06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਨੌਜਵਾਨਾਂ ਨੂੰ ਵੰਡੀਆਂ ਅਹੁਦੇਦਾਰੀਆਂ

ਨਾਭਾ, 5 ਸਤੰਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਸਥਿਤ ਮੁੱਖ ਦਫ਼ਤਰ ਸ਼੍ਰੋਮਣੀ ਅਕਾਲੀ ਦਲ (ਬ) ਵਿਖੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਵਲੋਂ ਯੂਥ ਅਕਾਲੀ ਦਲ ਦੀ ਟੀਮ ਦਾ ਵਿਸਥਾਰ ਕਰਦੇ ਹੋਏ ਸੁਖਚੈਨ ਸਿੰਘ ਬਿਸ਼ਨਪੁਰਾ ਹਲਕਾ ਪ੍ਰਧਾਨ ਯੂਥ ਅਕਾਲੀ ਦਲ ਦੀ ਅਗਵਾਈ ਵਿਚ ਲੰਮੇ ਸਮੇਂ ਤੋਂ ਪਾਰਟੀ ਲਈ ਵਫਾਦਾਰੀ ਨਾਲ ਕੰਮ ਕਰ ਰਹੇ ਮਿਹਨਤੀ ਨੌਜਵਾਨਾਂ ਨੂੰ ਹਲਕਾ ਅਤੇ ਸਰਕਲ ਦੀਆਂ ਅਹਿਮ ਜਿੰਮੇਵਾਰੀਆਂ ਦੇ ਕੇ ਨਿਯੁਕਤੀ ਪੱਤਰ ਵੰਡੇ ਗਏ ਅਤੇ ਨਵ ਨਿਯੁਕਤ ਅਹੁਦੇਦਾਰਾਂ ਦਾ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਣਵੀਰ ਸਿੰਘ ਬਿਨਾਹੇੜੀ ਸੀਨੀਅਰ ਮੀਤ ਪ੍ਰਧਾਨ, ਗੁਰਮਿੰਦਰ ਸਿੰਘ ਕਾਲਸਨਾ ਸੀਨੀਅਰ ਮੀਤ ਪ੍ਰਧਾਨ, ਯੁਵਰਾਜ ਬਾਵਾ ਸੀਨੀਅਰ ਮੀਤ ਪ੍ਰਧਾਨ ਨਾਭਾ ਸ਼ਹਿਰੀ, ਪੰਕਜ ਜਿੰਦਲ ਸੀਨੀਅਰ ਮੀਤ ਪ੍ਰਧਾਨ ਨਾਭਾ ਸ਼ਹਿਰੀ, ਬਾਦਲ ਕੁਮਾਰ ਮੀਤ ਪ੍ਰਧਾਨ ਨਾਭਾ ਸ਼ਹਿਰੀ, ਸਤਨਾਮ ਸਿੰਘ ਤੁੰਗਾ ਮੀਤ ਪ੍ਰਧਾਨ, ਹਰਵਿੰਦਰ ਸਿੰਘ ਕਾਲਾ ਬਨੇਰਾ ਸੀਨੀਅਰ ਮੀਤ ਪ੍ਰਧਾਨ, ਜਗਦੀਪ ਸਿੰਘ ਬਨੇਰਾ ਸੀਨੀਅਰ ਮੀਤ ਪ੍ਰਧਾਨ, ਹਰਜਿੰਦਰ ਸਿੰਘ ਮੋਹਲਗਵਾਰਾ ਸੀਨੀਅਰ ਮੀਤ ਪ੍ਰਧਾਨ, ਅਰਸ਼ਪ੍ਰੀਤ ਸਿੰਘ ਮੀਤ ਪ੍ਰਧਾਨ ਨਾਭਾ ਸ਼ਹਿਰੀ, ਹੇਮਰਾਜ ਮੀਤ ਪ੍ਰਧਾਨ ਨਾਭਾ ਸ਼ਹਿਰੀ, ਲਖਵੀਰ ਸਿੰਘ ਸਰਕਲ ਪ੍ਰਧਾਨ ਦੁਲੱਦੀ ਆਦਿ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।

ਅਜੀਤ ਡੈਸਕ 06-09-2026
ਨਾਭਾ, 5 ਸਤੰਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਸਥਿਤ ਮੁੱਖ ਦਫ਼ਤਰ ਸ਼੍ਰੋਮਣੀ ਅਕਾਲੀ ਦਲ (ਬ) ਵਿਖੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਵਲੋਂ ਯੂਥ ਅਕਾਲੀ ਦਲ ਦੀ ਟੀਮ ਦਾ ਵਿਸਥਾਰ ਕਰਦੇ ਹੋਏ ਸੁਖਚੈਨ ਸਿੰਘ ਬਿਸ਼ਨਪੁਰਾ ਹਲਕਾ ਪ੍ਰਧਾਨ ਯੂਥ ਅਕਾਲੀ ਦਲ ਦੀ ਅਗਵਾਈ ਵਿਚ ਲੰਮੇ ਸਮੇਂ ਤੋਂ ਪਾਰਟੀ ਲਈ ਵਫਾਦਾਰੀ ਨਾਲ ਕੰਮ ਕਰ ਰਹੇ ਮਿਹਨਤੀ ਨੌਜਵਾਨਾਂ ਨੂੰ ਹਲਕਾ ਅਤੇ ਸਰਕਲ ਦੀਆਂ ਅਹਿਮ ਜਿੰਮੇਵਾਰੀਆਂ ਦੇ ਕੇ ਨਿਯੁਕਤੀ ਪੱਤਰ ਵੰਡੇ ਗਏ ਅਤੇ ਨਵ ਨਿਯੁਕਤ ਅਹੁਦੇਦਾਰਾਂ ਦਾ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਣਵੀਰ ਸਿੰਘ ਬਿਨਾਹੇੜੀ ਸੀਨੀਅਰ ਮੀਤ ਪ੍ਰਧਾਨ, ਗੁਰਮਿੰਦਰ ਸਿੰਘ ਕਾਲਸਨਾ ਸੀਨੀਅਰ ਮੀਤ ਪ੍ਰਧਾਨ, ਯੁਵਰਾਜ ਬਾਵਾ ਸੀਨੀਅਰ ਮੀਤ ਪ੍ਰਧਾਨ ਨਾਭਾ ਸ਼ਹਿਰੀ, ਪੰਕਜ ਜਿੰਦਲ ਸੀਨੀਅਰ ਮੀਤ ਪ੍ਰਧਾਨ ਨਾਭਾ ਸ਼ਹਿਰੀ, ਬਾਦਲ ਕੁਮਾਰ ਮੀਤ ਪ੍ਰਧਾਨ ਨਾਭਾ ਸ਼ਹਿਰੀ, ਸਤਨਾਮ ਸਿੰਘ ਤੁੰਗਾ ਮੀਤ ਪ੍ਰਧਾਨ, ਹਰਵਿੰਦਰ ਸਿੰਘ ਕਾਲਾ ਬਨੇਰਾ ਸੀਨੀਅਰ ਮੀਤ ਪ੍ਰਧਾਨ, ਜਗਦੀਪ ਸਿੰਘ ਬਨੇਰਾ ਸੀਨੀਅਰ ਮੀਤ ਪ੍ਰਧਾਨ, ਹਰਜਿੰਦਰ ਸਿੰਘ ਮੋਹਲਗਵਾਰਾ ਸੀਨੀਅਰ ਮੀਤ ਪ੍ਰਧਾਨ, ਅਰਸ਼ਪ੍ਰੀਤ ਸਿੰਘ ਮੀਤ ਪ੍ਰਧਾਨ ਨਾਭਾ ਸ਼ਹਿਰੀ, ਹੇਮਰਾਜ ਮੀਤ ਪ੍ਰਧਾਨ ਨਾਭਾ ਸ਼ਹਿਰੀ, ਲਖਵੀਰ ਸਿੰਘ ਸਰਕਲ ਪ੍ਰਧਾਨ ਦੁਲੱਦੀ ਆਦਿ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਯੂਥ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਮੇਸ਼ਾ ਹੀ ਮਿਹਨਤੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਹੀ ਪਾਰਟੀ ’ਚ ਅਹਿਮ ਅਹੁਦੇਦਾਰੀਆਂ ਨਾਲ ਨਿਵਾਜਿਆ ਗਿਆ ਹੈ। ਉਨ੍ਹਾਂ ਯੂਥ ਅਹੁਦੇਦਾਰਾਂ ਨੂੰ ਕਿਹਾ ਕਿ ਉਹ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿਚ ਕੋਈ ਕਸਰ ਬਾਕੀ ਨਾ ਛੱਡਣਾ ਕਿਉਂ ਜੋ ਵਿਧਾਨ ਸਭਾ ਚੋਣਾਂ ਦਾ ਸਮਾਂ ਬਹੁਤ ਹੀ ਨੇੜੇ ਆ ਗਿਆ ਹੈ। ਇਸ ਮੌਕੇ ਰਣਜੀਤ ਸਿੰਘ ਲਾਡੀ ਮੈਂਬਰ ਬਲਾਕ ਸੰਮਤੀ, ਮੱਖਣ ਸਿੰਘ ਕੋਟ ਮੀਤ ਪ੍ਰਧਾਨ ਜ਼ਿਲ੍ਹਾ ਪਟਿਆਲਾ, ਡਾ. ਲਖਵਿੰਦਰ ਸਿੰਘ ਕਮੇਲੀ ਸਰਕਲ ਪ੍ਰਧਾਨ ਰਾਜਗੜ, ਪ੍ਰਿੰਸ ਤੁੰਗ ਮੈਂਬਰ ਕੋਰ ਕਮੇਟੀ ਯੂਥ ਅਕਾਲ ਦਲ, ਕੌਂਸਲਰ ਦੀਪਕ ਇੰਦੌਰਾ, ਸਰਬਜੀਤ ਸਿੰਘ ਦੰਦਰਾਲਾ ਢੀਂਡਸਾ, ਦੇਵਰਾਜ ਨੰਬਰਦਾਰ ਦੁਲੱਦੀ, ਸਤਨਾਮ ਸਿੰਘ ਬਿਸ਼ਨਪੁਰਾ ਆਦਿ ਪਾਰਟੀ ਅਹੁਦੇਦਾਰ ਤੇ ਵਰਕਰ ਮੌਜੂਦ ਸਨ ।
ਪਿਛਲੀ ਖ਼ਬਰ ਹਲਕਾ ਸਨੌਰ ਦੇ ਲੋਕਾਂ ਦੀ ਆਵਾਜ਼ ਬਣਕੇ ਉਭਰੇ ‘ਰਣਜੋਧ ਸਿੰਘ ਹਡਾਣਾ’ ਅਗਲੀ ਖ਼ਬਰ ਦੋ ਵੱਖ-ਵੱਖ ਥਾਵਾਂ ਤੋਂ ਦੋ ਔਰਤਾਂ 10 ਗ੍ਰਾਮ ਹੈਰੋਇਨ ਅਤੇ 50 ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।