28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮਾਨ ਸਰਕਾਰ ਨੇ ਮੈਰਿਟ ਦੇ ਆਧਾਰ ’ਤੇ ਨੌਜਵਾਨਾਂ ਲਈ ਖੋਲ੍ਹੇ ਰੁਜ਼ਗਾਰ ਦੇ ਨਵੇਂ ਰਾਹ-ਸੁਰਜੀਤ ਸਿੰਘ ਰੱਖੜਾ

ਸਮਾਣਾ, 27 ਅਗਸਤ (ਹਰਵਿੰਦਰ ਸਿੰਘ ਟੋਨੀ)-ਮਾਨ ਸਰਕਾਰ ਵਲੋਂ ਨੌਜਵਾਨਾਂ ਨੂੰ ਨਵੇਂ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜਲੰਧਰ ਵਿਖੇ ਇਕ ਸਮਾਗਮ ਦੌਰਾਨ ਪੰਜਾਬ ਪੁਲਿਸ ਵਿਚ ਚੁਣੇ ਗਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਨਾਲ ਮਾਨ ਸਰਕਾਰ ਵਲੋਂ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਸਰਕਾਰੀ ਨੌਕਰੀਆਂ ਦੀ ਗਿਣਤੀ 70,840 ਹੋ ਗਈ ਹੈ।

ਅਜੀਤ ਡੈਸਕ 28-08-2026
ਸਮਾਣਾ, 27 ਅਗਸਤ (ਹਰਵਿੰਦਰ ਸਿੰਘ ਟੋਨੀ)-ਮਾਨ ਸਰਕਾਰ ਵਲੋਂ ਨੌਜਵਾਨਾਂ ਨੂੰ ਨਵੇਂ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜਲੰਧਰ ਵਿਖੇ ਇਕ ਸਮਾਗਮ ਦੌਰਾਨ ਪੰਜਾਬ ਪੁਲਿਸ ਵਿਚ ਚੁਣੇ ਗਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਨਾਲ ਮਾਨ ਸਰਕਾਰ ਵਲੋਂ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਸਰਕਾਰੀ ਨੌਕਰੀਆਂ ਦੀ ਗਿਣਤੀ 70,840 ਹੋ ਗਈ ਹੈ। ਇਸ ਸੰਬੰਧੀ ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਯੋਗ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਨੂੰ ਆਪਣੀ ਪ੍ਰਮੁੱਖ ਤਰਜੀਹ ਬਣਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਰਕਾਰੀ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ’ਤੇ ਅਤੇ ਬਿਨ੍ਹਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਤੋਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਆਮ ਪਰਿਵਾਰਾਂ ਦੇ ਹੋਣਹਾਰ ਨੌਜਵਾਨਾਂ ਦੇ ਸੁਪਨੇ ਸਾਕਾਰ ਹੋ ਰਹੇ ਹਨ। ਸ. ਰੱਖੜਾ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਸਰਕਾਰ ਵਲੋਂ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਇੰਨੀ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਇਹ ਪ੍ਰਕਿਰਿਆ ਪੰਜਾਬ ਵਿਚ ਪਾਰਦਰਸ਼ੀ ਅਤੇ ਇਮਾਨਦਾਰ ਭਰਤੀ ਪ੍ਰਣਾਲੀ ਦੀ ਨਵੀਂ ਮਿਸਾਲ ਬਣੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਮਿਸ਼ਨ ਰੁਜ਼ਗਾਰ ਨੌਜਵਾਨਾਂ ਨੂੰ ਆਪਣੇ ਹੀ ਸੂਬੇ ਵਿਚ ਮਾਣ-ਸਨਮਾਨ ਨਾਲ ਅੱਗੇ ਵੱਧਣ ਅਤੇ ਆਪਣੇ ਭਵਿੱਖ ਨੂੰ ਮਜ਼ਬੂਤ ਬਣਾਉਣ ਦੇ ਮੌਕੇ ਪ੍ਰਦਾਨ ਕਰ ਰਿਹਾ ਹੈ। ਸ. ਰੱਖੜਾ ਨੇ ਕਿਹਾ ਕਿ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਸਹੂਲਤਾਂ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਦੇਣ ਲਈ ਵਚਨਬੱਧ ਹੈ ।
ਪਿਛਲੀ ਖ਼ਬਰ ਮੁਸਲਿਮ ਵਿੰਗ ਦੇ ਨਵ-ਨਿਯੁਕਤ ਹਲਕਾ ਪ੍ਰਧਾਨ ਇਰਫਾਨ ਬਬਲੂ ਨੇ ਕੀਤੀ ਜ਼ਿਲਾ ਪ੍ਰਧਾਨ ਹਰਿਆਊ ਨਾਲ ਮੁਲਾਕਾਤ ਅਗਲੀ ਖ਼ਬਰ ਦੇਸ਼ ’ਚ ਹੁਣ ਭਾਜਪਾ ਦਾ ਫਿਰਕੂ ਪੱਤਾ ਨਹੀਂ ਚੱਲੇਗਾ-ਸਤਨਾਮ ਸਿੰਘ ਬਹਿਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।