08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ’ਚ ਗੁਰਮਤਿ ਸਮਾਗਮ ਕਰਵਾਇਆ

ਨਾਭਾ, 7 ਸਤੰਬਰ (ਜਗਨਾਰ ਸਿੰਘ ਦੁਲੱਦੀ)- ਸ਼੍ਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ) ਜੀ ਦੇ 365ਵੇਂ ਪ੍ਰਕਾਸ਼ ਦਿਹਾੜੇ, ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਦਿਹਾੜੇ ਅਤੇ ਸੰਤ ਬਾਬਾ ਅਤਰ ਸਿੰਘ ਜੀ ਦੀ 100 ਸਾਲਾ ਬਰਸੀ ਸਮਾਗਮ ਨੂੰ ਸਮਰਪਿਤ 12ਵੇਂ ਸਾਲਾਨਾ ਚੇਤਨਾ ਮਾਰਚ ਤੇ ਗੁਰਮਤਿ ਸਮਾਗਮ ਮੌਕੇ ਅਤੇ ਮਹਾਨ ਨਗਰ ਕੀਰਤਨ ਦਾ ਗੁਰਦੁਆਰਾ ਯਾਦਗਾਰੀ ਬਾਬਾ ਜੀਵਨ ਸਿੰਘ ਜੀ (ਰੰਘਰੇਟਾ ਸਾਹਿਬ) ਬੌੜਾ ਗੇਟ ਨਾਭਾ ਦੇ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਪ੍ਰਸਿੱਧ ਕਥਾਵਾਚਕ ਗਿਆਨੀ ਰਾਜਿੰਦਰਪਾਲ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਉਪਰੰਤ ਗੁਰੂ ਸਾਹਿਬ ਦੇ ਪਾਵਨ ਸੀਸ ਨੂੰ ਅਦੁੱਤੀ ਦਲੇਰੀ ਤੇ ਸ਼ਰਧਾ ਨਾਲ ਸੰਭਾਲ ਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੱਕ ਪਹੁੰਚਾਉਣ ਵਾਲੇ ਮਹਾਨ ਸ਼ਹੀਦ ਭਾਈ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੀ ਲਾਸਾਨੀ ਕੁਰਬਾਨੀ ਨੂੰ ਸਿੱਖ ਪੰਥ ਸਦਾ ਸਤਿਕਾਰ ਨਾਲ ਯਾਦ ਕਰਦਾ ਰਹੇਗਾ।

ਅਜੀਤ ਡੈਸਕ 08-09-2026
ਨਾਭਾ, 7 ਸਤੰਬਰ (ਜਗਨਾਰ ਸਿੰਘ ਦੁਲੱਦੀ)- ਸ਼੍ਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ) ਜੀ ਦੇ 365ਵੇਂ ਪ੍ਰਕਾਸ਼ ਦਿਹਾੜੇ, ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਦਿਹਾੜੇ ਅਤੇ ਸੰਤ ਬਾਬਾ ਅਤਰ ਸਿੰਘ ਜੀ ਦੀ 100 ਸਾਲਾ ਬਰਸੀ ਸਮਾਗਮ ਨੂੰ ਸਮਰਪਿਤ 12ਵੇਂ ਸਾਲਾਨਾ ਚੇਤਨਾ ਮਾਰਚ ਤੇ ਗੁਰਮਤਿ ਸਮਾਗਮ ਮੌਕੇ ਅਤੇ ਮਹਾਨ ਨਗਰ ਕੀਰਤਨ ਦਾ ਗੁਰਦੁਆਰਾ ਯਾਦਗਾਰੀ ਬਾਬਾ ਜੀਵਨ ਸਿੰਘ ਜੀ (ਰੰਘਰੇਟਾ ਸਾਹਿਬ) ਬੌੜਾ ਗੇਟ ਨਾਭਾ ਦੇ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਪ੍ਰਸਿੱਧ ਕਥਾਵਾਚਕ ਗਿਆਨੀ ਰਾਜਿੰਦਰਪਾਲ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਉਪਰੰਤ ਗੁਰੂ ਸਾਹਿਬ ਦੇ ਪਾਵਨ ਸੀਸ ਨੂੰ ਅਦੁੱਤੀ ਦਲੇਰੀ ਤੇ ਸ਼ਰਧਾ ਨਾਲ ਸੰਭਾਲ ਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੱਕ ਪਹੁੰਚਾਉਣ ਵਾਲੇ ਮਹਾਨ ਸ਼ਹੀਦ ਭਾਈ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੀ ਲਾਸਾਨੀ ਕੁਰਬਾਨੀ ਨੂੰ ਸਿੱਖ ਪੰਥ ਸਦਾ ਸਤਿਕਾਰ ਨਾਲ ਯਾਦ ਕਰਦਾ ਰਹੇਗਾ। ਰਣਜੀਤ ਅਖਾੜਾ ਗੁਰਦੁਆਰਾ ਸਾਹਿਬ ਘੋੜਿਆਂਵਾਲਾ ਨਾਭਾ ਤੋਂ ਭਾਈ ਗੁਰਨੂਰ ਸਿੰਘ ਅਤੇ ਸਮੁੱਚੇ ਜੱਥੇ ਵੱਲੋਂ ਗੱਤਕੇ ਦੇ ਜੌਹਰ ਵਿਖਾਏ ਅਤੇ ਕਵਿਸ਼ਰੀ ਰਾਹੀਂ ਸਿੱਖ ਇਤਿਹਾਸ ਨਾਲ ਜੋੜਿਆ ਗਿਆ। ਇਸ ਮੌਕੇ ਹਲਕਾ ਵਿਧਾਇਕ ਗੁਰਦੇਵ ਸਿੰਘ (ਦੇਵਮਾਨ), ਸ੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਜਥੇਦਾਰ ਪਰਮਜੀਤ ਸਿੰਘ ਸਹੋਲੀ, ਐਡਵੋਕੇਟ ਗੋਬਿੰਦਰ ਸਿੰਘ, ਭਾਨ ਸਿੰਘ ਠੇਕੇਦਾਰ, ਕੁਲਵੰਤ ਸਿੰਘ ਅਟਵਾਲ ਸਰਪੰਚ ਅਲੌਹਰਾਂ ਕਲਾਂ, ਭਾਈ ਕਰਮਜੀਤ ਸਿੰਘ ਹੈੱਡ ਗ੍ਰੰਥੀ, ਅਮਰੀਕ ਸਿੰਘ ਸਰਪੰਚ ਅਗੇਤਾ, ਮਾ. ਅਮਰ ਸਿੰਘ ਟੋਡਰਵਾਲ, ਦਲਵੀਰ ਸਿੰਘ ਛੀਟਾਂਵਾਲਾ, ਬੀਬੀ ਪਰਮਿੰਦਰ ਕੌਰ, ਗੋਬਿੰਦ ਸਿੰਘ, ਸੂਬੇਦਾਰ ਦਿਲਬਾਗ ਸਿੰਘ ਬੀਂਬੜ ਆਦਿ ਤੋਂ ਇਲਾਵਾ ਸ਼ਹਿਰ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਹ ਨਗਰ ਕੀਰਤਨ ਗੁਰਦੁਆਰਾ ਪਾਤਸਾਹੀ ਦਸਵੀਂ ਭਦੌੜ ਤੋ ਰਵਾਨਾ ਹੋਇਆ, ਜਿਸ ਦੀ ਸਮਾਪਤੀ ਗੁਰਦੁਆਰਾ ਤਪ ਅਸਥਾਨ ਬਾਬਾ ਜੀਵਨ ਸਿੰਘ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਈ। ਨਗਰ ਕੀਰਤਨ ਦੇ ਸਵਾਗਤ ਮੌਕੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਪਿਛਲੀ ਖ਼ਬਰ ਮੇਅਰ, ਵਿਧਾਇਕ ਤੇ ਚੇਅਰਮੈਨ ਵਲੋਂ ਮੌਕੇ ’ਤੇ ਦਿੱਤੇ ਹੁਕਮਾਂ ਦੇ ਬਾਵਜੂਦ ਵੀ ਕੰਟੀਨ ਮਾਲਕ ’ਤੇ ਕੋਈ ਅਸਰ ਨਹੀਂ ਅਗਲੀ ਖ਼ਬਰ ਭਾਈ ਰਾਮ ਕ੍ਰਿਸ਼ਨ ਗੁਰਮਤਿ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।