12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਕ੍ਰਿਕਟ ਟੂਰਨਾਮੈਂਟ ਕਰਵਾਇਆ

ਪਟਿਆਲਾ, 11 ਸਤੰਬਰ (ਗੁਰਵਿੰਦਰ ਸਿੰਘ ਔਲ਼ਖ)-‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸ. ਰਾਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਕਲਿਆਣ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ।

ਅਜੀਤ ਡੈਸਕ 12-09-2026
ਪਟਿਆਲਾ, 11 ਸਤੰਬਰ (ਗੁਰਵਿੰਦਰ ਸਿੰਘ ਔਲ਼ਖ)-‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸ. ਰਾਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਕਲਿਆਣ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਵਿਚ ਸਮਾਣਾ ਬਲਾਕ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਲਜ ਦੇ ਉਪ-ਚੇਅਰਮੈਨ ਮਨਦੀਪ ਸਿੰਘ ਚਹਿਲ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਬਲਾਕ ਇੰਚਾਰਜ ਅਤੇ ਫੁੱਟਬਾਲ ਕੋਚ ਨਵਜੋਤ ਪਾਲ ਸਿੰਘ ਵਿਰਕ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਜਾ ਰਹੇ ਮੁਕਾਬਲਿਆਂ ਨਾਲ ਪਿੰਡਾਂ ਅਤੇ ਬਲਾਕ ਪੱਧਰ ’ਤੇ ਖਿਡਾਰੀਆਂ ਨੂੰ ਆਪਣੀ ਖੇਡ ਸਮਰੱਥਾ ਦਿਖਾਉਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ ਅਤੇ ਇਸ ਨਾਲ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਵੀ ਮਦਦ ਮਿਲਦੀ ਹੈ। ਟੂਰਨਾਮੈਂਟ ਦੌਰਾਨ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪ੍ਰਬੰਧਕਾਂ ਵਲੋਂ ਮੁਕਾਬਲੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ।
ਪਿਛਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਲੋਕਾਂ ਦੀਆਂ ਜਾਨਾਂ ਖਤਰੇ ’ਚ ਪਾਉਣ ਲਈ ਜਵਾਬਦੇਹ ਕੌਣ? ਖਸਤਾ ਰੇਲਵੇ ਪੁਲ ਲਈ ਵਿਭਾਗ, ਪ੍ਰਸ਼ਾਸਨ ਤੇ ਹਲਕਾ ਵਿਧਾਇਕ ਜਵਾਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।