03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮੇਅਰ ਕੁੰਦਨ ਗੋਗੀਆ ਵਲੋਂ ਸ਼ਹਿਰ ਵਾਸੀਆਂ ਨੂੰ ਖੁੱਲ੍ਹੇ ’ਚ ਕੂੜਾ ਨਾ ਸੁੱਟਣ ਦੀ ਅਪੀਲ

ਪਟਿਆਲਾ, 2 ਸਤੰਬਰ (ਅ. ਸ.

ਅਜੀਤ ਡੈਸਕ 03-09-2026
ਪਟਿਆਲਾ, 2 ਸਤੰਬਰ (ਅ.ਸ. ਆਹਲੂਵਾਲੀਆ)- ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਤੇ ਦੁਕਾਨਾਂ ਤੋਂ ਨਿਕਲਣ ਵਾਲਾ ਕੂੜਾ-ਕਰਕਟ ਖੁੱਲ੍ਹੇ ਵਿਚ ਨਾ ਸੁੱਟਣ ਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਨਗਰ ਨਿਗਮ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਬਣਾਉਣਾ ਸਿਰਫ਼ ਨਗਰ ਨਿਗਮ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਵੀ ਬਰਾਬਰ ਦੀ ਜ਼ਿੰਮੇਵਾਰੀ ਹੈ। ਮੇਅਰ ਗੋਗੀਆ ਨੇ ਸ਼ਹਿਰ ਵਾਸੀਆਂ ਨੂੰ ਵਿਸ਼ੇਸ਼ ਤੌਰ ’ਤੇ ਅਪੀਲ ਕੀਤੀ ਕਿ ਘਰਾਂ ਵਿਚੋਂ ਨਿਕਲਣ ਵਾਲੇ ਗਿੱਲੇ ਕੂੜੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਲੋਕ ਆਪਣੇ ਘਰਾਂ, ਦੁਕਾਨਾਂ ਤੇ ਹੋਰ ਅਦਾਰਿਆਂ ਵਿਚ ਗਿੱਲੇ ਅਤੇ ਸੁੱਕੇ ਕੂੜੇ ਲਈ ਵੱਖ-ਵੱਖ ਡਸਟਬਿਨ ਜ਼ਰੂਰ ਲਗਾਉਣ ਤੇ ਕੂੜਾ ਉਸੇ ਅਨੁਸਾਰ ਵੱਖਰਾ ਕਰਕੇ ਨਿਰਧਾਰਤ ਥਾਵਾਂ ’ਤੇ ਪਾਉਣ। ਉਨ੍ਹਾਂ ਕਿਹਾ ਕਿ ਕੂੜੇ ਨੂੰ ਗਿੱਲਾ ਅਤੇ ਸੁੱਕਾ ਵੱਖ ਕਰਨ ਨਾਲ ਇਸ ਦੀ ਸਹੀ ਢੰਗ ਨਾਲ ਸੰਭਾਲ ਅਤੇ ਨਿਪਟਾਰਾ ਕਰਨ ਵਿਚ ਸਹੂਲਤ ਮਿਲਦੀ ਹੈ। ਇਸ ਨਾਲ ਕੂੜੇ ਦੀ ਰੀਸਾਈਕਲਿੰਗ ਕਰਨ ਵਿਚ ਵੀ ਆਸਾਨੀ ਹੋਵੇਗੀ ਤੇ ਸ਼ਹਿਰ ਵਿਚ ਗੰਦਗੀ ਘਟਾਉਣ ਵਿਚ ਮਦਦ ਮਿਲੇਗੀ। ਸੜਕਾਂ, ਗਲੀਆਂ, ਖਾਲੀ ਪਲਾਟਾਂ ਅਤੇ ਜਨਤਕ ਥਾਵਾਂ ’ਤੇ ਕੂੜਾ ਸੁੱਟਣ ਨਾਲ ਸ਼ਹਿਰ ਦੀ ਸੁੰਦਰਤਾ ਪ੍ਰਭਾਵਿਤ ਹੋਣ ਦੇ ਨਾਲ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵੱਧਦਾ ਹੈ। ਮੇਅਰ ਨੇ ਕਿਹਾ ਕਿ ਨਗਰ ਨਿਗਮ ਵਲੋਂ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਤੋਂ ਬਿਨਾਂ ਸਫ਼ਾਈ ਮੁਹਿੰਮ ਪੂਰੀ ਤਰ੍ਹਾਂ ਸਫ਼ਲ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਪਟਿਆਲਾ ਨੂੰ ਹੋਰ ਸਾਫ਼, ਸੁੰਦਰ ਤੇ ਸਿਹਤਮੰਦ ਸ਼ਹਿਰ ਬਣਾਇਆ ਜਾ ਸਕਦਾ ਹੈ।
ਪਿਛਲੀ ਖ਼ਬਰ ਸਬ-ਇੰਸਪੈਕਟਰ ਪੂਰਨ ਸਿੰਘ ਸੇਵਾ ਮੁਕਤ ਅਗਲੀ ਖ਼ਬਰ ਲੋਕ ਮਿਲਣੀ ਦੌਰਾਨ ਭੀਲੋਵਾਲ ਵਿਖੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।