ਪਿੰਡ ਰੋਹਟਾ ਵਿਖੇ ਹੋ ਰਹੇ ਮਹਾਨ ਕੁਸ਼ਤੀ ਦੰਗਲ ਦਾ ਪ੍ਰਬੰਧਕਾਂ ਵਲੋਂ ਪੋਸਟਰ ਜਾਰੀ, ਤਿਆਰੀਆਂ ਮੁਕੰਮਲ
ਨਾਭਾ, 1 ਸਤੰਬਰ (ਜਗਨਾਰ ਸਿੰਘ ਦੁਲੱਦੀ)-ਦਿਹਾਤੀ ਹਲਕਾ ਪਟਿਆਲਾ ਦੇ ਪਿੰਡ ਰੋਹਟਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸੋਸ਼ਲ ਵੈਲਫੇਅਰ ਸੋਸਾਇਟੀ ਪਿੰਡ ਰੋਹਟਾ ਅਤੇ ਗ੍ਰਾਮ ਪੰਚਾਇਤ ਵਲੋ ਇਲਾਕਾ ਨਿਵਾਸੀ ਅਤੇ ਐਨ. ਆਰ.
ਨਾਭਾ, 1 ਸਤੰਬਰ (ਜਗਨਾਰ ਸਿੰਘ ਦੁਲੱਦੀ)-ਦਿਹਾਤੀ ਹਲਕਾ ਪਟਿਆਲਾ ਦੇ ਪਿੰਡ ਰੋਹਟਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸੋਸ਼ਲ ਵੈਲਫੇਅਰ ਸੋਸਾਇਟੀ ਪਿੰਡ ਰੋਹਟਾ ਅਤੇ ਗ੍ਰਾਮ ਪੰਚਾਇਤ ਵਲੋ ਇਲਾਕਾ ਨਿਵਾਸੀ ਅਤੇ ਐਨ.ਆਰ.ਆਈ. ਭਰਾਵਾਂ ਦੇ ਸਹਿਯੋਗ 5 ਸਤੰਬਰ ਨੂੰ ਕਰਵਾਏ ਜਾ ਰਹੇ ਕੁਸ਼ਤੀ ਦੰਗਲ ਦਾ ਪ੍ਰਬੰਧਕਾਂ ਵਲੋਂ ਪੋਸਟਰ ਜਾਰੀ ਕੀਤਾ ਗਿਆ। ਉਪਰੰਤ ਗੱਲਬਾਤ ਕਰਦੇ ਹੋਏ ਪ੍ਰਬੰਧਕਾਂ ਨੇ ਕਿਹਾ ਕਿ ਇਹ ਮਹਾਂਕੁਸ਼ਤੀ ਦੰਗਲ 5 ਸਤੰਬਰ ਨੂੰ ਬਾਅਦ ਦੁਪਹਿਰ 3 ਵਜੇ ਤੋਂ ਲੈ ਕੇ ਦੇਰ ਸ਼ਾਮ ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ ਵਿਚ ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ ਅਤੇ ਦਸਤਾਰ ਮੁਕਾਬਲੇ ਵੀ ਕਰਵਾਏ ਜਾਣਗੇ ਅਤੇ ਕਲੱਬ ਵਲੋਂ ਫਲਦਾਰ ਬੂਟਿਆਂ ਦਾ ਲੰਗਰ ਵੀ ਅਤੁੱਟ ਵਰਤਾਇਆ ਜਾਵੇਗਾ। ਉਨ੍ਹਾਂ ਕਿਹਾ ਕੁਸ਼ਤੀ ਦੰਗਲ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਗਈਆਂ ਹਨ। ਇਸ ਮਹਾਨ ਕੁਸ਼ਤੀ ਦੰਗਲ ਵਿਚ ਪੰਜਾਬ ਦੇ ਨਾਮੀ ਪਹਿਲਵਾਨ ਪਹੁੰਚ ਰਹੇ ਹਨ ਅਤੇ ਜੋ ਕਿ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਰੋਹਟਾ ਸਾਹਿਬ ਦੇ ਨੇੜੇ ਕਰਵਾਇਆ ਜਾਵੇਗਾ ਅਤੇ ਇਸ ਮਹਾਨ ਕੁਸ਼ਤੀ ਦੰਗਲ ਵਿਚ ਪਹਿਲੀ ਝੰਡੀ ਦੇ ਜੇਤੂ ਪਹਿਲਵਾਨਾਂ ਨੂੰ 1 ਲੱਖ ਇਕ ਹਜ਼ਾਰ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ ਅਤੇ ਦੂਜਾ ਇਨਾਮ 51000 ਰੁਪਏ ਦਾ ਹੋਵੇਗਾ ਅਤੇ ਤੀਜਾ ਇਨਾਮ 31000 ਦਾ ਹੋਵੇਗਾ। ਕਲੱਬ ਪ੍ਰਧਾਨ ਧਰਮਿੰਦਰ ਸਿੰਘ, ਸਰਪ੍ਰਸਤ ਸਰਬਜੀਤ ਸਿੰਘ, ਅਮਰੀਕ ਸਿੰਘ ਮੈਨੇਜਰ ਗੁਰਦੁਆਰਾ ਰੋਹਟਾ ਸਾਹਿਬ ਨੇ ਦੱਸਿਆ ਕਿ ਇਸ ਮਹਾਨ ਕੁਸ਼ਤੀ ਦੰਗਲ ਵਿਚ ਕੇਵਲ ਬੁਲਾਏ ਗਏ ਪਹਿਲਵਾਨਾਂ ਦੀਆਂ ਹੀ ਕੁਸ਼ਤੀਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਸਰਪ੍ਰਸਤ ਸਰਬਜੀਤ ਸਿੰਘ, ਤੇਜਿੰਦਰ ਸਿੰਘ ਤੇਜੀ ਸਰਪ੍ਰਸਤ, ਮੈਨੇਜਰ ਅਮਰੀਕ ਸਿੰਘ ਕਲੱਬ ਪ੍ਰਧਾਨ ਧਰਮਿੰਦਰ ਸਿੰਘ, ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਣਧੀਰ ਸਿੰਘ, ਸਰਪੰਚ ਲਖਵਿੰਦਰ ਸਿੰਘ, ਨੰਬਰਦਾਰ ਜਗਤਾਰ ਸਿੰਘ, ਐਡਵੋਕੇਟ ਹਰਭਗਵਾਨ ਦਾਸ ਦੱਤ, ਸਵਰਨ ਸਿੰਘ, ਜੋਰਾ ਸਿੰਘ ਰੋਹਟੀ ਮੌੜਾ ਅਤੇ ਵੱਡੀ ਗਿਣਤੀ ਵਿਚ ਕਲੱਬ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।