04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਜੱਜ ਮਾਡਰਨ ਸਕੂਲ ’ਚ ਜਨਮ ਅਸ਼ਟਮੀ ਮਨਾਈ

ਦੇਵੀਗੜ੍ਹ, 3 ਸਤੰਬਰ (ਰਾਜਿੰਦਰ ਸਿੰਘ ਮੌਜੀ)- ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਹਾਦੁਰਪੁਰ ਫ਼ਕੀਰਾਂ ਉਰਫ਼ ਛੰਨਾ ਵਿਖੇ ਕ੍ਰਿਸ਼ਨ ਜਨਮਅਸ਼ਟਮੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਵਾਤਾਵਰਨ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਬਾਲ ਲੀਲਾਵਾਂ ਅਤੇ ਭਗਤੀ ਭਾਵਨਾ ਨਾਲ ਰੰਗਿਆ ਨਜ਼ਰ ਆਇਆ।

ਅਜੀਤ ਡੈਸਕ 04-09-2026
ਦੇਵੀਗੜ੍ਹ, 3 ਸਤੰਬਰ (ਰਾਜਿੰਦਰ ਸਿੰਘ ਮੌਜੀ)- ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਹਾਦੁਰਪੁਰ ਫ਼ਕੀਰਾਂ ਉਰਫ਼ ਛੰਨਾ ਵਿਖੇ ਕ੍ਰਿਸ਼ਨ ਜਨਮਅਸ਼ਟਮੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਵਾਤਾਵਰਨ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਬਾਲ ਲੀਲਾਵਾਂ ਅਤੇ ਭਗਤੀ ਭਾਵਨਾ ਨਾਲ ਰੰਗਿਆ ਨਜ਼ਰ ਆਇਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸੰਬੰਧਿਤ ਮਨਮੋਹਕ ਪੇਸ਼ਕਾਰੀਆਂ, ਭਜਨ, ਨਾਚ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ। ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਕ੍ਰਿਸ਼ਨ ਤੇ ਰਾਧਾ ਦੇ ਰੂਪ ਵਿੱਚ ਸਜ ਕੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨਵਤੇਜ ਸਿੰਘ ਤੇ ਐਮ. ਡੀ. ਸੰਤੋਖ ਸਿੰਘ ਨੇ ਵਿਦਿਆਰਥੀਆਂ ਨੂੰ ਕ੍ਰਿਸ਼ਨ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਪ੍ਰਤੀ ਦਿੱਤੇ ਸੰਦੇਸ਼ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਕਿਹਾ ਕਿ ਸ੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਸੱਚਾਈ, ਧਰਮ, ਨਿਸ਼ਕਾਮ ਕਰਮ, ਪਿਆਰ ਅਤੇ ਨੇਕੀ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੂੰ ਕ੍ਰਿਸ਼ਨ ਜਨਮਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਸੁੰਦਰ ਸਮਾਗਮ ਲਈ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਸਮਾਗਮ ਨੇ ਸਾਰੇ ਵਿਦਿਆਰਥੀਆਂ ਵਿਚ ਧਾਰਮਿਕ ਤੇ ਸੱਭਿਆਚਾਰਕ ਕਦਰਾਂ-ਕੀਮਤਾਂ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਹੋਰ ਮਜ਼ਬੂਤ ਕੀਤੀ।
ਪਿਛਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ ’ਚ ‘ਜਨਮ ਅਸ਼ਟਮੀ’ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼- ਰਘਬੀਰ ਸਿੰਘ ਅਨੰਦਪੁਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।