08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

‘ ਆਪ’ ਸਰਕਾਰ ਵਲੋਂ ਸਿਆਸੀ ਵਿਰੋਧੀ ਤੇ ਆਵਾਜ਼ ਚੁੱਕਣ ਵਾਲਿਆਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ- ਜਗਜੀਤ ਸਿੰਘ

ਬਨੂੜ, 7 ਸਤੰਬਰ (ਭੁਪਿੰਦਰ ਸਿੰਘ)- ਪੰਜਾਬ ਵਿਚ ਦਿਨੋਂ-ਦਿਨ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਸਿਆਸੀ ਬਦਲੇ ਦੀ ਭਾਵਨਾ ਤਹਿਤ ਵਧ ਰਹੇ ਤਸ਼ੱਦਦ ਨੇ ਮੁੜ ਤੋਂ ਗੰਭੀਰ ਰੂਪ ਧਾਰ ਲਿਆ ਹੈ। ਮੋਹਨਜੀਤ ਸਿੰਘ ਸ਼ੇਰੋ ਨਾਲ ਵਾਪਰੀ ਕੁੱਟਮਾਰ ਦੀ ਘਟਨਾ ਨੇ ਸੂਬੇ ਦੇ ਸਿਆਸੀ ਤੇ ਸਮਾਜਿਕ ਹਲਕਿਆਂ ਵਿਚ ਤਰਥੱਲੀ ਮਚਾ ਦਿੱਤੀ ਹੈ।

ਅਜੀਤ ਡੈਸਕ 08-09-2026
ਬਨੂੜ, 7 ਸਤੰਬਰ (ਭੁਪਿੰਦਰ ਸਿੰਘ)- ਪੰਜਾਬ ਵਿਚ ਦਿਨੋਂ-ਦਿਨ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਸਿਆਸੀ ਬਦਲੇ ਦੀ ਭਾਵਨਾ ਤਹਿਤ ਵਧ ਰਹੇ ਤਸ਼ੱਦਦ ਨੇ ਮੁੜ ਤੋਂ ਗੰਭੀਰ ਰੂਪ ਧਾਰ ਲਿਆ ਹੈ। ਮੋਹਨਜੀਤ ਸਿੰਘ ਸ਼ੇਰੋ ਨਾਲ ਵਾਪਰੀ ਕੁੱਟਮਾਰ ਦੀ ਘਟਨਾ ਨੇ ਸੂਬੇ ਦੇ ਸਿਆਸੀ ਤੇ ਸਮਾਜਿਕ ਹਲਕਿਆਂ ਵਿਚ ਤਰਥੱਲੀ ਮਚਾ ਦਿੱਤੀ ਹੈ। ਇਸ ਘਟਨਾ ਨੂੰ ਲੈ ਕੇ ਸਖ਼ਤ ਪ੍ਰਤੀਕਿਰਿਆ ਦਿੰਦੀਆ ਬਸਪਾ ਪੰਜਾਬ ਦੇ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਪੰਜਾਬ ਸਰਕਾਰ ਤੇ ਸੂਬਾ ਪੁਲਿਸ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਹਨ। ਉਨ੍ਹਾਂ ਇਸ ਘਟਨਾ ਨੂੰ ਜੰਗਲ ਰਾਜ ਦਾ ਪ੍ਰਤੀਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ ਦਾ ਰਾਜ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ ਤੇ ਪੁਲਿਸ ਸੱਤਾਧਾਰੀ ਧਿਰ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੀ ਹੈ। ਜਗਜੀਤ ਛੜਬੜ ਨੇ ਪੁਲਿਸ ਪ੍ਰਸ਼ਾਸਨ ਦੀ ਭੂਮਿਕਾ ਨੂੰ ਕਟਿਹਰੇ ਵਿਚ ਖੜ੍ਹਿਆ ਕਰਦਿਆਂ ਕਿਹਾ ਕਿ ਘਟਨਾ ਦੇ ਘੰਟੇ ਬੀਤ ਜਾਣ ਦੇ ਬਾਵਜੂਦ ਮੁੱਖ ਦੋਸ਼ੀਆਂ ਦਾ ਖੁੱਲ੍ਹੇਆਮ ਘੁੰਮਣਾ ਇਸ ਗੱਲ ਦਾ ਸਬੂਤ ਹੈ ਕਿ ਉਨ੍ਹਾਂ ਨੂੰ ਸਿਆਸੀ ਸਰਪ੍ਰਸਤੀ ਹਾਸਿਲ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਤੁਰੰਤ ਨਿਰਪੱਖ ਕਾਰਵਾਈ ਕਰਦਿਆਂ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾਂ ਕੀਤਾ ਤਾਂ ਪੀੜਤ ਪਰਿਵਾਰ ਅਤੇ ਇਨਸਾਫ਼ਪਸੰਦ ਲੋਕ ਸੜਕਾਂ ’ਤੇ ਉਤਰਨ ਲਈ ਮਜ਼ਬੂਰ ਹੋਣਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਪਿਛਲੀ ਖ਼ਬਰ ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਨੇ ਪਟਿਆਲਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਕਾਂਗਰਸ ਪਾਰਟੀ ਵਲੋਂ ‘ਆਪ’ ਸਰਕਾਰ ਦੇ ਫੋਕੇ ਬਦਲਾਅ ਖ਼ਿਲਾਫ਼ ਰੋਸ ਧਰਨਾ ਅੱਜ- ਧਰਮਸੋਤ * ਮੁਲਾਜਮਾਂ ਦੇ ਹੱਕਾਂ ਲਈ ਹਮੇਸ਼ਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।