ਭਾਈ ਬਲਵਿੰਦਰ ਸਿੰਘ ਜਟਾਣਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਕਾਲੀ ਦਲ ਅੰਮ੍ਰਿਤਸਰ ਵਲੋਂ ਕਾਨਫ਼ਰੰਸ
ਦੇਵੀਗੜ੍ਹ, 3 ਸਤੰਬਰ (ਰਾਜਿੰਦਰ ਸਿੰਘ ਮੌਜੀ)- ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾਂ ਦੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਅਕਾਲੀ ਦਲ ਅੰਮ੍ਰਿਤਸਰ ਵਲੋਂ ਪਵਿੱਤਰ ਧਰਤੀ ਸ੍ਰੀ ਚਮਕੌਰ ਸਾਹਿਬ ਵਿਖੇ ਇਕ ਪ੍ਰਭਾਵਸ਼ਾਲੀ ਸ਼ਹੀਦੀ ਕਾਨਫਰੰਸ ਕੀਤੀ ਗਈ। ਇਸ ਮੌਕੇ ਪੰਜਾਬ ਭਰ ਵਿਚੋਂ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਪੰਥਕ ਮਸਲਿਆਂ ਪ੍ਰਤੀ ਦ੍ਰਿੜ੍ਹਤਾਈ ਦਾ ਪ੍ਰਗਟਾਵਾ ਕੀਤਾ।
ਸ਼
ਸ਼ਹਿਜ਼ਾਦਵੀਰ ਸਿੰਘ, ਪਿਤਾ : ਹਰਦੀਪਇੰਦਰ ਸਿੰਘ ਵਾਸੀ ਪਟਿਆਲਾ।
04-09-2026
ਦੇਵੀਗੜ੍ਹ, 3 ਸਤੰਬਰ (ਰਾਜਿੰਦਰ ਸਿੰਘ ਮੌਜੀ)- ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾਂ ਦੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਅਕਾਲੀ ਦਲ ਅੰਮ੍ਰਿਤਸਰ ਵਲੋਂ ਪਵਿੱਤਰ ਧਰਤੀ ਸ੍ਰੀ ਚਮਕੌਰ ਸਾਹਿਬ ਵਿਖੇ ਇਕ ਪ੍ਰਭਾਵਸ਼ਾਲੀ ਸ਼ਹੀਦੀ ਕਾਨਫਰੰਸ ਕੀਤੀ ਗਈ। ਇਸ ਮੌਕੇ ਪੰਜਾਬ ਭਰ ਵਿਚੋਂ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਪੰਥਕ ਮਸਲਿਆਂ ਪ੍ਰਤੀ ਦ੍ਰਿੜ੍ਹਤਾਈ ਦਾ ਪ੍ਰਗਟਾਵਾ ਕੀਤਾ। ਇਸ ਕਾਨਫਰੰਸ ਵਿਚ ਹਲਕਾ ਸਨੌਰ ਤੋਂ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਮਸੀਂਗਣ ਦੀ ਅਗਵਾਈ ਹੇਠ ਸਿੰਘਾਂ ਅਤੇ ਵਰਕਰਾਂ ਦਾ ਇਕ ਭਾਰੀ ਜਥਾ ਦੇਵੀਗੜ੍ਹ ਤੋਂ ਵਿਸ਼ੇਸ਼ ਤੌਰ ‘ਤੇ ਰਵਾਨਾ ਹੋਇਆ। ਦੇਵੀਗੜ੍ਹ ਤੋਂ ਚੱਲੇ ਇਸ ਕਾਫ਼ਲੇ ਵਿਚ ਨੌਜਵਾਨਾਂ ਅਤੇ ਸੀਨੀਅਰ ਆਗੂਆਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਜੋ ਖ਼ਾਲਸਈ ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਚਮਕੌਰ ਸਾਹਿਬ ਲਈ ਰਵਾਨਾ ਹੋਏ। ਕਾਨਫਰੰਸ ਲਈ ਰਵਾਨਾ ਹੋਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਆਗੂ ਭੁਪਿੰਦਰ ਸਿੰਘ ਮਸੀਂਗਣ ਨੇ ਕਿਹਾ ਕਿ ਭਾਈ ਬਲਵਿੰਦਰ ਸਿੰਘ ਜਟਾਣਾਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਪੰਜਾਬ ਦੇ ਪਾਣੀਆਂ ਅਤੇ ਹੱਕਾਂ ਦੀ ਰਾਖੀ ਲਈ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਮਹਾਨ ਕੁਰਬਾਨੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਅੱਜ ਪੰਜਾਬ ਨੂੰ ਬਚਾਉਣ ਲਈ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਸਖ਼ਤ ਲੋੜ ਹੈ। ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰਾਂ ‘ਤੇ ਪੰਜਾਬ ਦੇ ਅਧਿਕਾਰਾਂ ਨੂੰ ਖੋਹਣ ਦਾ ਦੋਸ਼ ਲਾਉਂਦਿਆਂ ਆਖਿਆ ਕਿ ਅਕਾਲੀ ਦਲ ਅੰਮ੍ਰਿਤਸਰ ਹਮੇਸ਼ਾ ਪੰਜਾਬ ਦੇ ਹੱਕਾਂ, ਕੌਮੀ ਇਨਸਾਫ਼ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਦਾ ਰਹੇਗਾ ਅਤੇ ਪੰਥਕ ਹਿੱਤਾਂ ਲਈ ਪਿੱਛੇ ਨਹੀਂ ਹਟੇਗਾ। ਇਸ ਮੌਕੇ ਕੁਲਵੰਤ ਸਿੰਘ ਧਾਲੀਵਾਲ, ਸੰਦੀਪ ਸਿੰਘ, ਪ੍ਰਿਥਮ ਸਿੰਘ, ਜਸਵੀਰ ਸਿੰਘ, ਕਰਮਜੀਤ ਸਿੰਘ ਸੰਧੂ, ਗੁਰਪ੍ਰੀਤ ਸਿੰਘ, ਜਗਤਾਰ ਸਿੰਘ ਅਤੇ ਬਾਬਾ ਸੁਖਦੇਵ ਸਿੰਘ ਹਾਜ਼ਰ ਸਨ।