ਪਟਿਆਲਾ, 1 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਭਾਰਤ ਦੇ ਚੋਣ ਕਮਿਸ਼ਨ ਨੇ ਪਟਿਆਲਾ ਦੇ ਮੰਡਲ ਕਮਿਸ਼ਨਰ ਵਿਨੈ ਬੁਬਲਾਨੀ ਨੂੰ ਸਪੈਸ਼ਲ ਇੰਟੈਸਿਵ ਰਵੀਜ਼ਨ-2026 ਸੰਬੰਧੀ ਪਟਿਆਲਾ ਦਾ ਰੋਲ ਆਬਜ਼ਰਵਰ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ, 13-ਪਟਿਆਲਾ ਦੇ ਐਮ. ਪੀ., ਸਮੂਹ ਐਮ. ਐਲ. ਏ. ਤੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਐਸ.ਆਈ.ਆਰ.-2026 ਦੇ ਨੋਟਿਸ ਪੜਾਅ ਤੇ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਸਿਵ ਰਵੀਜ਼ਨ ਦੌਰਾਨ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿਚ ਤਿੰਨ ਦੌਰੇ ਕਰਨਗੇ। ਇਸ ਮੌਕੇ ਵਿਨੈ ਬੁਬਲਾਨੀ ਨੇ ਇਸ ਗੱਲ ਉਪਰ ਜ਼ੋਰ ਦਿੱਤਾ ਕਿ ਪਟਿਆਲਾ ਜ਼ਿਲ੍ਹੇ ਦਾ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਤੋਂ ਬਾਹਰ ਨਾ ਰਹੇ। ਉਨ੍ਹਾਂ ਦੱਸਿਆ ਕਿ ਜੇਕਰ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੌਰਾਨ ਕਿਸੇ ਨਾਗਰਿਕ ਦਾ ਨਾਂਅ ਡਰਾਫਟ ਵੋਟਰ ਸੂਚੀ ਵਿਚੋਂ ਬਾਹਰ ਰਹਿ ਗਿਆ ਹੈ ਅਤੇ ਜਾਂ ਕੋਈ ਆਪਣੀ ਨਵੀਂ ਵੋਟ ਬਣਵਾਉਣਾ ਚਾਹੁੰਦਾ ਹੈ ਤਾਂ ਉਹ ਚੋਣ ਕਮਿਸ਼ਨ ਵਲੋਂ ਨਿਰਧਾਰਤ ਫਾਰਮ ਭਰਕੇ ਸਮੇਤ ਲੋੜੀਂਦੇ ਦਸਤਾਵੇਜਾਂ ਦੇ ਆਪਣੇ ਬੀ.ਐਲ.ਓ. ਨਾਲ 12 ਸਤੰਬਰ ਤੱਕ ਸੰਪਰਕ ਕਰੇ। ਉਨ੍ਹਾਂ ਦੱਸਿਆ ਕਿ ਇਸ ਤੋਂ ਬਿਨ੍ਹਾਂ ਜ਼ਿਲ੍ਹਾ ਪਟਿਆਲਾ ਦੇ ਸਮੂਹ 1861 ਪੋਲਿੰਗ ਸਟੇਸ਼ਨਾਂ ’ਤੇ ਮਿਤੀ 06 ਸਤੰਬਰ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ, ਇਸ ਸਬੰਧੀ ਸਮੂਹ ਸਿਆਸੀ ਪਾਰਟੀਆਂ ਆਪਣੇ-ਆਪਣੇ ਬੀਐਲਏਜ ਨੂੰ ਸੂਚਿਤ ਕਰਨ ਕਿ ਇਸ ਦਿਨ ਸਾਰੇ ਬੀਐਲਓਜ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਹਾਜ਼ਰ ਰਹਿਣਗੇ। ਉਨ੍ਹਾਂ ਦੱਸਿਆ ਕਿ ਵੋਟਰ ਕਾਰਡ, ਵੋਟਰ ਸੇਵਾਵਾਂ ਅਤੇ ਐਸਆਈਆਰ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਜ਼ਿਲ੍ਹਾ ਅਤੇ ਵਿਧਾਨ ਸਭਾ ਚੋਣ ਹਲਕਾ ਪੱਧਰ ’ਤੇ ਬਣੇ ਹੈਲਪਡੈਸਕ ਤੋਂ ਇਲਾਵਾ ਵੋਟਰ ਹੈਲਪਲਾਈਨ ਨੰਬਰ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਵਿਨੈ ਬੁਬਲਾਨੀ ਨੇ ਦੱਸਿਆ ਕਿ ਮਿਤੀ 13 ਅਗਸਤ ਤੋਂ ਮਿਤੀ 31 ਅਗਸਤ 2026 ਤੱਕ ਵਿਧਾਨ ਸਭਾ ਚੋਣ ਹਲਕਿਆਂ ਵਿਚ ਫਾਰਮ 6 ਨੰਬਰ 13973, ਫਾਰਮ 6ਏ 36, ਫਾਰਮ 7 ਨੰਬਰ 184 ਅਤੇ ਫਾਰਮ 8 ਨੰਬਰ 4242 ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਜਿਹੜਾ ਵੋਟਰ 01 ਅਕਤੂਬਰ 2026 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਵੋਟਰ ਵਜੋਂ ਨਾਂਅ ਦਰਜ ਕਰਵਾਉਣ ਲਈ ਯੋਗ ਹੈ, ਉਹ 13 ਅਗਸਤ 2026 ਤੋਂ 12 ਸਤੰਬਰ 2026 ਤੱਕ ਫਾਰਮ ਨੰਬਰ 6 ਦੇ ਨਾਲ ਘੋਸ਼ਣਾ ਪੱਤਰ ਜਮ੍ਹਾਂ ਕਰਵਾ ਸਕਦਾ ਹੈ।
ਚੋਣ ਕਮਿਸ਼ਨ ਨੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੂੰ ਐਸ. ਆਈ. ਆਰ. ਸੰਬੰਧੀ ਪਟਿਆਲਾ ਦਾ ਰੋਲ ਆਬਜ਼ਰਵਰ ਕੀਤਾ ਨਿਯੁਕਤ
ਪਟਿਆਲਾ, 1 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਭਾਰਤ ਦੇ ਚੋਣ ਕਮਿਸ਼ਨ ਨੇ ਪਟਿਆਲਾ ਦੇ ਮੰਡਲ ਕਮਿਸ਼ਨਰ ਵਿਨੈ ਬੁਬਲਾਨੀ ਨੂੰ ਸਪੈਸ਼ਲ ਇੰਟੈਸਿਵ ਰਵੀਜ਼ਨ-2026 ਸੰਬੰਧੀ ਪਟਿਆਲਾ ਦਾ ਰੋਲ ਆਬਜ਼ਰਵਰ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ.
ਅਜੀਤ ਡੈਸਕ
02-09-2026