ਮੁਸਲਿਮ ਵਿੰਗ ਦੇ ਨਵ-ਨਿਯੁਕਤ ਹਲਕਾ ਪ੍ਰਧਾਨ ਇਰਫਾਨ ਬਬਲੂ ਨੇ ਕੀਤੀ ਜ਼ਿਲਾ ਪ੍ਰਧਾਨ ਹਰਿਆਊ ਨਾਲ ਮੁਲਾਕਾਤ
ਭੁੱਨਰਹੇੜੀ, 27 ਅਗਸਤ (ਧਨਵੰਤ ਸਿੰਘ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਹਲਕਾ ਸਨੌਰ ਵਿਚ ਸੰਗਠਨਾਤਮਕ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਹਿਮ ਬੈਠਕ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ 30 ਅਗਸਤ ਨੂੰ ਟੂਰਨਾ ਪੈਲੇਸ ਵਿਖੇ ਹਲਕਾ ਸਨੌਰ ਦੀ ਸੰਗਠਨਾਤਮਕ ਬੈਠਕ ਹੋਵੇਗੀ, ਜਿਸ ਨੂੰ ਆਉਣ ਵਾਲੀਆਂ ਸਿਆਸੀ ਸਰਗਰਮੀਆਂ ਦੇ ਮੱਦੇਨਜ਼ਰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਸ
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਮੀਤਸਿੰਘ ਹਰਿਆਊ ਮੁਸਲਿਮ ਵਿੰਗ ਦੇ ਨਵ ਨਿਯੁਕਤ ਹਲਕਾ ਪ੍ਰਧਾਨ ਇਰਫਾਨ ਬਬਲੂ ਨੂੰ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ
28-08-2026
ਭੁੱਨਰਹੇੜੀ, 27 ਅਗਸਤ (ਧਨਵੰਤ ਸਿੰਘ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਹਲਕਾ ਸਨੌਰ ਵਿਚ ਸੰਗਠਨਾਤਮਕ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਅਤੇ ਜ਼ਮੀਨੀ ਪੱਧਰ ’ਤੇ ਪਾਰਟੀ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਹਿਮ ਬੈਠਕ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ 30 ਅਗਸਤ ਨੂੰ ਟੂਰਨਾ ਪੈਲੇਸ ਵਿਖੇ ਹਲਕਾ ਸਨੌਰ ਦੀ ਸੰਗਠਨਾਤਮਕ ਬੈਠਕ ਹੋਵੇਗੀ, ਜਿਸ ਨੂੰ ਆਉਣ ਵਾਲੀਆਂ ਸਿਆਸੀ ਸਰਗਰਮੀਆਂ ਦੇ ਮੱਦੇਨਜ਼ਰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਬੈਠਕ ਵਿਚ ਹਲਕੇ ਦੇ ਬਲਾਕ ਪ੍ਰਧਾਨਾਂ ਸਮੇਤ ਪਾਰਟੀ ਦੇ ਉਚ ਅਹੁਦੇਦਾਰ ਵਿਚਾਰ-ਵਟਾਂਦਰਾ ਕਰਕੇ ਪਾਰਟੀ ਪ੍ਰੋਗਰਾਮ ਉਲੀਕਣਗੇ। ਇਸ ਦੌਰਾਨ ਹਲਕੇ ਵਿਚ ਪਾਰਟੀ ਦੀ ਜਥੇਬੰਦਕ ਸਥਿਤੀ, ਪਿੰਡ ਅਤੇ ਬੂਥ ਪੱਧਰ ’ਤੇ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਣ, ਵਰਕਰਾਂ ਦੀਆਂ ਜ਼ਿੰਮੇਵਾਰੀਆਂ ਅਤੇ ਆਉਣ ਵਾਲੇ ਸਮੇਂ ਦੀਆਂ ਸਿਆਸੀ ਸਰਗਰਮੀਆਂ ਬਾਰੇ ਵਿਚਾਰ-ਚਰਚਾ ਕਰਨਾ ਸਾਮਿਲ ਹੈ। ਪਾਰਟੀ ਵਲੋਂ ਸੰਗਠਨ ਨੂੰ ਹਲਕਾ ਅਤੇ ਬਲਾਕ ਪੱਧਰ ਤੋਂ ਅੱਗੇ ਪਿੰਡ ਤੇ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਦੀ ਰਣਨੀਤੀ ’ਤੇ ਵੀ ਚਰਚਾ ਹੋਵੇਗੀ। ਆਮ ਆਦਮੀ ਪਾਰਟੀ ਦੇ ਬਿਤੌਰ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪਾਰਟੀ ਸੰਗਠਨ ਦੀਆਂ ਹਦਾਇਤਾਂ ਅਨੁਸਾਰ ਕੰਮ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਹਲਕੇ ਅੰਦਰ ਸਿਆਸੀ ਅਤੇ ਸੰਗਠਨਾਤਮਕ ਸਰਗਰਮੀਆਂ ਵਿਚ ਹੋਰ ਵਾਧਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿਆਸਤ ਦਾ ਮਕਸਦ ਸਿਰਫ਼ ਚੋਣਾਂ ਲੜਨਾ ਨਹੀਂ, ਸਗੋਂ ਲੋਕਾਂ ਨਾਲ ਲਗਾਤਾਰ ਜੁੜੇ ਰਹਿਣਾ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਜਾਇਜ਼ ਮਸਲਿਆਂ ਦੇ ਹੱਲ ਕਰਨਾ ਸਾਂਮਿਲ ਹੈ। ਹਡਾਣਾ ਨੇ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਦੇ ਨਾਲ-ਨਾਲ ਆਮ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਹੱਲ ਕਰਵਾਉਣਾ ਵੀ ਉਨ੍ਹਾਂ ਦੀ ਮੁੱਖ ਤਰਜੀਹ ਹੈ। ਸੜਕਾਂ, ਪੀਣ ਵਾਲੇ ਪਾਣੀ, ਗਲੀਆਂ-ਨਾਲੀਆਂ, ਬਿਜਲੀ, ਸਿਹਤ, ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਸੰਬੰਧਿਤ ਵਿਭਾਗਾਂ ਕੋਲ ਉਠਾ ਕੇ ਹੱਲ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦਾ ਅਸਲ ਮਕਸਦ ਉਦੋਂ ਹੀ ਪੂਰਾ ਹੁੰਦਾ ਹੈ, ਜਦੋਂ ਉਨ੍ਹਾਂ ਦਾ ਲਾਭ ਸਿੱਧਾ ਆਮ ਜਨਤਾ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਦੀ ਤਰੱਕੀ ਲਈ ਵਿਕਾਸ ਦੇ ਨਾਲ-ਨਾਲ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਵੀ ਜ਼ਰੂਰੀ ਹੈ। ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਅਤੇ ਆਪਸੀ ਪਿਆਰ ਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪਾਰਟੀ ਵਰਕਰਾਂ ਨੂੰ ਵੀ ਲੋਕਾਂ ਨਾਲ ਨਜ਼ਦੀਕੀ ਰਾਬਤਾ ਕਾਇਮ ਰੱਖਣ, ਉਨ੍ਹਾਂ ਕਿਹਾ ਕਿ ਲੋਕ ਮਿਲਣੀ ਦੌਰਾਨ ਸਮੱਸਿਆਵਾਂ ਅਤੇ ਸੁਝਾਅ ਸੁਣਨ ਅਤੇ ਜਾਇਜ਼ ਮਸਲਿਆਂ ਨੂੰ ਸੰਗਠਨ ਦੀ ਅਹਿਮ ਕੜੀ ਹੈ, ਆਮ ਲੋਕਾਂ ਨੂੰ ਸਰਕਾਰ ਦੇ ਨੇੜੇ ਆਉਣ ਦਾ ਮੌਕਾ ਮਿਲਦਾ ਹੈ। ਹਡਾਣਾ ਨੇ ਕਿਹਾ ਕਿ ਸੰਗਠਨ ਦੀ ਅਸਲ ਤਾਕਤ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰ ਹਨ। ਇਸ ਲਈ ਆਉਣ ਵਾਲੇ ਸਮੇਂ ਵਿੱਚ ਪਿੰਡ-ਪਿੰਡ ਅਤੇ ਬੂਥ ਪੱਧਰ ਤੱਕ ਲੋਕਾਂ ਨਾਲ ਸਿੱਧਾ ਸੰਪਰਕ ਹੋਰ ਮਜ਼ਬੂਤ ਵੱਲ ਲੈ ਜਾਣਾ ਹੈ । ਪਾਰਟੀ ਦੀਆਂ ਨੀਤੀਆਂ, ਸਰਕਾਰ ਦੇ ਲੋਕ ਭਲਾਈ ਕਾਰਜਾਂ ਅਤੇ ਵਿਕਾਸ ਕੰਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਉਮੀਦਾਂ ਅਤੇ ਮੁਸ਼ਕਲਾਂ ਨੂੰ ਵੀ ਗੰਭੀਰਤਾ ਹੱਲ ਕੱਢਣਾ ਵੀ ਸਾਮਿਲ ਹੈ। ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਹਲਕਾ ਸਨੌਰ ਨੂੰ ਵਿਕਾਸ, ਲੋਕ ਭਲਾਈ ਅਤੇ ਭਾਈਚਾਰਕ ਸਾਂਝ ਦੇ ਪੱਖੋਂ ਮੋਹਰੀ ਹਲਕਾ ਬਣਾਉਣਾ ਹੈ।