02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਕਲਗੀਧਰ ਨੈਸ਼ਨਲ ਸੈਕੰਡਰੀ ਸਕੂਲ ਮੂੰਗੋ ਦੇ ਬੱਚਿਆਂ ਵਲੋਂ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਭਾਦਸੋਂ, 1 ਸਤੰਬਰ (ਪ੍ਰਦੀਪ ਦੰਦਰਾਲਾ)-ਕਲਗੀਧਰ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮੂੰਗੋ ਦੇ ਬੱਚਿਆਂ ਨੇ 70ਵੀਆਂ ਅੰਤਰ-ਜ਼ਿਲ੍ਹਾ ਖੇਡਾਂ ਤਹਿਤ ਵਾਲੀਬਾਲ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਬੰਧਕਾਂ ਨੇ ਦੱਸਿਆ ਕਿ ਅੰਡਰ-19 ਵਰਗ ਦੇ ਮੁੰਡਿਆਂ ਤੇ ਕੁੜੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਹਾਸਿਲ ਕੀਤਾ।

ਅਜੀਤ ਡੈਸਕ 02-09-2026
ਭਾਦਸੋਂ, 1 ਸਤੰਬਰ (ਪ੍ਰਦੀਪ ਦੰਦਰਾਲਾ)-ਕਲਗੀਧਰ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮੂੰਗੋ ਦੇ ਬੱਚਿਆਂ ਨੇ 70ਵੀਆਂ ਅੰਤਰ-ਜ਼ਿਲ੍ਹਾ ਖੇਡਾਂ ਤਹਿਤ ਵਾਲੀਬਾਲ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਬੰਧਕਾਂ ਨੇ ਦੱਸਿਆ ਕਿ ਅੰਡਰ-19 ਵਰਗ ਦੇ ਮੁੰਡਿਆਂ ਤੇ ਕੁੜੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-14 ਵਰਗ ਦੇ ਮੁੰਡਿਆਂ ਤੇ ਕੁੜੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਲਈ ਮਾਣ ਵਾਲੀ ਉਪਲਬਧੀ ਹਾਸਿਲ ਕੀਤੀ। ਇਸ ਤੋਂ ਇਲਾਵਾ ਅੰਡਰ -14 ਤੇ ਅੰਡਰ -19 ਦੀਆਂ ਮੁੰਡਿਆਂ ਦੀਆਂ ਟੀਮਾਂ ਤੇ ਅੰਡਰ+ 14 ਤੇ ਅੰਡਰ-19 ਕੁੜੀਆਂ ਦੀਆਂ ਟੀਮਾਂ ਰਾਜ ਪੱਧਰੀ ਮੁਕਾਬਲਿਆਂ ’ਚ ਬੱਚਿਆਂ ਨੇ ਸ਼ਾਨਦਾਰ ਖੇਡ ਵਿਖਾਈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਪ੍ਰਬੰਧਕ ਰਵਿੰਦਰ ਸਿੰਘ, ਪ੍ਰਿੰਸੀਪਲ ਅਮਨਦੀਪ ਸਿੰਘ, ਡੀ. ਪੀ. ਮਨਪ੍ਰੀਤ ਸਿੰਘ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ। ਉਨ੍ਹਾਂ ਖਿਡਾਰੀਆਂ ਅਤੇ ਕੋਚਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ‘ ਤੀਆਂ ਦਾ ਵਿਸ਼ੇਸ਼ ਪ੍ਰੋਗਰਾਮ’ ਅੱਜ-ਰਣਜੋਧ ਹਡਾਣਾ ਅਗਲੀ ਖ਼ਬਰ ਸਿਆਸੀ ਛਤਰ ਛਾਇਆ ਹੇਠ ਰਾਤੋ ਰਾਤ ਕਰੋੜਾਂ ਦੀ ਜ਼ਮੀਨ ’ਤੇ ਕਬਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।