ਜ਼ਮੀਨ ਖਰੀਦਣ ਦਾ ਝਾਂਸਾ ਦੇ ਕੇ 18 ਲੱਖ ਠੱਗੇ
ਮਾਣੇਮਾਜਰਾ ਵਿਖੇ ਫਾਹਾ ਲੈ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ
ਸ੍ਰੀ ਚਮਕੌਰ ਸਾਹਿਬ, 7 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਮਾਣੇਮਾਜਰਾ ਵਿਖੇ ਇੱਕ ਘਰ ’ਚੋਂ ਭੇਦਭਰੀ ਹਾਲਤ ਵਿਚ ਇੱਕ 45 ਵਰ੍ਹਿਆਂ ਦੇ ਵਿਅਕਤੀ ਦੀ ਲਾਸ਼ ਮਿਲੀ ਹੈ, ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਰੂਪਨਗਰ ਦੇ ਸਿਵਲ ਹਸਪਤਾਲ ਵਿਚ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਅਨੁਸਾਰ ਉਕਤ ਵਿਅਕਤੀ ਜਿਸ ਦੀ ਸਨਾਖਤ ਭੁਪਿੰਦਰ ਸਿੰਘ ਪੁੱਤਰ ਦਲਬਾਰਾ ਸਿੰਘ ਵਜੋ ਹੋਈ ਹੈ ਨੇ ਆਪਣੇ ਘਰ ਹੀ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਹੈ , ਇਹ ਵਿਕਅਤੀ ਘਰ ਵਿਚ ਇਕੱਲਾ ਹੀ ਰਹਿੰਦਾ ਸੀ ਅਤੇ ਅਮਰੀਕਾ ਦਾ ਪੀ ਆਰ ਦੱਸਿਆ ਜਾ ਰਿਹਾ ਹੈ।
ਸ੍ਰੀ ਚਮਕੌਰ ਸਾਹਿਬ, 7 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਮਾਣੇਮਾਜਰਾ ਵਿਖੇ ਇੱਕ ਘਰ ’ਚੋਂ ਭੇਦਭਰੀ ਹਾਲਤ ਵਿਚ ਇੱਕ 45 ਵਰ੍ਹਿਆਂ ਦੇ ਵਿਅਕਤੀ ਦੀ ਲਾਸ਼ ਮਿਲੀ ਹੈ, ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਰੂਪਨਗਰ ਦੇ ਸਿਵਲ ਹਸਪਤਾਲ ਵਿਚ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਅਨੁਸਾਰ ਉਕਤ ਵਿਅਕਤੀ ਜਿਸ ਦੀ ਸਨਾਖਤ ਭੁਪਿੰਦਰ ਸਿੰਘ ਪੁੱਤਰ ਦਲਬਾਰਾ ਸਿੰਘ ਵਜੋ ਹੋਈ ਹੈ ਨੇ ਆਪਣੇ ਘਰ ਹੀ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਹੈ , ਇਹ ਵਿਕਅਤੀ ਘਰ ਵਿਚ ਇਕੱਲਾ ਹੀ ਰਹਿੰਦਾ ਸੀ ਅਤੇ ਅਮਰੀਕਾ ਦਾ ਪੀ ਆਰ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਜਦੋਂ ਉਕਤ ਦੇ ਕੋਈ ਰਿਸ਼ਤੇਦਾਰ ਆਏ ਤਾਂ ਦਰਵਾਜਾ ਨਾ ਖੋਲ੍ਹੇ ਜਾਣ ਤੇ ਉਨ੍ਹਾਂ ਕੰਧ ਟੱਪ ਕੇ ਅੰਦਰ ਵੜ ਕੇ ਵੇਖਿਆ ਤਾਂ ਅੰਦਰ ਲਾਸ਼ ਖਰਾਬ ਹੋ ਚੁੱਕੀ ਸੀ ,ਉਨ੍ਹਾਂ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਨੇ ਆ ਕੇ ਲਾਸ਼ ਨੂੰ ਆਪਣੇ ਕਬਜੇ ਵਿਚ ਲੈ ਲਿਆ। ਇਹ ਵੀ ਦੱਸਿਆ ਜਾ ਰਿਹਾ ਕਿ ਉਕਤ ਵਿਅਕਤੀ ਮਾਨਸਿਕ ਤੌਰ ’ਤੇ ਪ੍ਰੇਸ਼ਾਨ (ਡਿਪਰੈਸ਼ਨੀ) ਸੀ।