31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਭਾਜਪਾ ਨੇ ਬਨੂੜ ਵਿਖੇ ਪਾਰਟੀ ਦਫ਼ਤਰ ਖੋਲ੍ਹ ਕੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ ਸੂਬੇ ਦੀ ਤਰੱਕੀ ਲਈ ਭਾਜਪਾ ਦੀ ਸਰਕਾਰ ਬਣਾਉਣੀ ਜ਼ਰੂਰੀ-ਪ੍ਰਨੀਤ ਕੌਰ

ਬਨੂੜ, 30 ਅਗਸਤ (ਭੁਪਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਨੇ ਇਤਿਹਾਸਕ ਸ਼ਹਿਰ ਬਨੂੜ ’ਚ ਪਾਰਟੀ ਦਾ ਦਫਤਰ ਖੋਲ੍ਹ ਕੇ ਸੂਬੇ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਖਿੱਚ ਲਈ ਹੈ। ਭਾਜਪਾ ਦੇ ਹਲਕਾ ਰਾਜਪੁਰਾ ਦੇ ਇੰਚਾਰਜ ਜਗਦੀਸ਼ ਕੁਮਾਰ ਜੱਗਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਵਿਚ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਪਾਰਟੀ ਦੇ ਦਫ਼ਤਰ ਦਾ ਉਦਘਾਟਨ ਕੀਤਾ।

ਅਜੀਤ ਡੈਸਕ 31-08-2026
ਬਨੂੜ, 30 ਅਗਸਤ (ਭੁਪਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਨੇ ਇਤਿਹਾਸਕ ਸ਼ਹਿਰ ਬਨੂੜ ’ਚ ਪਾਰਟੀ ਦਾ ਦਫਤਰ ਖੋਲ੍ਹ ਕੇ ਸੂਬੇ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਖਿੱਚ ਲਈ ਹੈ। ਭਾਜਪਾ ਦੇ ਹਲਕਾ ਰਾਜਪੁਰਾ ਦੇ ਇੰਚਾਰਜ ਜਗਦੀਸ਼ ਕੁਮਾਰ ਜੱਗਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਵਿਚ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਪਾਰਟੀ ਦੇ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਜੁੜੇ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਵਾਉਣ ਤੇ ਪੰਜਾਬ ਦੀ ਤਰੱਕੀ ਲਈ ਭਾਜਪਾ ਦੀ ਸਰਕਾਰ ਬਣਾਉਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਦਿਨੋ ਦਿਨ ਭਾਰਤੀ ਜਨਤਾ ਪਾਰਟੀ ਦਾ ਗਰਾਫ ਵੱਧ ਰਿਹਾ ਹੈ ਅਤੇ ਉਹ ਕੇਂਦਰ ਸਰਕਾਰ ਦੀਆਂ ਸਹੂਲਤਾਂ ਨੂੰ ਲੈਣ ਲਈ ਵਿਧਾਨ ਸਭਾ ਚੋਣਾਂ ਦੌਰਾਨ ਲੋਕ ਭਾਜਪਾ ਦੀ ਸਰਕਾਰ ਬਣਾਉਣਗੇ। ਉਪਰੰਤ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਹਲਕਾ ਰਾਜਪੁਰਾ ਦੇ ਇੰਚਾਰਜ ਜਗਦੀਸ਼ ਕੁਮਾਰ ਜੱਗਾ ਨੇ ਕਿਹਾ ਕਿ ਪਾਰਟੀ ਵਲੋਂ ਖੋਲ੍ਹੇ ਗਏ ਦਫਤਰ ਵਿਚ ਬਨੂੜ ਸ਼ਹਿਰ ਤੇ ਨੇੜਲੇ ਪਿੰਡਾਂ ਦੇ ਰੋਜ਼ਾਨਾ ਦੇ ਕੰਮ ਜਿਵੇਂ ਆਧਾਰ ਕਾਰਡ ਬਣਾਉਣਾ ਤੇ ਹੋਰ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਦੇ ਖੋਲ੍ਹੇ ਗਏ ਦਫ਼ਤਰ ਦੇ ਉਦਘਾਟਨ ਮੌਕੇ ਪਹੁੰਚਣ ’ਤੇ ਪ੍ਰਨੀਤ ਕੌਰ ਦਾ ਧੰਨਵਾਦ ਕੀਤਾ ਤੇ ਵਿਸ਼ਵਾਸ ਦਿਵਾਇਆ ਕਿ ਉਹ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਪੂਰੀ ਇਮਾਨਦਾਰੀ ਤੇ ਲਗਨ ਨਾਲ ਮਿਹਨਤ ਕਰਨਗੇ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗੰਗਰੋਲੀ, ਸ਼ਾਮ ਲਾਲ ਬਨੂੜ, ਭਾਜਪਾ ਆਗੂ ਸੋਹਣ ਸਿੰਘ ਸੋਨੂ, ਪ੍ਰੇਮ ਚੰਦ ਥੰਮਣ, ਹੈਪੀ ਕਟਾਰੀਆ, ਸੁਖਪਾਲ ਸਿੰਘ, ਅਭਿਲਾਸ ਸਿੰਗਲਾ, ਸੇਵਾ ਮੁਕਤ ਇੰਸਪੈਕਟਰ ਮਹਿੰਦਰ ਸਿੰਘ, ਕਾਮਿਨੀ ਥੰਮਣ, ਬਲਦੇਵ ਸਿੰਘ, ਰਿੰਕੂ ਮਹਿਤਾ, ਪ੍ਰਵੀਨ ਬਾਂਸਲ, ਸੋਨੂੰ ਰਾਜਪੁਰਾ ਤੋਂ ਇਲਾਵਾ ਹੋਰ ਪਾਰਟੀ ਦੇ ਬਹੁਤ ਸਾਰੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਅਜੀਤ, ਜਲੰਧਰ ਪੰਜਾਬੀ ਯੂਨੀਵਰਸਿਟੀ ਵਲੋਂ ਫ਼ੀਸਾਂ ’ਚ ਕੀਤਾ ਵਾਧਾ ਪੂਰੀ ਤਰ੍ਹਾਂ ਵਾਪਸ ਲੈਣ ਦਾ ਫ਼ੈਸਲਾ ਸਸਤੀ ਉੱਚ ਸਿੱ... ਅਗਲੀ ਖ਼ਬਰ 70 ਵੀਆਂ ਜ਼ਿਲ੍ਹਾ ਸਕੂਲ ਖੇਡਾਂ ’ਚ ਲੜਕਿਆਂ ਦੇ ਕ੍ਰਿਕਟ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।