09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

‘ ਮਿਸ਼ਨ ਕਲੀਨ ਪੰਜਾਬ’ ਤਹਿਤ ਡੀ. ਐੱਲ. ਐੱਫ. ਕਾਲੋਨੀ ਤੋਂ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਤੱਕ ਚਲਾਈ ਸਫ਼ਾਈ ਮੁਹਿੰਮ

ਪਟਿਆਲਾ, 8 ਸਤੰਬਰ (ਅ. ਸ.

ਅਜੀਤ ਡੈਸਕ 09-09-2026
ਪਟਿਆਲਾ, 8 ਸਤੰਬਰ (ਅ. ਸ. ਆਹਲੂਵਾਲੀਆ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਕੂੜਾ-ਮੁਕਤ ਅਤੇ ਖ਼ੂਬਸੂਰਤ ਬਣਾਉਣ ਲਈ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨਗਰ ਨਿਗਮ ਪਟਿਆਲਾ ਵਲੋਂ ਲਗਾਤਾਰ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਲੜੀ ਅਧੀਨ ਅੱਜ ਸ਼ਹਿਰ ਦੇ ਅਹਿਮ ਰੂਟ ਡੀ. ਐੱਲ. ਐੱਫ. ਕਾਲੋਨੀ ਤੋਂ ਲੈ ਕੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਤੱਕ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਨਾਗਰਿਕਾਂ ਨੂੰ ਸਵੱਛ ਵਾਤਾਵਰਣ ਪ੍ਰਤੀ ਜਾਗਰੂਕ ਕਰਨਾ ਸੀ। ਇਸ ਵਿਸ਼ੇਸ਼ ਸਫ਼ਾਈ ਅਭਿਆਨ ਦੀ ਅਗਵਾਈ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਐਡੀਸ਼ਨਲ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਸਾਂਝੇ ਤੌਰ ’ਤੇ ਕੀਤੀ। ਇਸ ਮੌਕੇ ਨਗਰ ਨਿਗਮ ਦੀ ਬਾਗ਼ਬਾਨੀ ਸ਼ਾਖਾ, ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸਥਾਨਕ ਇਲਾਕਾ ਵਾਸੀਆਂ ਨੇ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਟੀਮਾਂ ਵਲੋਂ ਸੜਕ ਕਿਨਾਰਿਆਂ, ਡਿਵਾਈਡਰਾਂ ਅਤੇ ਖਾਲੀ ਪਈਆਂ ਥਾਵਾਂ ਤੋਂ ਕੂੜਾ-ਕਰਕਟ ਅਤੇ ਸੁੱਕੇ ਪੱਤੇ ਚੁੱਕਵਾ ਕੇ ਪੂਰੇ ਰੂਟ ਨੂੰ ਸਾਫ਼-ਸੁਥਰਾ ਬਣਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੇਅਰ ਕੁੰਦਨ ਗੋਗੀਆ ਤੇ ਐਡੀਸ਼ਨਲ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਕਿਹਾ ਕਿ ਪਟਿਆਲਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ-ਮੁਕਤ ਰੱਖਣਾ ਸਿਰਫ਼ ਨਿਗਮ ਪ੍ਰਸ਼ਾਸਨ ਦਾ ਨਹੀਂ, ਸਗੋਂ ਹਰੇਕ ਨਾਗਰਿਕ ਦਾ ਸਾਂਝਾ ਫ਼ਰਜ਼ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਖੁੱਲ੍ਹੀਆਂ ਜਾਂ ਜਨਤਕ ਥਾਵਾਂ ’ਤੇ ਕੂੜਾ ਸੁੱਟਣ ਦੀ ਬਜਾਏ ਨਗਰ ਨਿਗਮ ਦੀਆਂ ਡੋਰ-ਟੂ-ਡੋਰ ਕੂੜਾ ਇਕੱਠਾ ਕਰਨ ਵਾਲੀਆਂ ਗੱਡੀਆਂ ਵਿਚ ਹੀ ਕੂੜਾ ਪਾਉਣ ਅਤੇ ਗਿੱਲਾ ਤੇ ਸੁੱਕਾ ਕੂੜਾ ਵੱਖ ਰੱਖਣ ਦਾ ਨੇਮ ਬਣਾਉਣ।
ਪਿਛਲੀ ਖ਼ਬਰ ਚੇਅਰਮੈਨ ਬਰਸਟ ਵਲੋਂ ਹਲਕਾ ਸਮਾਣਾ ਵਿਖੇ ਤਿੰਨ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਸਚਿਨ ਪਾਇਲਟ ਦੀ ਨਿਯੁਕਤੀ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ- ਖਨੌੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।