ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ ਮੁੱਖ ਦਫਤਰ ਪੀ. ਐਸ. ਪੀ. ਸੀ. ਐਲ. ਸਾਹਮਣੇ ਨਾਅਰੇਬਾਜ਼ੀ
ਪਟਿਆਲਾ, 8 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਤੇ ਅਧਾਰਿਤ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਪੰਜਾਬ ਸਰਕਾਰ ਦੀ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਕਠੋਰਤਾ ਭਰਪੂਰ ਬੇਰੁੱਖੀ ਵਿਰੁੱਧ ਮੁੱਖ ਸਕੱਤਰੇਤ ਅਤੇ ਡਾਇਰੈਕਟੋਰੇਟ ਚੰਡੀਗੜ੍ਹ ਦੇ ਸਮੂਹ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਦਫਤਰਾਂ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ, ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਦੀ ਧਿਰ ਹੈਡ ਆਫਿਸ ਜੁਆਇੰਟ ਐਕਸ਼ਨ ਕਮੇਟੀ ਵਲੋਂ ਇਸ ਦਾ ਸਮਰਥਨ ਕਰਦੇ ਹੋਏ ਅੱਜ ਮੁੱਖ ਦਫਤਰ ਪੀ. ਐਸ.
ਪਟਿਆਲਾ, 8 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਤੇ ਅਧਾਰਿਤ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਪੰਜਾਬ ਸਰਕਾਰ ਦੀ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਕਠੋਰਤਾ ਭਰਪੂਰ ਬੇਰੁੱਖੀ ਵਿਰੁੱਧ ਮੁੱਖ ਸਕੱਤਰੇਤ ਅਤੇ ਡਾਇਰੈਕਟੋਰੇਟ ਚੰਡੀਗੜ੍ਹ ਦੇ ਸਮੂਹ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਦਫਤਰਾਂ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ, ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਦੀ ਧਿਰ ਹੈਡ ਆਫਿਸ ਜੁਆਇੰਟ ਐਕਸ਼ਨ ਕਮੇਟੀ ਵਲੋਂ ਇਸ ਦਾ ਸਮਰਥਨ ਕਰਦੇ ਹੋਏ ਅੱਜ ਮੁੱਖ ਦਫਤਰ ਪੀ. ਐਸ. ਪੀ. ਸੀ. ਐਲ., ਪਟਿਆਲਾ ਦੇ ਸਾਹਮਣੇ ਵੱਡੀ ਗਿਣਤੀ ’ਚ ਕਰਮਚਾਰੀਆਂ ਤੇ ਅਧਿਕਾਰੀਆਂ ਵਲੋਂ ਇਕੱਠੇ ਹੋ ਕੇ ਜਬਰਦਸਤ ਰੋਸ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦਾ ਪਿੱਟ ਸਿ਼ਆਪਾ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੋਰਚੇ ਦੇ ਸਕੱਤਰ ਅਤੇ ਹੈਡ ਆਫਿਸ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਕੈਂਥ, ਜਨਰਲ ਸਕੱਤਰ ਕੁਲਜੀਤ ਸਿੰਘ ਰਟੌਲ, ਅਮਿਤ ਕੁਮਾਰ, ਗੁਰਵਿੰਦਰ ਸਿੰਘ ਗੁਰੂ, ਨਰਿੰਦਰ ਸਿੰਘ ਕਲਸੀ, ਕਪਿਲ ਦੇਵ, ਮੰਗਤ ਸਿੰਘ ਗਿੱਲ, ਸੰਜੀਵ ਕੁਮਾਰ, ਇੰਜ: ਪਵਿੱਤਰ ਸਿੰਘ ਨੌਲੱਖਾ, ਇੰਜ: ਵਰਿੰਦਰ ਗਿੰਘ, ਸੁਰਿੰਦਰ ਧਰਾਂਗਵਾਲਾ, ਛਿੰਦਰ ਸਿੰਘ, ਲਖਵੀਰ ਸਿੰਘ, ਹਰਜਸ ਸਿੰਘ ਮਹਿਰਾਜ ਸਰਦਾਰਾ ਸਿੰਘ ਗੱਜੂਮਾਜਰਾ, ਜਸਵੀਰ ਸਿੰਘ ਮੋਹਾਲੀ, ਰਾਜਿੰਦਰ ਸਿੰਘ, ਪਰਮਜੀਤ ਸਿੰਘ ਵਲੋਂ ਦੱਸਿਆ ਗਿਆ ਕਿ ਮੋਰਚੇ ਵੱਲੋ ਪਿਛਲੇ ਸਮੇ ਤੋ ਪੰਜਾਬ ਦੇ ਕਰਮਚਾਰੀਆਂ ਦੀਆਂ ਪ੍ਰਮੁੱਖ ਮੰਗਾਂ ਨੂੰ ਲਾਗੂ ਕਰਨ ਆਦਿ ਦੇ ਮਸਲਿਆਂ ਨੂੰ ਲੈ ਕੇ ਮੋਰਚੇ ਵਲੋਂ ਪਿਛਲੇ ਲੰਬੇ ਸਮੇ ਤੋ ਲਗਾਤਾਰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਨਾਲ ਮਿਲਕੇ ਸੰਘਰਸ਼ ਕੀਤਾ ਜਾ ਰਿਹਾ ਹੈ, ਪਰੰਤੂ ਪੰਜਾਬ ਸਰਕਾਰ ਵੱਲੋ ਇਹਨਾਂ ਮਸਲਿਆਂ ਤੇ ਸੰਜੀਦਗੀ ਨਹੀ ਦਿਖਾਈ ਗਈ, ਜਿਸ ਕਾਰਨ ਪੰਜਾਬ ਦੇ ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨਰਜ਼ ਵਰਗ ਵਿੱਚ ਨਿਰਾਸ਼ਾ ਤੇ ਗੁੱਸੇ ਦੀ ਭਾਵਨਾ ਪਾਈ ਜਾ ਰਹੀ ਹੈ। ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵੱਲੋ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ 12 ਸਤੰਬਰ 2026 ਨੂੰ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਤੇ 10 ਅਕਤੂਬਰ ਨੂੰ ਮੁੱਖ ਮੰਤਰੀ ਦੇ ਸਹਿਰ ਸੰਗਰੂਰ ਵਿਖੇ ਬਹੁਤ ਵੱਡੇ ਇੱਕਠ ਦਾ ਐਲਾਨ ਵੀ ਕੀਤਾ ਗਿਆ ਅਤੇ ਮੰਗਾਂ ਨਾ ਮੰਨਣ ਦੀ ਸੂਰਤ ਵਿਚ 21 ਅਤੇ 22 ਅਕਤੂਬਰ ਨੂੰ ਪੂਰੇ ਪੰਜਾਬ ਦੇ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਤੇ ਜਾਣ ਦਾ ਐਲਾਨ ਵੀ ਕੀਤਾ ਗਿਆ। ਸਮੂਹ ਆਗੂਆਂ ਵਲੋਂ ਸਮੁੱਚੇ ਮੁਲਾਜ਼ਮ ਵਰਗ ਨੂੰ ਅਪੀਲ ਕੀਤੀ ਗਈ ਕਿ ਕਿਉਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੱਚੇ ਕਾਮੇ ਪੱਕੇ ਕਰਨ ਸਮੇਤ ਅਨੇਕਾਂ ਵਾਅਦੇ ਕੀਤੇ ਗਏ ਸਨ ਪਰੰਤੂ ਸਾਢੇ ਚਾਰ ਸਾਲ ਬਾਅਦ ਵੀ ਕੀਤੇ ਵਾਅਦੇ ਅਧੂਰੇ ਹਨ, ਜਿੰਨਾਂ ਨੂੰ ਯਾਦ ਕਰਵਾਉਣ ਲਈ ਉਪਰੋਕਤ ਅਨੁਸਾਰ ਦਿੱਤੇ ਗਏ ਸੰਘਰਸ਼ ਪੋ੍ਰਗਰਾਮਾਂ ਨੂੰ ਵੱਧ ਚੜ੍ਹ ਕੇ ਲਾਗੂ ਕੀਤਾ ਜਾਵੇ ਆਗੂਆਂ ਵੱਲੋ ਇਹ ਚਿਤਾਵਨੀ ਵੀ ਜਾਰੀ ਕੀਤੀ ਗਈ ਕਿ ਜੇਕਰ ਮੁੱਖ ਮੰਤਰੀ, ਪੰਜਾਬ ਵਲੋਂ ਸਾਂਝੀ ਤਾਲਮੇਲ ਕਮੇਟੀ ਨੂੰ ਮੀਟਿੰਗ ਦੇ ਕੇ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।