08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਚੋਰਾਂ ਨੇ ਛੱਤ ’ਚ ਪਾੜ ਪਾ ਕੇ ਕਰਿਆਨੇ ਦੀ ਦੁਕਾਨ ’ਚ ਕੀਤੀ ਚੋਰੀ

ਸਮਾਣਾ, 7 ਸਤੰਬਰ (ਸਾਹਿਬ ਸਿੰਘ)- ਸਮਾਣਾ ਸ਼ਹਿਰ ਵਿਚ ਚੋਰਾਂ ਦੇ ਹੌਸਲੇ ਬੁਲੰਦ ਹਨ। ਸ਼ਹਿਰ ਦੀ ਮਲਕਾਣਾ ਪੱਤੀ ਇਲਾਕੇ ’ਚ ਚੋਰਾਂ ਨੇ ਇਕ ਕਰਿਆਨੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਛੱਤ ਤੋੜ ਕੇ ਦੁਕਾਨ ਵਿਚ ਚੋਰੀ ਕੀਤੀ ਹੈ।

ਅਜੀਤ ਡੈਸਕ 08-09-2026
ਸਮਾਣਾ, 7 ਸਤੰਬਰ (ਸਾਹਿਬ ਸਿੰਘ)- ਸਮਾਣਾ ਸ਼ਹਿਰ ਵਿਚ ਚੋਰਾਂ ਦੇ ਹੌਸਲੇ ਬੁਲੰਦ ਹਨ। ਸ਼ਹਿਰ ਦੀ ਮਲਕਾਣਾ ਪੱਤੀ ਇਲਾਕੇ ’ਚ ਚੋਰਾਂ ਨੇ ਇਕ ਕਰਿਆਨੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਛੱਤ ਤੋੜ ਕੇ ਦੁਕਾਨ ਵਿਚ ਚੋਰੀ ਕੀਤੀ ਹੈ। ਅਣਪਛਾਤੇ ਚੋਰ ਦੁਕਾਨ ਦੀ ਛੱਤ ਪਾੜ ਕੇ ਅੰਦਰ ਦਾਖ਼ਲ ਹੋਏ ਤੇ ਗੱਲੇ ’ਚ ਪਈ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ। ਮਲਕਾਣਾ ਪੱਤੀ ਵਾਸੀ ਹਰੀਸ਼ ਕੁਮਾਰ ਪਿਛਲੇ ਕਰੀਬ 25-30 ਸਾਲਾਂ ਤੋਂ ਕਰਿਆਨੇ ਦੀ ਦੁਕਾਨ ਚਲਾ ਰਿਹਾ ਹੈ। ਉਹ ਰੋਜ਼ਾਨਾ ਦੀ ਤਰ੍ਹਾਂ ਐਤਵਾਰ ਰਾਤ ਨੂੰ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਸੀ। ਸੋਮਵਾਰ ਸਵੇਰੇ ਦੁਕਾਨ ਦੀ ਛੱਤ ਟੁਟੀ ਹੋਣ ਦੀ ਸੂਚਨਾ ਮਿਲੀ। ਮੌਕੇ ’ਤੇ ਪਹੁੰਚਣ ’ਤੇ ਵੇਖਿਆ ਕਿ ਚੋਰ ਛੱਤ ’ਚ ਪਾੜ ਪਾਕੇ ਦੁਕਾਨ ਅੰਦਰ ਦਾਖ਼ਲ ਹੋਏ ਸਨ। ਦੁਕਾਨਦਾਰ ਹਰੀਸ਼ ਕੁਮਾਰ ਨੇ ਦੱਸਿਆ ਕਿ ਗੱਲੇ ’ਚ ਰੱਖੀ ਕਰੀਬ 10 -15 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਏ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚੀ ਤੇ ਸਥਿਤੀ ਦਾ ਜਾਇਜ਼ਾ ਲਿਆ। ਚੋਰਾਂ ਦਾ ਸੁਰਾਗ ਲਗਾਉਣ ਲਈ ਨੇੜਲੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਮਹਿੰਗਾਈ ਭੱਤੇ ਤੇ ਪੁਰਾਣੀ ਪੈਨਸ਼ਨ ਸਕੀਮ ਸਮੇਤ ਪੰਜਾਬ ਦੇ ਅਹਿਮ ਮੁੱਦਿਆਂ ’ਤੇ ਕਾਂਗਰਸ ਆਗੂਆਂ ਨੇ ਸਰਕਾਰ ਨੂੰ ਘੇਰਿਆ ਅਗਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ਅਧਿਆਪਕਾਂ ਨੇ ਲਗਾਇਆ ਧਰਨਾ ਅਧਿਆਪਕਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਹੋਇਆ ਤਾਂ ਸੰਘਰਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।