31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸਨੌਰ ’ਚ ਕਰੰਟ ਲੱਗਣ ਨਾਲ 24 ਸਾਲਾ ਨੌਜਵਾਨ ਦੀ ਮੌਤ

ਸਨੌਰ, 30 ਅਗਸਤ (ਗੀਤਵਿੰਦਰ ਸਿੰਘ ਸੋਖਲ)-ਪਟਿਆਲਾ ਅਧੀਨ ਸਨੌਰ ਸ਼ਹਿਰ ’ਚ ਅੱਜ ਸ਼ਾਮ ਬਿਜਲੀ ਦਾ ਕੰਮ ਕਰਦੇ ਇਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਪ੍ਰੀਤਮ ਸਿੰਘ, ਉਮਰ ਕਰੀਬ 24 ਸਾਲ ਵਜੋਂ ਹੋਈ ਹੈ।

ਅਜੀਤ ਡੈਸਕ 31-08-2026
ਸਨੌਰ, 30 ਅਗਸਤ (ਗੀਤਵਿੰਦਰ ਸਿੰਘ ਸੋਖਲ)-ਪਟਿਆਲਾ ਅਧੀਨ ਸਨੌਰ ਸ਼ਹਿਰ ’ਚ ਅੱਜ ਸ਼ਾਮ ਬਿਜਲੀ ਦਾ ਕੰਮ ਕਰਦੇ ਇਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਪ੍ਰੀਤਮ ਸਿੰਘ, ਉਮਰ ਕਰੀਬ 24 ਸਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰੀਤਮ ਸਿੰਘ ਇਕ ਘਰ ਵਿਚ ਬਿਜਲੀ ਦਾ ਸਵਿੱਚ ਬਦਲਣ ਲਈ ਗਿਆ ਸੀ। ਇਸ ਦੌਰਾਨ ਉਸ ਨੂੰ ਅਚਾਨਕ ਕਰੰਟ ਲੱਗ ਗਿਆ। ਘਰ ਵਿਚ ਮੌਜੂਦ ਪਰਿਵਾਰਕ ਮੈਂਬਰਾਂ ਵਲੋਂ ਉਸ ਨੂੰ ਤੁਰੰਤ ਪਟਿਆਲਾ-ਸਨੌਰ ਰੋਡ ਸਥਿਤ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਨੌਰ ਦੇ ਮੁਖੀ ਅਵਤਾਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਪਿਛਲੀ ਖ਼ਬਰ ਜਸਵੰਤ ਫੀਲਿੰਗ ਸਟੇਸ਼ਨ ਅਲੀਪੁਰ ਜੱਟਾਂ ਵਿਖੇ ਸਕਾਰਪੀਓ ਕਾਰ ਦੀ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ਼। ਸਕਾਰਪੀਓ ਸਵਾਰ ਪੈਟਰ... ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਭਾਦਸੋਂ ਚੁੰਗੀ ’ਤੇ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।