31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਗੁਰਦੁਆਰਾ ਸਾਹਿਬ ਸਿੰਘ ਸਭਾ ਸ਼ੇਰਗੜ੍ਹ ਵਿਖੇ ਬੱਚਿਆਂ ਦੇ ਗੁਰਮਤਿ ਮੁਕਾਬਲੇ ਕਰਵਾਏ

ਅਮਲੋਹ, 30 ਅਗਸਤ (ਕੇਵਲ ਸਿੰਘ)-ਗੁਰਦੁਆਰਾ ਸਾਹਿਬ ਸਿੰਘ ਸਭਾ ਸ਼ੇਰਗੜ੍ਹ ਵਿਖੇ ਛੋਟੇ ਬੱਚਿਆਂ ਦੇ ਗੁਰਮਤਿ ਮੁਕਾਬਲੇ ਕਰਵਾਏ ਗਏ, ਜਿਸ ਵਿਚ 25 ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ਵਿਚ ਅਹਿਮ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਤੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਤਗਮੇ, ਸਰਟੀਫਿਕੇਟ, ਸਿਰੋਪਾਓ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।

ਅਜੀਤ ਡੈਸਕ 31-08-2026
ਅਮਲੋਹ, 30 ਅਗਸਤ (ਕੇਵਲ ਸਿੰਘ)-ਗੁਰਦੁਆਰਾ ਸਾਹਿਬ ਸਿੰਘ ਸਭਾ ਸ਼ੇਰਗੜ੍ਹ ਵਿਖੇ ਛੋਟੇ ਬੱਚਿਆਂ ਦੇ ਗੁਰਮਤਿ ਮੁਕਾਬਲੇ ਕਰਵਾਏ ਗਏ, ਜਿਸ ਵਿਚ 25 ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ਵਿਚ ਅਹਿਮ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਤੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਤਗਮੇ, ਸਰਟੀਫਿਕੇਟ, ਸਿਰੋਪਾਓ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਬੱਚਿਆਂ ਨੂੰ ਗੁਰਬਾਣੀ, ਸਿੱਖ ਇਤਿਹਾਸ ਤੇ ਗੁਰਮਤਿ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ। ਅਜਿਹੇ ਮੁਕਾਬਲੇ ਬੱਚਿਆਂ ਵਿਚ ਧਾਰਮਿਕ ਗਿਆਨ ਅਤੇ ਸਿੱਖੀ ਪ੍ਰਤੀ ਪਿਆਰ ਪੈਦਾ ਕਰਦੇ ਹਨ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਨਾਲ ਜੋੜਨ ਅਤੇ ਚੰਗੇ ਸੰਸਕਾਰ ਦੇਣ ਲਈ ਯਤਨ ਕਰਨ। ਇਸ ਮੌਕੇ ਸੁਖਬੀਰ ਸਿੰਘ ਪ੍ਰਚਾਰਕ ਸ਼੍ਰੋਮਣੀ ਕਮੇਟੀ, ਪ੍ਰਧਾਨ ਬਿਕਰਮਜੀਤ ਸਿੰਘ, ਭਾਈ ਲਖਵਿੰਦਰ ਸਿੰਘ, ਜਸਵਿੰਦਰ ਸਿੰਘ, ਸਤਪਾਲ ਸਿੰਘ, ਕਰਮਜੀਤ ਸਿੰਘ, ਪਰਮਜੀਤ ਸਿੰਘ, ਜਸਪਾਲ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ ਅਤੇ ਬੱਚਿਆਂ ਦੇ ਮਾਪੇ ਵੀ ਮੌਜੂਦ ਸਨ।
ਪਿਛਲੀ ਖ਼ਬਰ ਵਿਧਾਇਕ ਰਾਏ ਵਲੋਂ ਪਿੰਡ ਪੋਲਾ ’ਚ ਕਰੀਬ 2 ਕਰੋੜ ਦੀ ਲਾਗਤ ਬਣੇ ਵਿਕਾਸ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਹੰਬੜਾਂ ਵਿਖੇ ਸੰਤ ਕਿਰਪਾਲ ਸਿੰਘ ਦੀ ਯਾਦ ’ਚ ਪੂੜੀਆਂ-ਛੋਲਿਆਂ ਦਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।