30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬਸਪਾ ਮੁਲਾਜ਼ਮਾਂ ਦੇ ਨਾਲ ਚਟਾਨ ਵਾਂਗ ਖੜ੍ਹੇਗੀ-ਜਗਜੀਤ ਛੜਬੜ

ਬਨੂੜ, 29 ਅਗਸਤ (ਭੁਪਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਜਰਨਲ ਸਕਤਰ ਜਗਜੀਤ ਸਿੰਘ ਛੜਬੜ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਗਏ ਮੌਜੂਦਾ ਸਰਕਾਰੀ ਕਰਮਚਾਰੀਆਂ ਅਤੇ ਰਿਟਾਇਰਡ ਪੈਨਸ਼ਨਰਾਂ ਦਾ ਪੂਰਨ ਸਮਰਥਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਖ-ਵੱਖ ਜਥੇਬੰਦੀਆਂ ਪ੍ਰਤੀ ਅਪਣਾਏ ਰਵੱਈਏ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ‘ਛੜਬੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਕਰਮਚਾਰੀਆਂ ਦੀਆਂ ਜਥੇਬੰਦੀਆਂ ਨੂੰ ਚੰਡੀਗੜ੍ਹ ਵਿਖੇ ਬੈਠਕ ਦਾ ਸਮਾਂ ਦਿੱਤਾ ਸੀ, ਪਰ ਬਾਅਦ ਵਿਚ ਇਸ ਬੈਠਕ ਦਾ ਸਥਾਨ ਬਦਲ ਕੇ ਜਲੰਧਰ ਕਰ ਦਿੱਤਾ ਗਿਆ।

ਅਜੀਤ ਡੈਸਕ 30-08-2026
ਬਨੂੜ, 29 ਅਗਸਤ (ਭੁਪਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਜਰਨਲ ਸਕਤਰ ਜਗਜੀਤ ਸਿੰਘ ਛੜਬੜ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਗਏ ਮੌਜੂਦਾ ਸਰਕਾਰੀ ਕਰਮਚਾਰੀਆਂ ਅਤੇ ਰਿਟਾਇਰਡ ਪੈਨਸ਼ਨਰਾਂ ਦਾ ਪੂਰਨ ਸਮਰਥਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਖ-ਵੱਖ ਜਥੇਬੰਦੀਆਂ ਪ੍ਰਤੀ ਅਪਣਾਏ ਰਵੱਈਏ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ‘ਛੜਬੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਕਰਮਚਾਰੀਆਂ ਦੀਆਂ ਜਥੇਬੰਦੀਆਂ ਨੂੰ ਚੰਡੀਗੜ੍ਹ ਵਿਖੇ ਬੈਠਕ ਦਾ ਸਮਾਂ ਦਿੱਤਾ ਸੀ, ਪਰ ਬਾਅਦ ਵਿਚ ਇਸ ਬੈਠਕ ਦਾ ਸਥਾਨ ਬਦਲ ਕੇ ਜਲੰਧਰ ਕਰ ਦਿੱਤਾ ਗਿਆ। ਸਮੁੱਚੇ ਪੰਜਾਬ ਦੇ ਕਰਮਚਾਰੀਆਂ ਦੀ ਗੱਲ ਸੁਣਨ ਤੋਂ ਇਸ ਤਰ੍ਹਾਂ ਟਾਲਾ ਵੱਟਣਾ ਤੇ ਬੈਠਕਾ ਬਦਲਣਾ ਮੁੱਖ ਮੰਤਰੀ ਦੇ ਤਾਨਾਸ਼ਾਹੀ ਰਵੱਈਏ ਨੂੰ ਦਰਸਾਉਂਦਾ ਹੈ। ਇਹ ਰਾਜ ਦੇ ਪੜ੍ਹੇ-ਲਿਖੇ ਵਰਗ ਨੂੰ ਬੇਇੱਜ਼ਤ ਕਰਨ ਦੀ ਸਰਕਾਰੀ ਕਾਰਵਾਈ ਹੈ, ਜਿਸ ਦੀ ਬਹੁਜਨ ਸਮਾਜ ਪਾਰਟੀ ਜ਼ੋਰਦਾਰ ਸ਼ਬਦਾਂ ਵਿਚ ਸ਼ਰਮਨਾਕ ਆਖ ਕੇ ਨਿੰਦਾ ਕਰਦੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਉਹ ਮੁੱਦਿਆਂ ਤੋਂ ਭੱਜਣ ਦੀ ਬਜਾਏ ਕਰਮਚਾਰੀਆਂ ਤੇ ਰਿਟਾਇਰਡ ਪੈਨਸ਼ਨਰਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਨ ਵਿਚ ਵਿਸ਼ਵਾਸ ਰੱਖਣ ਅਤੇ ਸਰਕਾਰ ਤੁਰੰਤ ਹੇਠ ਲਿਖੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਤਾਨਾਸ਼ਾਹੀ ਰਵੱਈਆ ਛੱਡ ਕੇ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਬਸਪਾ ਇਸ ਸੰਘਰਸ਼ ਵਿਚ ਮੁਲਾਜ਼ਮਾਂ ਦੇ ਨਾਲ ਚਟਾਨ ਵਾਂਗ ਖੜ੍ਹੇਗੀ।
ਪਿਛਲੀ ਖ਼ਬਰ ਸਕੂਲਾਂ ਤੇ ਦਫ਼ਤਰਾਂ ਦੇ ਬਾਹਰ ਮੁੱਖ ਮੰਤਰੀ ਦੇ ਟਵੀਟ ਤੇ ਧਮਕੀ ਭਰੇ ਪੱਤਰ ਦੀਆਂ ਸਾੜੀਆਂ ਕਾਪੀਆਂ ਅਗਲੀ ਖ਼ਬਰ ਭਾਸ਼ਾ ਵਿਭਾਗ ਦੇ ਸੇਲ ਕੇਂਦਰ ਦਾ ਬੰਦ ਦੁਆਰ, ਕਿਵੇਂ ਫੈਲੇਗਾ ਪੁਸਤਕ ਸੱਭਿਆਚਾਰ ?

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।