30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸਬਜ਼ੀ ਮੰਡੀ ਆੜ੍ਹਤੀਆਂ ਐਸੋਸੀਏਸ਼ਨ ਵਲੋਂ ਇਰਫਾਨ ਬਬਲੂ ਦਾ ਸਨਮਾਨ

ਨਾਭਾ, 29 ਅਗਸਤ (ਜਗਨਾਰ ਸਿੰਘ ਦੁਲੱਦੀ)-ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ (ਬ) ਮੁਸਲਿਮ ਵਿੰਗ ਦੇ ਹਲਕਾ ਪ੍ਰਧਾਨ ਬਣੇ ਇਰਫਾਨ ਬਬਲੂ ਨੂੰ ਰਿਆਸਤੀ ਸ਼ਹਿਰ ਨਾਭਾ ਸਥਿਤ ਸਬਜ਼ੀ ਮੰਡੀ ਆੜ੍ਹਤੀਆਂ ਐਸੋਸੀਏਸ਼ਨ ਵਲੋਂ ਪ੍ਰਧਾਨ ਮਨੀਸ਼ ਮਦਾਨ ਦੀ ਅਗਵਾਈ ਹੇਠ ਸਨਮਾਨ ਕੀਤਾ। ਉਪਰੰਤ ਮੁਸਲਿਮ ਵਿੰਗ ਦੇ ਨਵ ਨਿਯੁਕਤ ਹਲਕਾ ਪ੍ਰਧਾਨ ਇਰਫਾਨ ਬਬਲੂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਹੀ ਆੜਤੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ।

ਅਜੀਤ ਡੈਸਕ 30-08-2026
ਨਾਭਾ, 29 ਅਗਸਤ (ਜਗਨਾਰ ਸਿੰਘ ਦੁਲੱਦੀ)-ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ (ਬ) ਮੁਸਲਿਮ ਵਿੰਗ ਦੇ ਹਲਕਾ ਪ੍ਰਧਾਨ ਬਣੇ ਇਰਫਾਨ ਬਬਲੂ ਨੂੰ ਰਿਆਸਤੀ ਸ਼ਹਿਰ ਨਾਭਾ ਸਥਿਤ ਸਬਜ਼ੀ ਮੰਡੀ ਆੜ੍ਹਤੀਆਂ ਐਸੋਸੀਏਸ਼ਨ ਵਲੋਂ ਪ੍ਰਧਾਨ ਮਨੀਸ਼ ਮਦਾਨ ਦੀ ਅਗਵਾਈ ਹੇਠ ਸਨਮਾਨ ਕੀਤਾ। ਉਪਰੰਤ ਮੁਸਲਿਮ ਵਿੰਗ ਦੇ ਨਵ ਨਿਯੁਕਤ ਹਲਕਾ ਪ੍ਰਧਾਨ ਇਰਫਾਨ ਬਬਲੂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਹੀ ਆੜਤੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ। ਮੌਜੂਦਾ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਪ੍ਰਧਾਨ ਇਰਫਾਨ ਬਬਲੂ ਨੇ ਕਿਹਾ ਕਿ ਇਸ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋ ਪੰਜਾਬ ਵਾਸੀਆਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ’ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ, ਇਥੋਂ ਤੱਕ ਕਿ ਆੜਤੀਆਂ, ਵਪਾਰੀਆਂ ਤੇ ਕਿਸਾਨਾਂ ਦੀ ਕਦੇ ਵੀ ਇਸ ਸਰਕਾਰ ਨੇ ਸਾਰ ਤੱਕ ਨਹੀਂ ਲਈ, ਜਿਸ ਕਰਕੇ ਆੜ੍ਹਤੀਆਂ ਭਾਈਚਾਰਾ, ਵਪਾਰੀ ਤੇ ਕਿਸਾਨ ਤਰਾਹਿ ਤਰਾਹਿ ਕਰ ਰਹੇ ਹਨ। ਇਸ ਮੌਕੇ ਪ੍ਰਧਾਨ ਮਨੀਸ਼ ਮਦਾਨ, ਬਲਵਿੰਦਰ ਸਿੰਘ, ਰਾਜੂ, ਗੋਲਡੀ, ਦੀਪੂ, ਮੋਹੰਮਦ ਅਖਤਰ, ਮੁਹੰਮਦ ਸਾਬਰ, ਮਕਬੂਲ ਅਹਿਮਦ, ਨਿੰਦੀ, ਰਵੀ ਕਰਤਾਰ ਕਾਲੋਨੀ, ਗੋਕੂਲ ਖਾਨ ਤੇ ਹੋਰ ਸਬਜ਼ੀ ਮੰਡੀ ਦੇ ਮੈਂਬਰ ਹਾਜ਼ਰ ਸਨ ।
ਪਿਛਲੀ ਖ਼ਬਰ ਚੰਡੀਗੜ੍ਹ ਮੋਰਚੇ ਲਈ ਬੀ. ਕੇ. ਯੂ. (ਰਾਜੇਵਾਲ) ਬਲਾਕ ਨਾਭਾ ਦੀ ਤਿਆਰੀ ਮੁਕੰਮਲ ਅਗਲੀ ਖ਼ਬਰ ਸੂਬੇ ਦੇ ਵਿਕਾਸ ਲਈ ਪੰਜਾਬ ’ਚ ਡਬਲ ਇੰਜਣ ਵਾਲੀ ਸਰਕਾਰ ਜ਼ਰੂਰੀ-ਟਿਵਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।