03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪਿੰਡ ਸਿੰਬੜੋ ’ਚ ਕਾਂਗਰਸ ਦਾ ਕਾਫ਼ਲਾ ਵਧਿਆ ‘ ਆਪ’ ਤੇ ਭਾਜਪਾ ਛੱਡ ਕੇ ਦਰਜਨਾਂ ਆਗੂ ਤੇ ਵਰਕਰ ਕਾਂਗਰਸ ’ਚ ਸ਼ਾਮਿਲ

ਪਟਿਆਲਾ, 2 ਸਤੰਬਰ (ਗੁਰਵਿੰਦਰ ਸਿੰਘ ਔਲਖ)- ਹਲਕਾ ਪਟਿਆਲਾ ਦਿਹਾਤੀ ਅਧੀਨ ਪੈਂਦੇ ਪਿੰਡ ਸਿੰਬੜੋ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਹੁੰਗਾਰਾ ਮਿਲਿਆ, ਜਦੋਂ ਆਮ ਆਦਮੀ ਪਾਰਟੀ ਤੇ ਭਾਜਪਾ ਨਾਲ ਸੰਬੰਧਿਤ ਕਈ ਆਗੂਆਂ ਤੇ ਵਰਕਰਾਂ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਦਾ ਪੱਲਾ ਫੜ ਲਿਆ। ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਹਲਕਾ ਇੰਚਾਰਜ ਮੋਹਿਤ ਮੋਹਿੰਦਰਾ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਨਵੇਂ ਸ਼ਾਮਲ ਹੋਏ ਆਗੂਆਂ ਤੇ ਵਰਕਰਾਂ ਦਾ ਸਵਾਗਤ ਕੀਤਾ ਗਿਆ।

ਪਿੰਡ ਸਿੰਬੜੋ ਵਿਖੇ ‘ਆਪ’ ਤੇ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਆਗੂਆਂ ਤੇ ਵਰਕਰਾਂ ਦਾ ਸਵਾਗਤ ਕਰਦੇ ਹੋਏ ਮੋਹਿਤ ਮੋਹਿੰਦਰਾ, ਬਲਾਕ ਪ੍ਰਧਾਨ ਹਰਬੀਰ ਸਿੰਘ ਢੀਂਡਸਾ ਤੇ ਹੋਰ ਆਗੂ। ਅਜੀਤ ਤਸਵੀਰ 03-09-2026
ਪਟਿਆਲਾ, 2 ਸਤੰਬਰ (ਗੁਰਵਿੰਦਰ ਸਿੰਘ ਔਲਖ)- ਹਲਕਾ ਪਟਿਆਲਾ ਦਿਹਾਤੀ ਅਧੀਨ ਪੈਂਦੇ ਪਿੰਡ ਸਿੰਬੜੋ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਹੁੰਗਾਰਾ ਮਿਲਿਆ, ਜਦੋਂ ਆਮ ਆਦਮੀ ਪਾਰਟੀ ਤੇ ਭਾਜਪਾ ਨਾਲ ਸੰਬੰਧਿਤ ਕਈ ਆਗੂਆਂ ਤੇ ਵਰਕਰਾਂ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਦਾ ਪੱਲਾ ਫੜ ਲਿਆ। ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਹਲਕਾ ਇੰਚਾਰਜ ਮੋਹਿਤ ਮੋਹਿੰਦਰਾ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਨਵੇਂ ਸ਼ਾਮਲ ਹੋਏ ਆਗੂਆਂ ਤੇ ਵਰਕਰਾਂ ਦਾ ਸਵਾਗਤ ਕੀਤਾ ਗਿਆ। ਮੋਹਿਤ ਮੋਹਿੰਦਰਾ ਨੇ ਕਿਹਾ ਕਿ ਕਾਂਗਰਸ ਪਰਿਵਾਰ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਹਰਦੀਪ ਸਿੰਘ ਪੰਚ, ਮਲਕੀਤ ਸਿੰਘ, ਰਣਜੀਤ ਸਿੰਘ, ਅਵਤਾਰ ਸਿੰਘ, ਰਾਮਧਨ ਸਿੰਘ, ਜਸਵਿੰਦਰ ਸਿੰਘ, ਹੁਸਨਪ੍ਰੀਤ ਸਿੰਘ, ਕਰਮਜੀਤ ਸਿੰਘ ਕਾਮਾ, ਪ੍ਰਿਤਪਾਲ ਸਿੰਘ, ਸੁਖਵਿੰਦਰ ਸਿੰਘ, ਗੁਰਸੇਵਕ ਸਿੰਘ, ਜਰਨੈਲ ਸਿੰਘ, ਸਤਨਾਮ ਸਿੰਘ, ਜੀਤ ਸਿੰਘ, ਕਾਕਾ ਸਿੰਘ, ਬਾਵਾ ਖਾਨ, ਬਲਕਾਰ ਸਿੰਘ ਨੰਬਰਦਾਰ, ਕਮਲ ਸ਼ਰਮਾ ਗੋਲਡੀ, ਅੰਮ੍ਰਿਤਪਾਲ ਸਿੰਘ, ਇੰਦਰਜੀਤ ਸਿੰਘ, ਅਮਨਦੀਪ ਸਿੰਘ, ਅਜੈਬ ਸਿੰਘ, ਆਸ਼ੂ ਖਾਨ, ਮੁਹੰਮਦ ਅਲੀ, ਰਾਜਵਿੰਦਰ ਸਿੰਘ ਸੋਨੀ, ਨਰਿੰਦਰ ਸਿੰਘ, ਸੁਖਚੈਨ ਸਿੰਘ, ਦਵਿੰਦਰ ਸਿੰਘ, ਰਘਵੀਰ ਸਿੰਘ, ਸੌਰਵ ਸ਼ਰਮਾ, ਨਵਜੋਤ ਸਿੰਘ, ਕੁਲਦੀਪ ਕੌਰ ਪੰਚ, ਪਰਮਜੀਤ ਕੌਰ, ਗੁਰਮੇਲ ਕੌਰ, ਸਵਰਨਜੀਤ ਕੌਰ, ਕੁਲਵੰਤ ਕੌਰ, ਰਾਣੀ ਕੌਰ, ਨਿਰਮਲ ਕੌਰ, ਪਾਲੋ, ਹਰਦੀਪ ਕੌਰ, ਬਲਜਿੰਦਰ ਕੌਰ, ਜਸਵਿੰਦਰ ਕੌਰ, ਫਿੰਦਰ ਕੌਰ ਅਤੇ ਪਰਮਜੀਤ ਸਿੰਘ ਪੰਮਾ ਕਾਂਗਰਸ ਵਿਚ ਸ਼ਾਮਲ ਹੋਏ। ਮੋਹਿਤ ਮੋਹਿੰਦਰਾ ਨੇ ਕਿਹਾ ਕਿ ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ਤੇ ਪੰਜਾਬ ਦੇ ਹਿਤਾਂ ਲਈ ਕੀਤੇ ਜਾ ਰਹੇ ਸੰਘਰਸ਼ ਕਾਰਨ ਲੋਕਾਂ ਦਾ ਪਾਰਟੀ ਪ੍ਰਤੀ ਵਿਸ਼ਵਾਸ ਮਜ਼ਬੂਤ ਹੋ ਰਿਹਾ ਹੈ। ਇਸ ਮੌਕੇ ਬਲਾਕ ਆਲੋਵਾਲ ਦੇ ਪ੍ਰਧਾਨ ਹਰਬੀਰ ਸਿੰਘ ਢੀਂਡਸਾ, ਬਲਾਕ ਵਾਈਸ ਪ੍ਰਧਾਨ ਜਤਿੰਦਰ ਸਿੰਘ, ਮੰਡਲ ਪ੍ਰਧਾਨ ਭਜਨ ਸਿੰਘ, ਜੀਵਨ ਸ਼ਰਮਾ, ਚੰਦ ਸਿੰਘ, ਬਿੰਦਰ ਸਿੰਘ, ਲਖਵਿੰਦਰ ਸਿੰਘ ਲੱਖੀ ਅਤੇ ਬਲਵੰਤ ਸਿੰਘ ਸਮੇਤ ਕਈ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੀ ਕੰਟੀਨ ’ਚ ਸ਼ਾਕਾਹਾਰੀ ਖਾਣੇ ’ਚ ਚਿਕਨ ਦਾ ਟੁਕੜਾ ਮਿਲਣ ਦਾ ਦੋਸ਼ ਅਗਲੀ ਖ਼ਬਰ ਵਰਕਰਾਂ ਨੂੰ ਇਕਜੁੱਟ ਕਰਕੇ ਕਾਂਗਰਸ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਾਂਗੇ- ਗੌਰਵ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।