12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਪ੍ਰੀਖਿਆ ਕੇਂਦਰਾਂ ਸੰਬੰਧੀ ਨਿਰਦੇਸ਼ ਜਾਰੀ

ਪਟਿਆਲਾ, 11 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਤੰਬਰ 2026 ਦੀਆਂ ਪ੍ਰੀਖਿਆਵਾਂ 01 ਸਤੰਬਰ 2026 ਤੋਂ 22 ਸਤੰਬਰ 2026 ਤੱਕ ਬੋਰਡ ਵਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦਫ਼ਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਲਗਾਈ ਹੈ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਸਤੰਬਰ 2026 ਦੀਆਂ ਪ੍ਰੀਖਿਆਵਾਂ 01 ਸਤੰਬਰ ਤੋਂ 22 ਸਤੰਬਰ ਤੱਕ ਬੋਰਡ ਵਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ।

ਅਜੀਤ ਡੈਸਕ 12-09-2026
ਪਟਿਆਲਾ, 11 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਤੰਬਰ 2026 ਦੀਆਂ ਪ੍ਰੀਖਿਆਵਾਂ 01 ਸਤੰਬਰ 2026 ਤੋਂ 22 ਸਤੰਬਰ 2026 ਤੱਕ ਬੋਰਡ ਵਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦਫ਼ਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਲਗਾਈ ਹੈ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਸਤੰਬਰ 2026 ਦੀਆਂ ਪ੍ਰੀਖਿਆਵਾਂ 01 ਸਤੰਬਰ ਤੋਂ 22 ਸਤੰਬਰ ਤੱਕ ਬੋਰਡ ਵਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਹਿਤ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦਫ਼ਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਲਗਾਈ ਜਾਂਦੀ ਹੈ, ਜਿਸ ਤਹਿਤ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ‘ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 7 ਸਤੰਬਰ ਤੋਂ 22 ਸਤੰਬਰ ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਅੰਦਰ ਕੋਈ ਵੀ ਆਮ ਤੇ ਖਾਸ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਖਾਂ ਦਾ ਨਿਰੀਖਣ ਕੈਂਪ ਲਗਾਇਆ ਅਗਲੀ ਖ਼ਬਰ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਨੇ ਫੂਕਿਆ ਵਿੱਤ ਮੰਤਰੀ ਦਾ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।