ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਡੀਕਲ ਟੈਕਨਾਲੋਜੀ ਵਿਖੇ ਗੈਸਟ ਲੈਕਚਰ ਕਰਵਾਇਆ
ਪਟਿਆਲਾ, 11 ਸਤੰਬਰ (ਗੁਰਵਿੰਦਰ ਸਿੰਘ ਔਲ਼ਖ)- ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਡੀਕਲ ਟੈਕਨਾਲੋਜੀ ਵਿਖੇ ਵਿਦਿਆਰਥੀਆਂ ਨੂੰ ਇਨਫੈਕਸ਼ਨ ਕੰਟਰੋਲ, ਹਸਪਤਾਲੀ ਸਫ਼ਾਈ ਤੇ ਮਰੀਜ਼ਾਂ ਦੀ ਸੁਰੱਖਿਆ ਸੰਬੰਧੀ ਵਿਹਾਰਕ ਜਾਣਕਾਰੀ ਦੇਣ ਲਈ ਗੈਸਟ ਲੈਕਚਰ ਕਰਵਾਇਆ ਗਿਆ। ਇਸ ਮੌਕੇ ਪ੍ਰਸਿੱਧ ਮੈਕਸੀਲੋਫੇਸ਼ੀਅਲ ਸਰਜਨ ਡਾ.
ਪਟਿਆਲਾ, 11 ਸਤੰਬਰ (ਗੁਰਵਿੰਦਰ ਸਿੰਘ ਔਲ਼ਖ)- ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਡੀਕਲ ਟੈਕਨਾਲੋਜੀ ਵਿਖੇ ਵਿਦਿਆਰਥੀਆਂ ਨੂੰ ਇਨਫੈਕਸ਼ਨ ਕੰਟਰੋਲ, ਹਸਪਤਾਲੀ ਸਫ਼ਾਈ ਤੇ ਮਰੀਜ਼ਾਂ ਦੀ ਸੁਰੱਖਿਆ ਸੰਬੰਧੀ ਵਿਹਾਰਕ ਜਾਣਕਾਰੀ ਦੇਣ ਲਈ ਗੈਸਟ ਲੈਕਚਰ ਕਰਵਾਇਆ ਗਿਆ। ਇਸ ਮੌਕੇ ਪ੍ਰਸਿੱਧ ਮੈਕਸੀਲੋਫੇਸ਼ੀਅਲ ਸਰਜਨ ਡਾ. ਵਿਨੋਦ ਕਪੂਰ ਨੇ ਵਿਦਿਆਰਥੀਆਂ ਨਾਲ ਆਪਣੇ ਲੰਮੇ ਪੇਸ਼ੇਵਰ ਤੇ ਅਧਿਆਪਨ ਤਜਰਬੇ ਸਾਂਝੇ ਕੀਤੇ। ਪ੍ਰੋਗਰਾਮ ਦੀ ਸ਼ੁਰੂਆਤ ਡਾ. ਰਾਹੁਲ ਡਾਵਰ ਵਲੋਂ ਸਵਾਗਤੀ ਭਾਸ਼ਣ ਨਾਲ ਕੀਤੀ ਗਈ। ਡਾ. ਵਿਨੋਦ ਕਪੂਰ ਨੇ ਨਿਰਜੀਵੀਕਰਨ ਅਤੇ ਰੋਗਾਣੂ-ਮੁਕਤੀ ਦੇ ਵੱਖ-ਵੱਖ ਤਰੀਕਿਆਂ, ਸਿਧਾਂਤਾਂ ਅਤੇ ਸਿਹਤ ਸੰਸਥਾਵਾਂ ਵਿਚ ਉਨ੍ਹਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੈਡੀਕਲ ਉਪਕਰਨਾਂ ਦੀ ਸਹੀ ਸਫ਼ਾਈ ਅਤੇ ਨਿਰਜੀਵੀਕਰਨ ਮਰੀਜ਼ਾਂ ਨੂੰ ਇਨਫੈਕਸ਼ਨ ਤੋਂ ਬਚਾਉਣ ਲਈ ਬੇਹੱਦ ਜ਼ਰੂਰੀ ਹੈ। ਆਪਣੇ ਵਿਦੇਸ਼ੀ ਪੇਸ਼ੇਵਰ ਤਜਰਬਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਵਿਦਿਆਰਥੀਆਂ ਨੂੰ ਆਧੁਨਿਕ ਸਿਹਤ ਸੇਵਾਵਾਂ ਵਿਚ ਅਪਣਾਏ ਜਾਂਦੇ ਇਨਫੈਕਸ਼ਨ ਕੰਟਰੋਲ ਦੇ ਮਿਆਰਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਿੱਖਣ ਦੀ ਕੋਈ ਉਮਰ ਨਹੀਂ ਹੁੰਦੀ ਅਤੇ ਵਿਦਿਆਰਥੀਆਂ ਨੂੰ ਆਪਣੇ ਗਿਆਨ ਤੇ ਪੇਸ਼ੇਵਰ ਹੁਨਰਾਂ ਵਿਚ ਲਗਾਤਾਰ ਵਾਧਾ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕੰਮਕਾਜ ਵਾਲੀ ਥਾਂ ਨੂੰ ਆਪਣੀ ਥਾਂ ਸਮਝਦਿਆਂ ਸਫ਼ਾਈ, ਅਨੁਸ਼ਾਸਨ ਤੇ ਜ਼ਿੰਮੇਵਾਰੀ ਨੂੰ ਆਪਣੀ ਆਦਤ ਬਣਾਉਣ ਦਾ ਸੰਦੇਸ਼ ਦਿੱਤਾ। ਇਸ ਉਪਰੰਤ ਸਵਾਲ-ਜਵਾਬ ਸੈਸ਼ਨ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਇਨਫੈਕਸ਼ਨ ਕੰਟਰੋਲ, ਸਫ਼ਾਈ ਅਤੇ ਮਰੀਜ਼ਾਂ ਦੀ ਸੁਰੱਖਿਆ ਨਾਲ ਸਬੰਧਤ ਸਵਾਲ ਪੁੱਛੇ। ਇਸ ਮੌਕੇ ਡਾ. ਸੁਭਾਸ਼ ਡਾਵਰ, ਡਾਇਰੈਕਟਰ-ਪ੍ਰਿੰਸੀਪਲ, ਨੇ ਡਾ. ਵਿਨੋਦ ਕਪੂਰ ਦਾ ਧੰਨਵਾਦ ਕੀਤਾ। ਮੈਨੇਜਮੈਂਟ ਅਤੇ ਸਮੂਹ ਸਟਾਫ ਵਲੋਂ ਡਾ. ਵਿਨੋਦ ਕਪੂਰ ਨੂੰ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਰਾਹੁਲ ਡਾਵਰ ਸਮੇਤ ਸੰਸਥਾ ਦੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।