03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਤੇ ਸੁੰਦਰੀਕਰਨ ਦਾ ਕਾਰਜ ਅਕਤੂਬਰ ਤੱਕ ਹੋਵੇਗਾ ਮੁਕੰਮਲ- ਬਲਤੇਜ ਸਿੰਘ ਪੰਨੂ

ਪਟਿਆਲਾ, 2 ਸਤੰਬਰ (ਅ. ਸ.

ਬਲਤੇਜ ਸਿੰਘ ਪੰਨੂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਦੇ ਨਵੀਨੀਕਰਨ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ, ਉਨ੍ਹਾਂ ਦੇ ਨਾਲ ਐਡਵਾਈਜ਼ਰੀ ਕਮੇਟੀ ਮੈਂਬਰ ਅਤੇ ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ। ਅਜੀਤ ਤਸਵੀਰ 03-09-2026
ਪਟਿਆਲਾ, 2 ਸਤੰਬਰ (ਅ. ਸ. ਆਹਲੂਵਾਲੀਆ)- ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਇੱਥੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਚੱਲ ਰਹੇ ਨਵੀਨੀਕਰਨ ਤੇ ਸੁੰਦਰੀਕਰਨ ਦੇ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਮੰਦਿਰ ਸਲਾਹਕਾਰੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਸੀਏ ਅਜੇ ਅਲੀਪੁਰੀਆ ਤੇ ਸੰਜੇ ਸਿੰਗਲਾ ਸਮੇਤ ਪੀ. ਆਰ. ਟੀ. ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਵੀ ਮੌਜੂਦ ਸਨ। ਸ. ਪੰਨੂ ਨੇ ਚੱਲ ਰਹੇ ਨਿਰਮਾਣ ਕਾਰਜਾਂ ਦੀ ਗੁਣਵੱਤਾ ਅਤੇ ਪ੍ਰਗਤੀ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਇਸ ਕਾਰ ਸੇਵਾ ਦਾ ਜਾਇਜ਼ਾ ਲੈ ਰਹੇ ਹਨ ਅਤੇ ਲੋਕ ਨਿਰਮਾਣ ਸਮੇਤ ਹੋਰ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕਰਦੇ ਹਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਬਲਤੇਜ ਸਿੰਘ ਪੰਨੂ ਨੇ ਦੱਸਿਆ ਕਿ ਮੰਦਿਰ ਦੇ ਸੁੰਦਰੀਕਰਨ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਅਤੇ ਇਹ ਸਾਰੇ ਵਿਕਾਸ ਕਾਰਜ ਅਕਤੂਬਰ ਮਹੀਨੇ ਤੱਕ ਮੁਕੰਮਲ ਕਰ ਲਏ ਜਾਣਗੇ, ਇਸ ਉਪਰੰਤ ਮੰਦਿਰ ਦੀ ਨਵੀਂ ਤੇ ਨਿਵੇਕਲੀ ਤਸਵੀਰ ਸਾਹਮਣੇ ਆਵੇਗੀ। ਪੰਨੂ ਨੇ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਮੰਦਿਰ ਵਿੱਚ ਨਤਮਸਤਕ ਹੋਣ ਆਉਣ ਵਾਲੇ ਸ਼ਰਧਾਲੂਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਆਉਣ ਵਾਲੇ ਸਮੇਂ ਵਿੱਚ ਸ਼੍ਰੀ ਕਾਲੀ ਮਾਤਾ ਮੰਦਿਰ ਨਾ ਸਿਰਫ਼ ਪੰਜਾਬ ਜਾਂ ਭਾਰਤ, ਸਗੋਂ ਦੁਨੀਆਂ ਭਰ ਦੇ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਇੱਕ ਵੱਡਾ ਆਕਰਸ਼ਣ ਦਾ ਕੇਂਦਰ ਬਣ ਕੇ ਉੱਭਰੇਗਾ। ਇਸ ਨਾਲ ਇਲਾਕੇ ਵਿਚ ਧਾਰਮਿਕ ਸੈਰ-ਸਪਾਟੇ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਬਲਤੇਜ ਸਿੰਘ ਪੰਨੂ ਨੇ ਮੰਦਿਰ ਸਲਾਹਕਾਰ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਤਿਹਾਸਕ ਅਤੇ ਧਾਰਮਿਕ ਅਸਥਾਨਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੇ ਨਾਲ ਓ.ਐਸ.ਡੀ. ਗੁਰਵਿੰਦਰ ਸਿੰਘ, ਰਵਿੰਦਰਪਾਲ ਸਿੰਘ ਪ੍ਰਿੰਸ ਲਾਂਬਾ, ਸਿਮਰਨ ਗਰੇਵਾਲ ਅਤੇ ਹੋਰ ਆਗੂ ਵੀ ਮੌਜੂਦ ਸਨ।
ਪਿਛਲੀ ਖ਼ਬਰ ਜੱਸੋਮਾਜਰਾ ਸਕੂਲ ’ਚ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਜੇਤੂ ਵਿਦਿਆਰਥੀਆਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਨੌਜਵਾਨ ਦਾ ਕਤਲ ਕਰਨ ਵਾਲੇ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।