31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਾਤੜਾਂ ਪਹੁੰਚਣ ’ਤੇ ਯੂਥ ਅਕਾਲੀ ਆਗੂ ਦਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਵਰਕਰਾਂ ਵਲੋਂ ਸਵਾਗਤ

ਪਾਤੜਾਂ, 30 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਿਛਲੇ ਦਿਨੀਂ ਪਾਤੜਾਂ ਪਹੁੰਚਣ ’ਤੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਦਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਯੂਥ ਅਕਾਲੀ ਵਰਕਰਾਂ ਵਲੋਂ ਫੁੱਲਾਂ ਦੀ ਭਾਰੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਅਤੇ ਇਸ ਮੌਕੇ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਨਾਲ ਆਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਪੰਜ ਪਿਆਰਿਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਸਿੱਖ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੇਸ ਰੱਖ ਕੇ ਸਾਬਤ ਸੂਰਤ ਬਣਨ ਤਾਂ ਜੋ ਸਿੱਖ ਧਰਮ ਦਾ ਪ੍ਰਚਾਰ ਵੱਧ ਸਕੇ।

ਅਜੀਤ ਡੈਸਕ 31-08-2026
ਪਾਤੜਾਂ, 30 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਿਛਲੇ ਦਿਨੀਂ ਪਾਤੜਾਂ ਪਹੁੰਚਣ ’ਤੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਦਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਯੂਥ ਅਕਾਲੀ ਵਰਕਰਾਂ ਵਲੋਂ ਫੁੱਲਾਂ ਦੀ ਭਾਰੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਅਤੇ ਇਸ ਮੌਕੇ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਨਾਲ ਆਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਪੰਜ ਪਿਆਰਿਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਸਿੱਖ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੇਸ ਰੱਖ ਕੇ ਸਾਬਤ ਸੂਰਤ ਬਣਨ ਤਾਂ ਜੋ ਸਿੱਖ ਧਰਮ ਦਾ ਪ੍ਰਚਾਰ ਵੱਧ ਸਕੇ। ਇਸ ਮੌਕੇ ਯੂਥ ਅਕਾਲੀ ਵਰਕਰ ਦਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੁੱਚੇ ਪੰਜਾਬ ਵਿਚ ਮੀਰੀ ਪੀਰੀ ਖਾਲਸਾ ਮਾਰਚ ਸ਼ੁਰੂ ਕਰਕੇ ਬਹੁਤ ਸ਼ਲਾਘਾਯੋਗ ਕੰਮ ਕੀਤਾ ਹੈ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਸਿੱਖੀ ਵੱਲ ਪ੍ਰੇਰਿਤ ਕੀਤਾ ਜਾ ਸਕੇਗਾ। ਇਸ ਮੌਕੇ ਇਥੇ ਨਗਰ ਕੌਂਸਲ ਪਾਤੜਾਂ ਦੀ ਸਾਬਕਾ ਪ੍ਰਧਾਨ ਬੀਬੀ ਜਸਬੀਰ ਕੌਰ ਸਿੱਧੂ, ਯੂਥ ਆਗੂ ਗਗਨ ਸੰਧੂ ਸਮੇਤ ਵੱਖ-ਵੱਖ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਨੈਸ਼ਨਲ ਮੀਟ ’ਚ ਨਾਂਅ ਰੌਸ਼ਨ ਕਰਨ ਲਈ ਖਿਡਾਰੀ ਕਰਨ ਮਿਹਨਤ-ਇੰਦਰਜੀਤ ਸੰਧੂ ਅਗਲੀ ਖ਼ਬਰ ਸਾਫ਼-ਸੁਥਰਾ ਸਨੌਰ ਬਣਾਉਣ ਲਈ ਹਲਕਾ ਇੰਚਾਰਜ ਹਡਾਣਾ ਵਲੋਂ ਸਫ਼ਾਈ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।