ਪੰਜਾਬੀ ’ਵਰਸਿਟੀ ਵਿਖੇ ਡਾ. ਰਵੇਲ ਸਿੰਘ ਦਾ ਵਿਸ਼ੇਸ਼ ਭਾਸ਼ਨ ਕਰਵਾਇਆ
ਪਟਿਆਲਾ, 7 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵਲੋਂ ਭਰਤ ਮੁਨੀ ਦੇ ਨਾਟਯ-ਸ਼ਾਸਤਰ ਦੀ ਪੁਨਰ-ਵਿਆਖਿਆ ਵਿਸ਼ੇ ’ਤੇ ਡਾ. ਰਵੇਲ ਸਿੰਘ, ਸਾਬਕਾ ਪ੍ਰੋਫੈਸਰ, ਦਿੱਲੀ ਯੂਨੀਵਰਸਿਟੀ, ਦਿੱਲੀ ਦਾ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।
ਪਟਿਆਲਾ, 7 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵਲੋਂ ਭਰਤ ਮੁਨੀ ਦੇ ਨਾਟਯ-ਸ਼ਾਸਤਰ ਦੀ ਪੁਨਰ-ਵਿਆਖਿਆ ਵਿਸ਼ੇ ’ਤੇ ਡਾ. ਰਵੇਲ ਸਿੰਘ, ਸਾਬਕਾ ਪ੍ਰੋਫੈਸਰ, ਦਿੱਲੀ ਯੂਨੀਵਰਸਿਟੀ, ਦਿੱਲੀ ਦਾ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਉਨ੍ਹਾਂ ਨੇ ਭਰਤ ਮੁਨੀ ਦੇ ਨਾਟਯ-ਸ਼ਾਸਤਰ ਦੀਆਂ ਵੱਖ-ਵੱਖ ਧਾਰਨਾਵਾਂ, ਭਾਰਤੀ ਨਾਟ-ਪਰੰਪਰਾ ਵਿਚ ਇਸ ਦੇ ਮਹੱਤਵ ਅਤੇ ਸਮਕਾਲੀ ਸੰਦਰਭ ਵਿਚ ਇਸ ਦੀ ਪ੍ਰਸੰਗਿਕਤਾ ਬਾਰੇ ਵਿਸਥਾਰਪੂਰਵਕ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਨਾਟਯ-ਸ਼ਾਸਤਰ ਨੂੰ ਨਵੇਂ ਦ੍ਰਿਸ਼ਟੀਕੋਣ ਤੋਂ ਸਮਝਣ ਅਤੇ ਇਸ ਦੀ ਪੁਨਰ-ਵਿਆਖਿਆ ਦੀਆਂ ਸੰਭਾਵਨਾਵਾਂ ’ਤੇ ਵੀ ਚਰਚਾ ਕੀਤੀ। ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ਪੰਜਾਬੀ ਨੇ ਮੁੱਖ ਵਕਤਾ ਅਤੇ ਸਰੋਤਿਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਅਕਾਦਮਿਕ ਸਮਾਗਮ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਸਾਹਿਤਕ ਤੇ ਸਿਧਾਂਤਕ ਚਿੰਤਨ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਡਾ. ਗੁਰਸੇਵਕ ਸਿੰਘ ਲੰਬੀ ਨੇ ਆਪਣੀ ਟਿੱਪਣੀ ਵੀ ਦਰਜ ਕਰਵਾਈ। ਮੰਚ ਦਾ ਸੰਚਾਲਨ ਡਾ. ਰਾਜਵਿੰਦਰ ਸਿੰਘ ਨੇ ਕੀਤਾ। ਅੰਤ ਵਿਚ ਡੀਨ ਭਾਸ਼ਾਵਾਂ ਪ੍ਰੋ. ਸੁਰਜੀਤ ਸਿੰਘ ਨੇ ਧੰਨਵਾਦੀ ਸ਼ਬਦ ਸਾਂਝੇ ਕਰਦਿਆਂ ਕਿਹਾ ਕਿ ਇਹ ਸਮਾਗਮ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਸਾਹਿਤਕ ਤੇ ਸਿਧਾਂਤਕ ਚਿੰਤਨ ਨਾਲ ਜੋੜਨ ਦਾ ਮਹੱਤਵਪੂਰਨ ਮੰਚ ਹਨ। ਇਸ ਮੌਕੇ ਇਸ ਸਮੇਂ ਡਾ. ਗੁਰਪ੍ਰੀਤ ਸਿੰਘ, ਡਾ. ਰਵਿੰਦਰ ਕੌਰ ਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।