭੱਤਿਆਂ ਸਮੇਤ 37 ਕਿਸਮ ਦੇ ਕੱਟੇ ਗਏ ਭੱਤੇ ਬਹਾਲ ਨਾ ਕਰਨ, ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਮੁਕੰਮਲ ਰਿਪੋਰਟ ਜਾਰੀ ਕਰਕੇ ਮੁਲਾਜ਼ਮਾਂ-ਪੈਨਸ਼ਨਰਾਂ ਦੇ ਪੈਂਡਿੰਗ ਲਾਭ ਨਾ ਬਹਾਲ ਕਰਨਾ, ਕੱਚੇ ਮੁਲਾਜ਼ਮਾਂ ਸਮੇਤ ਐਸੋਸੀਏਟ ਟੀਚਰਜ਼ ਅਤੇ ਕੰਪਿਊਟਰ ਅਧਿਆਪਕਾਂ ਨੂੰ ਸਿਵਲ ਸੇਵਾ ਨਿਯਮਾਂ ਤਹਿਤ ਲਿਆ ਕੇ ਰੈਗੂਲਰ ਨਾ ਕਰਨ, ਰੀਕਾਸਟ ਲਿਸਟਾਂ ਦੇ ਨਾਂ ਹੇਠ 4161 ਮਾਸਟਰ, 6635 ਈਟੀਟੀ ਤੇ ਬਾਕੀ ਭਰਤੀਆਂ ਦੇ ਸੈਂਕੜੇ ਅਧਿਆਪਕਾਂ ਨੂੰ ਜਾਰੀ ਕੀਤੇ ਟਰਮੀਨੇਸ਼ਨ ਦੇ ਸ਼ੋਅ ਕਾਜ ਨੋਟਿਸਾਂ ਨੂੰ ਰੱਦ ਕਰਕੇ ਉਹਨਾਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਨਾ ਕਰਨਾ ਪ੍ਰਮੁੱਖ ਤੌਰ ’ਤੇ ਸ਼ਾਮਿਲ ਹਨ। ਇਸ ਧਰਨੇ ਵਿੱਚ ਜਗਤਾਰ ਰਾਮ, ਸਤਵਿੰਦਰ ਸਿੰਘ,ਬਖਸ਼ੀਸ਼ ਸਿੰਘ,ਭੁਪਿੰਦਰ ਸਿੰਘ,ਪਰਮਜੀਤ ਤੂਰ ਤੋਂ ਇਲਾਵਾ ਹੋਰ ਵੱਡੀ ਗਿਣਤੀ ਅਧਿਆਪਕ ਮੌਜੂਦ ਸਨ।
ਪਿਛਲੀ ਖ਼ਬਰ ਜੱਟਾਂ ਪੱਤੀ ਸਮਾਣਾ ਦੇ ਘਰ ’ਚ ਚੋਰੀ ਅਗਲੀ ਖ਼ਬਰ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਦੇ ਰੋਸ ਪ੍ਰਦਰਸ਼ਨ ਦੌਰਾਨ ਪੰਜਾਬੀ ਯੂਨੀਵਰਸਿਟੀ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।