ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਦੇਵੀਗੜ੍ਹ, 2 ਸਤੰਬਰ (ਰਾਜਿੰਦਰ ਸਿੰਘ ਮੌਜੀ)- ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅੱਜ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਪਿੰਡ ਬਿੰਜਲ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਧਾਰਮਿਕ ਸਥਾਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਇਲਾਕੇ ਦੀ ਸੰਗਤ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਜੈਕਾਰਿਆਂ ਦੀ ਗੂੰਜ ਵਿਚ ਯਾਤਰਾ ਦੀ ਸ਼ੁਰੂਆਤ ਹੋਈ।
ਦੇਵੀਗੜ੍ਹ, 2 ਸਤੰਬਰ (ਰਾਜਿੰਦਰ ਸਿੰਘ ਮੌਜੀ)- ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅੱਜ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਪਿੰਡ ਬਿੰਜਲ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਧਾਰਮਿਕ ਸਥਾਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਇਲਾਕੇ ਦੀ ਸੰਗਤ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਜੈਕਾਰਿਆਂ ਦੀ ਗੂੰਜ ਵਿਚ ਯਾਤਰਾ ਦੀ ਸ਼ੁਰੂਆਤ ਹੋਈ। ਇਸ ਮੌਕੇ ਹਡਾਣਾ ਨੇ ਕਿਹਾ ਕਿ ਮਾਨ ਸਰਕਾਰ ਦਾ ਇਹ ਉਪਰਾਲਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇਤਿਹਾਸਕ ਹੈ, ਜਿਸ ਦਾ ਮੁੱਖ ਮੰਤਵ ਸੂਬੇ ਦੇ ਨਾਗਰਿਕਾਂ ਨੂੰ ਦੇਸ਼ ਭਰ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਮੁਫ਼ਤ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ, ਖਾਣੇ ਅਤੇ ਆਵਾਜਾਈ ਦੇ ਸਾਰੇ ਪ੍ਰਬੰਧ ਸਰਕਾਰ ਵਲੋਂ ਆਪਣੇ ਖ਼ਰਚੇ ‘ਤੇ ਕੀਤੇ ਗਏ ਹਨ। ਤੀਰਥ ਯਾਤਰਾ ‘ਤੇ ਜਾ ਰਹੀਆਂ ਸੰਗਤਾਂ ਨੇ ਮੁੱਖ ਮੰਤਰੀ ਅਤੇ ਹਲਕਾ ਇੰਚਾਰਜ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਹੈਪੀ ਪਹਾੜੀਪੁਰ ਚੇਅਰਮੈਨ, ਰਾਜਾ ਧੰਜੂ ਸਰਪੰਚ, ਭੁਪਿੰਦਰ ਸਿੰਘ ਸਰਪੰਚ, ਬੰਟੀ ਬਿੰਜਲ ਬਲਾਕ ਸੰਮਤੀ ਮੈਂਬਰ ਪੰਚਾਇਤ ਮੈਂਬਰ, ‘ਆਪ’ ਵਲੰਟੀਅਰ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।