06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਕਾਰਗਿਲ ਦੇ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਦੀ 26ਵੀਂ ਸ਼ਹੀਦੀ ਬਰਸੀ ਦੀਆਂ ਤਿਆਰੀਆਂ

ਭੁੱਨਰਹੇੜੀ, 5 ਸਤੰਬਰ (ਧਨਵੰਤ ਸਿੰਘ)-ਕਾਰਗਿਲ ਜੰਗ ਦੌਰਾਨ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਦੀ 26ਵੀਂ ਸ਼ਹੀਦੀ ਬਰਸੀ ਸੰਬੰਧੀ ਸਮਾਗਮ 13 ਸਤੰਬਰ 2026, ਪਿੰਡ ਹਡਾਣਾ, ਜ਼ਿਲ੍ਹਾ ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ। ਸ਼ਹੀਦ ਪਰਿਵਾਰ ਵੱਲੋਂ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀ ਦੇਸ਼ ਪ੍ਰਤੀ ਕੁਰਬਾਨੀ ਨੂੰ ਯਾਦ ਕੀਤਾ ਜਾਵੇਗਾ।

ਅਜੀਤ ਡੈਸਕ 06-09-2026
ਭੁੱਨਰਹੇੜੀ, 5 ਸਤੰਬਰ (ਧਨਵੰਤ ਸਿੰਘ)-ਕਾਰਗਿਲ ਜੰਗ ਦੌਰਾਨ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਦੀ 26ਵੀਂ ਸ਼ਹੀਦੀ ਬਰਸੀ ਸੰਬੰਧੀ ਸਮਾਗਮ 13 ਸਤੰਬਰ 2026, ਪਿੰਡ ਹਡਾਣਾ, ਜ਼ਿਲ੍ਹਾ ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ। ਸ਼ਹੀਦ ਪਰਿਵਾਰ ਵੱਲੋਂ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀ ਦੇਸ਼ ਪ੍ਰਤੀ ਕੁਰਬਾਨੀ ਨੂੰ ਯਾਦ ਕੀਤਾ ਜਾਵੇਗਾ।ਇਸ ਸਮਾਗਮ ਬਾਰੇ ਸਮਾਜ ਸੇਵੀ ਅਮਰਜੀਤ ਸਿੰਘ ਜਾਗਦੇ ਰਹੋ ਅਤੇ ਸ਼ਹੀਦ ਨਾਇਕ ਦੇ ਭਰਾ ਮਲਕੀਤ ਸਿੰਘ ਹਡਾਣਾ ਨੇ ਦੱਸਿਆ ਕਿ ਕਾਗਗਿਲ ਵੈਲਫੇਅਰ ਸੁਸਾਇਟੀ ਅਤੇ ਨੂਨਗਰ ਸਮਾਜ ਪੰਜਾਬ ਵਲੋਂ ਕਰਵਾਇਆ ਜਾ ਰਹੇ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਨੂਨਗਰ ਸਮਾਜ ਦੇ ਆਗੂ ਬਾਹਰਲੇ ਸੂਬਿਆ ਤੋਂ ਸ਼ਾਮਿਲ ਹੋਣਗੇ ਲਈ ਪੁਹੰਚ ਰਹੇ ਹਨ। ਇਸ ਤੋਂ ਇਲਾਵਾ ਧਾਰਮਿਕ, ਸਮਾਜਿਕ ਰਾਜਨੀਤਿਕ ਪਾਰਟੀਆਂ ਦੇ ਆਗੂ,ਅਤੇ ਇਲਾਕਾ ਨਿਵਾਸੀ ਸਮਾਗਮ ਵਿਚ ਸ਼ਿਰਕਤ ਕਰਨਗੇ। ਇਸ ਸੰਬੰਧੀ ਅਮਰਜੀਤ ਸਿੰਘ ਜਾਗਦੇ ਰਹੋ ਨੇ ਦੱਸਿਆ ਕਿ ਸਮਾਗਮ ਦੌਰਾਨ ਖੂਨਦਾਨ ਕੈਂਪ, ਮੈਡੀਕਲ ਕੈਂਪ ਅਤੇ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ ਵੀ ਲਗਾਇਆ ਜਾਵੇਗਾ। ਪ੍ਰਬੰਧਕਾਂ ਵੱਲੋਂ ਸਮਾਗਮ ਸੰਬੰਧੀ ਸ਼ਹੀਦ ਨਾਇਕ ਮਲਕੀਤ ਸਿੰਘ ਹਡਾਣਾ ਕਾਰਗਿਲ ਵੈਲਫੇਅਰ ਸੁਸਾਇਟੀ ਅਤੇ ਨੌਜਵਾਨਾਂ ਵੱਲੋਂ ਤਿਆਰੀਆਂ ਲਈ ਬੈਠਕ ਕਰਕੇ ਪ੍ਰਬੰਧਾਂ ਦਾ ਜਾਇਜਾ ਲਿਆ। ਇਸ ਮੌਕੇ ਅਮਰਜੀਤ ਸਿੰਘ ਜਾਗਦੇ ਰਹੋ ਪ੍ਰਧਾਨ ਨੂਨਗਰ ਸਮਾਜ ਪੰਜਾਬ, ਸਰਪ੍ਰਸਤ ਸ਼ਹੀਦ ਦਾ ਭਰਾ ਗੁਰਮੀਤ ਸਿੰਘ ਹਡਾਣਾ, ਖਜਾਨਚੀ ਲਖਮੀਰ ਸਿੰਘ ਸਲੋਟ,ਕਰਮ ਸਿੰਘ, ਗੁਰਮੇਲ ਸਿੰਘ ਮਰਾਦਮਾਜਰਾ, ਜਗਿਸਰ ਸਿੰਘ, ਰਾਮਇਸਰ, ਵਿਕਰਮ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਆਰੀਆ ਸਮਾਜ ਮੰਦਰ ਵਿਖੇ ਮੁਫ਼ਤ ਫਿਜੀਓਥਰੇਪੀ ਕੈਂਪ ਅਗਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਮੰਦਰਾਂ ’ਚ ਨੰਦ ਲਾਲ ਦੇ ਜੈਕਾਰਿਆਂ ਨਾਲ ਗੂੰਜਿਆ ਸ਼ਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।