31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

70 ਵੀਆਂ ਜ਼ਿਲ੍ਹਾ ਸਕੂਲ ਖੇਡਾਂ ’ਚ ਲੜਕਿਆਂ ਦੇ ਕ੍ਰਿਕਟ ਮੁਕਾਬਲੇ ਕਰਵਾਏ

ਪਟਿਆਲਾ, 30 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.

ਅਜੀਤ ਡੈਸਕ 31-08-2026
ਪਟਿਆਲਾ, 30 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14/19 ਲੜਕਿਆਂ ਦੇ ਕ੍ਰਿਕਟ ਮੁਕਾਬਲੇ ਬੁੱਢਾ ਦਲ ਸਪੋਰਟਸ ਕੰਪਲੈਕਸ ਪਟਿਆਲਾ ਵਿਖੇ ਕਰਵਾਏ ਗਏ। ਅੰਡਰ-14 ਦੇ ਮੁਕਾਬਲਿਆਂ ਵਿਚ ਪਟਿਆਲਾ-1 ਪਹਿਲਾ, ਰਾਜਪੁਰਾ ਨੇ ਦੂਜਾ, ਪਟਿਆਲਾ-3 ਨੇ ਤੀਜਾ, ਅੰਡਰ 19 ਦੇ ਮੁਕਾਬਲੇ ਵਿਚ ਘਨੌਰ ਨੇ ਪਾਤੜਾਂ ਨੂੰ, ਨਾਭਾ ਨੇ ਭਾਦਸੋਂ ਨੂੰ, ਸਮਾਣੇ ਨੇ ਭੁੱਨਰਹੇੜੀ ਨੂੰ, ਪਟਿਆਲਾ-2 ਨੇ ਨਾਭਾ ਜੋਨ ਨੂੰ, ਪਟਿਆਲਾ-3 ਨੇ ਰਾਜਪੁਰਾ ਨੂੰ ਹਰਾਇਆ। ਪ੍ਰਭਜੋਤ ਸਿੰਘ ਨੇ 24 ਤੇ ਗੌਰਵ ਸਿੰਘ 15 ਨੇ ਦੋੜਾਂ ਬਣਾਈਆ, ਪਰਾਗ ਨੇ 1 ਅਤੇ ਭਗਤ ਨੇ, 2 ਵਿਕਟਾਂ ਲਈਆਂ। ਇਸ ਮੌਕੇ ਕ੍ਰਿਕਟ ਦੇ ਇੰਚਾਰਜ ਪ੍ਰਿੰਸੀਪਲ ਰਾਕੇਸ਼ ਬੱਬਰ, ਕਨਵੀਨਰ ਸਤਵਿੰਦਰ ਸਿੰਘ, ਪ੍ਰਵੀਨ ਕੁਮਾਰ ਕੋਚ, ਵਿਨੋਦ ਕੁਮਾਰ ਕੋਚ, ਹਰੀਸ਼ ਸਿੰਘ ਰਾਵਤ, ਸੁਰਿੰਦਰ ਪਾਲ ਸਿੰਘ ਐਸ.ਪੀ., ਅਮਨਦੀਪ ਸਿੰਘ, ਸੰਦੀਪ ਕੌਰ, ਵਿਕਾਸ ਜਿੰਦਲ, ਨਿਰਭੈ ਸਿੰਘ ਟੌਹੜਾ, ਨਵੀਨ ਕੁਮਾਰ, ਪਰਮਜੀਤ ਸਿੰਘ, ਜਸਵਿੰਦਰ ਸਿੰਘ, ਸੰਦੀਪ ਸਿੰਘ ਕ੍ਰਿਕਟ ਕੋਚ ਖੇਡ ਵਿਭਾਗ, ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਨੇ ਬਨੂੜ ਵਿਖੇ ਪਾਰਟੀ ਦਫ਼ਤਰ ਖੋਲ੍ਹ ਕੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ ਸੂਬੇ ਦੀ ਤਰੱਕੀ ਲਈ ਭਾਜਪਾ ਦੀ ਸਰਕ... ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਆਕੜ ਕਾਲਜ ਵਿਖੇ ਕੀਤੀ ਅਰਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।